ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ PSPCL ਦਾ SDO ਤੇ ਲਾਈਨਮੈਨ ਕਾਬੂ
Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ. ਫੋਕਲ ਪੁਆਇੰਟ ਡਿਵੀਜ਼ਨ ਲੁਧਿਆਣਾ ਵਿਖੇ ਤਾਇਨਾਤ ਇਕ ਸਬ ਡਿਵੀਜ਼ਨਲ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਓ ਅਤੇ ਲਾਈਨਮੈਨ ਨੂੰ ਲੋਕੇਸ਼ ਮੋਦੀ, ਵਾਸੀ ਬਿੱਟੂ ਕਾਲੋਨੀ, ਤਾਜਪੁਰ ਰੋਡ, ਪਿੰਡ ਭਾਮੀਆਂ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਐਸ.ਡੀ.ਓ ਅਤੇ ਲਾਈਨਮੈਨ ਨੇ ਉਸ ਦੀ ਫੈਕਟਰੀ 'ਜੀਵਨ ਸੰਨਜ਼' ਦਾ ਦੌਰਾ ਕਰਕੇ ਰਿਸ਼ਵਤ ਦੇਣ ਦੀ ਧਮਕੀ ਦਿੱਤੀ ਹੈ
ਨਹੀਂ ਤਾਂ ਉਹ ਉਸ ਦੀ ਫੈਕਟਰੀ ਦਾ ਬਿਜਲੀ ਕੁਨੈਕਸ਼ਨ ਕੱਟ ਦੇਣਗੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦੀ ਫੈਕਟਰੀ ਦਾ ਬਿਜਲੀ ਬਿੱਲ ਵਿੱਤੀ ਸਮੱਸਿਆ ਕਾਰਨ ਬਕਾਇਆ ਸੀ ਅਤੇ ਪੀ.ਐਸ.ਪੀ.ਸੀ.ਐਲ. ਨੇ ਕੁਨੈਕਸ਼ਨ ਕੱਟਣ ਦੇ ਹੁਕਮ ਜਾਰੀ ਕੀਤੇ ਸਨ। ਉਸ ਨੇ ਦੋਸ਼ ਲਾਇਆ ਕਿ ਦੋਵੇਂ ਬਿਜਲੀ ਮੁਲਾਜ਼ਮ ਪਹਿਲਾਂ ਵੀ ਵੱਖ-ਵੱਖ ਮਿਤੀਆਂ 'ਤੇ ਸ਼ਿਕਾਇਤਕਰਤਾ ਤੋਂ 34,000 ਰੁਪਏ ਦੀ ਰਿਸ਼ਵਤ ਦੇ ਪੈਸੇ ਫੋਨਪੇਅ ਐਪ ਰਾਹੀਂ ਕਿਸ਼ਤਾਂ ਵਿੱਚ ਲੈ ਚੁੱਕੇ ਹਨ ਅਤੇ ਰਿਸ਼ਵਤ ਵਜੋਂ ਹੋਰ ਪੈਸੇ ਦੀ ਮੰਗ ਕਰ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਸੂਚਨਾ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਨੇ ਜਾਲ ਵਿਛਾਇਆ ਅਤੇ ਉਕਤ ਦੋਸ਼ੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਮਾਮਲੇ ਵਿੱਚ ਉਕਤ ਸਹਿ ਮੁਲਜ਼ਮ ਐਸਡੀਓ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।
ਉਨਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾ 7 ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਮਿਤੀ 31-05-2023 ਨੂੰ ਐਫ.ਆਈ.ਆਰ ਨੰਬਰ 11 ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।