PSTCL commissions: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ  ਹਰਭਜਨ ਸਿੰਘ ਈ.ਟੀ.ਓ. ਨੇ  ਦੱਸਿਆ ਕਿ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ  ਸੂਬੇ ਦੇ ਲੋਕਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਸਾਲ 2024 ਦੇ ਪਹਿਲੇ 11 ਦਿਨਾਂ ਵਿੱਚ ਹੀ ਖਰੜ ਅਤੇ ਤਲਵੰਡੀ ਸਾਬੋ ਵਿਖੇ 17.3 ਕਰੋੜ ਰੁਪਏ ਦੀ ਲਾਗਤ ਨਾਲ ਕ੍ਰਮਵਾਰ 160 ਮੈਗਾਵੋਲਟ ਐਂਪੀਅਰ (ਐਮ.ਵੀ.ਏ.), 220/66 ਕਿਲੋਵਾਟ (ਕੇ.ਵੀ.) ਅਤੇ 100 ਮੈਗਾਵੋਲਟ ਐਂਪੀਅਰ (ਐਮ.ਵੀ.ਏ.) 220/66 ਕਿਲੋਵਾਟ (ਕੇ.ਵੀ.) ਪਾਵਰ ਟਰਾਂਸਫਾਰਮਰ ਚਾਲੂ ਕੀਤੇ ਗਏ ਹਨ। 


ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੀ.ਐਸ.ਟੀ.ਸੀ.ਐਲ ਨੇ ਮੌਜੂਦਾ 100 ਐਮ.ਵੀ.ਏ, 220/66 ਕੇਵੀ ਪਾਵਰ ਟਰਾਂਸਫਾਰਮਰ ਨੂੰ ਬਦਲਣ ਲਈ 220 ਕੇਵੀ ਸਬਸਟੇਸ਼ਨ ਖਰੜ ਵਿਖੇ 9.88 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ 160 ਐਮਵੀਏ, 220/66 ਕੇਵੀ ਪਾਵਰ ਟਰਾਂਸਫਾਰਮਰ ਲਗਾਇਆ ਹੈ, ਜਦੋਂ ਕਿ 220 ਕੇਵੀ ਸਬਸਟੇਸ਼ਨ ਤਲਵੰਡੀ ਸਾਬੋ ਵਿਖੇ 7.42 ਕਰੋੜ ਰੁਪਏ ਦੀ ਲਾਗਤ ਨਾ 100 ਐਮ.ਵੀ.ਏ., 220/66 ਕੇ.ਵੀ ਸਮਰੱਥਾ ਦਾ ਵਾਧੂ ਪਾਵਰ ਟ੍ਰਾਂਸਫਾਰਮਰ ਚਾਲੂ ਕੀਤਾ ਗਿਆ ਹੈ।


ਬਿਜਲੀ ਮੰਤਰੀ ਨੇ ਕਿਹਾ ਕਿ ਖਰੜ ਖੇਤਰ ਵਿੱਚ ਸਥਾਪਿਤ ਉਦਯੋਗ ਪਿਛਲੇ 2-3 ਸਾਲਾਂ ਤੋਂ ਖਰੜ ਸਬਸਟੇਸ਼ਨ ਵਿਖੇ ਬਿਜਲੀ ਟਰਾਂਸਫਾਰਮਰ ਦੀ ਸਮਰੱਥਾ ਵਧਾਉਣ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਬਿਜਲੀ ਟਰਾਂਸਫਾਰਮਰ ਦੀ ਸਮਰੱਥਾ ਨਾਲੋਂ 60 ਐਮ.ਵੀ.ਏ ਵੱਧ ਸਮਰੱਥਾ ਵਾਲਾ ਟਰਾਂਸਫਾਰਮਰ ਲੱਗਣ ਨਾਲ ਹੁਣ ਇਸ ਖੇਤਰ ਦੀ ਸਨਅਤ ਨੂੰ ਆਉਣ ਵਾਲੇ ਸਮੇਂ ਵਿੱਚ ਬਿਜਲੀ ਸਬੰਧੀ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਇੰਨ੍ਹਾਂ ਟਰਾਂਸਫਾਰਮਰਾਂ ਦੇ ਚਾਲੂ ਹੋਣ ਨਾਲ ਖਰੜ ਅਤੇ ਤਲਵੰਡੀ ਸਬਸਟੇਸ਼ਨਾਂ ਤੋਂ ਬਿਜਲੀ ਪ੍ਰਾਪਤ ਕਰਨ ਵਾਲੇ ਖੇਤਰਾਂ ਦੇ ਉਦਯੋਗਾਂ ਅਤੇ ਆਮ ਲੋਕਾਂ ਨੂੰ ਭਰੋਸੇਯੋਗਤਾ ਅਤੇ ਮਿਆਰੀ ਬਿਜਲੀ ਸਪਲਾਈ ਦੇ ਪੱਖੋਂ ਲਾਭ ਮਿਲੇਗਾ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ