ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿੱਚ ਗਰਲਜ਼ ਹੋਸਟਲ ਨੰ: 4 ਦੀ ਵਾਰਡਨ ਨੂੰ ਨਾ ਹਟਾਏ ਜਾਣ ਤੋਂ ਨਾਰਾਜ਼  ਵਿਦਿਆਰਥਣਾਂ ਨੇ ਸ਼ੁੱਕਰਵਾਰ ਦੇਰ ਰਾਤ ਤੱਕ ਧਰਨਾ ਦਿੱਤਾ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਹੋਸਟਲ ਦੇ ਬਾਹਰ ਧਰਨਾ ਸ਼ੁਰੂ ਕਰਨ ਤੋਂ ਬਾਅਦ ਵੀਸੀ ਦੇ ਘਰ ਤੱਕ ਰੈਲੀ ਕੱਢੀ ਅਤੇ ਇੱਥੇ ਧਰਨੇ ’ਤੇ ਬੈਠ ਗਏ। ਧਰਨੇ ਦੀ ਸੂਚਨਾ ਮਿਲਦਿਆਂ ਹੀ ਪੀਯੂ ਪ੍ਰਸ਼ਾਸਨ ਵੱਲੋਂ ਪੁਲੀਸ ਬੁਲਾਈ ਗਈ ਪਰ ਵਿਦਿਆਰਥੀ ਆਪਣੀ ਮੰਗ ’ਤੇ ਅੜੇ ਰਹੇ ਅਤੇ ਵਾਰਡਨ ਨੂੰ ਹਟਾਉਣ  ਮੰਗ ਕਰਦੇ ਰਹੇ।


 

ਇਸ ਦੌਰਾਨ ਵਿਦਿਆਰਥੀਆਂ ਨੇ ਕਿਹਾ ਕਿ ਵਿਦਿਆਰਥੀਆਂ ਨਾਲ ਵਾਰਡਨ ਦਾ ਵਤੀਰਾ ਠੀਕ ਨਹੀਂ ਹੈ, ਇਸ ਲਈ ਉਸ ਨੂੰ ਹਟਾਇਆ ਜਾਵੇ। ਡੀਐਸਡਬਲਿਊ ਜਗਤਾਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਜਲਦੀ ਹੀ ਇਸ ਦਾ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਭਰੋਸੇ ਤੋਂ ਬਾਅਦ ਵਿਦਿਆਰਥੀਆਂ ਨੇ ਧਰਨਾ ਸਮਾਪਤ ਕਰ ਦਿੱਤਾ। 

 

ਦਰਅਸਲ 'ਚ ਵਿਦਿਆਰਥੀ 21 ਦਿਨਾਂ ਤੋਂ ਵੀਸੀ ਦਫ਼ਤਰ ਅੱਗੇ ਧਰਨਾ ਦੇ ਰਹੇ ਹਨ। ਪੀਯੂ ਵੀਸੀ ਦਫ਼ਤਰ ਦੇ ਬਾਹਰ ਚੱਲ ਰਹੇ ਧਰਨੇ ਦਾ ਸ਼ੁੱਕਰਵਾਰ ਨੂੰ 21ਵਾਂ ਦਿਨ ਸੀ। ਪੀਯੂ ਦੇ ਕਿਸੇ ਵੀ ਅਧਿਕਾਰੀ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਗੱਲ ਨਹੀਂ ਕੀਤੀ। ਇੱਕ ਸੁਰੱਖਿਆ ਕਰਮਚਾਰੀ ਨੇ ਪ੍ਰਦਰਸ਼ਨ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਪ੍ਰਦਰਸ਼ਨ ਨੂੰ ਕਿਤੇ ਹੋਰ ਲਿਜਾਣ ਲਈ ਬੈਰੀਕੇਡਾਂ 'ਤੇ ਨੋਟਿਸ ਚਿਪਕਾਇਆ।


 

ਵਿਦਿਆਥੀਆਂ ਦਾ ਕਹਿਣਾ ਹੈ ਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਗੱਲ ਕਰਨ ਦੀ ਬਜਾਏ ਪੀਯੂ ਨੇ ਵਿਦਿਆਰਥੀਆਂ ਨੂੰ ਪ੍ਰਦਰਸ਼ਨ ਵਾਲੀ ਥਾਂ ਨੂੰ ਕਿਸੇ ਹੋਰ ਥਾਂ 'ਤੇ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਟ੍ਰਾਈਸਿਟੀ ਦੀਆਂ 20 ਤੋਂ ਵੱਧ ਸਮਾਜਿਕ ਜਥੇਬੰਦੀਆਂ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਸਮਰਥਨ ਕੀਤਾ। ਪੀਯੂ ਦੇ ਨੋਟਿਸ ਦੇ ਜਵਾਬ ਵਿੱਚ ਏਐਸਏ ਨੇ ਮੰਗਾਂ ਪੂਰੀਆਂ ਹੋਣ ਤੱਕ ਉਸੇ ਥਾਂ ’ਤੇ ਧਰਨਾ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। 

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।