Punjab Holiday: ਪੰਜਾਬ ਅਤੇ ਚੰਡੀਗੜ੍ਹ 'ਚ ਭਲਕੇ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫਤਰ
ਜੇਕਰ ਤੁਸੀਂ ਸਰਕਾਰੀ ਦਫਤਰ 'ਚ ਕੰਮ ਸੰਬੰਧੀ ਕੱਲ੍ਹ ਜਾਣ ਬਾਰੇ ਸੋਚ ਰਹੇ ਹੋ ਤਾਂ ਤੁਸੀਂ ਨਾ ਜਾਓ, ਕੱਲ੍ਹ ਸਰਕਾਰੀ ਅਦਾਰੇ ਬੰਦ ਹੋਣਗੇ। 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਇਸ ਮੌਕੇ ‘ਤੇ ਪੰਜਾਬ ਸਣੇ ਚੰਡੀਗੜ੍ਹ
Punjab Holiday: ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਇਕ ਹੋਰ ਛੁੱਟੀ ਆ ਗਈ ਹੈ। ਪੰਜਾਬ ਵਿੱਚ ਭਲਕੇ ਯਾਨੀਕਿ 6 ਦਸੰਬਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਲਈ ਜੇਕਰ ਤੁਸੀਂ 6 ਦਸੰਬਰ ਨੂੰ ਕਿਸੇ ਸਰਕਾਰੀ ਅਦਾਰੇ ਵਿੱਚ ਕੰਮ ਸੰਬੰਧੀ ਜਾਣ ਵਾਲੇ ਹੋ ਤਾਂ ਨਾ ਜਾਓ, ਕਿਉਂਕਿ ਪੰਜਾਬ ਅਤੇ ਚੰਡੀਗੜ੍ਹ ਦੇ ਵਿੱਚ ਇਸ ਦਿਨ ਸਰਕਾਰੀ ਛੁੱਟੀ ਹੋਣ ਕਰਕੇ ਸਰਕਾਰੀ ਦਫਤਰ ਬੰਦ ਮਿਲਣਗੇ। ਇਸ ਕਾਰਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਇਸ ਮੌਕੇ ‘ਤੇ ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਛੁੱਟੀ ਰਹਿਣ ਵਾਲੀ ਹੈ।
ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਪਹਿਲਾਂ ਇਹ ਛੁੱਟੀ 24 ਨਵੰਬਰ 2024 ਨੂੰ ਐਲਾਨੀ ਗਈ ਸੀ ਪਰ ਹੁਣ ਇਸ ਨੂੰ ਬਦਲ ਕੇ 6 ਦਸੰਬਰ 2024 ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।