ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਮੋਰਿੰਡਾ ਵਿਖੇ ਰੇਲਵੇ ਅੰਡਰ ਬ੍ਰਿਜ ਦਾ ਕੀਤਾ ਉਦਘਾਟਨ
ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਇਹ ਪ੍ਰੋਜੈਕਟ ਰੇਲਵੇ ਅਤੇ ਪੰਜਾਬ ਸਰਕਾਰ ਦਰਮਿਆਨ 50:50 ਫੀਸਦ ਦੀ ਲਾਗਤ ਨਾਲ ਸਾਂਝੇਦਾਰੀ ਦੇ ਆਧਾਰ ‘ਤੇ 22 ਕਰੋੜ ਰੁਪਏ ਦੀ ਲਾਗਤ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲ ਦੇ ਵਾਇਆ-ਡਕਟ ਦਾ ਕੰਮ ਪੂਰਾ ਹੋ ਗਿਆ ਹੈ।

ਮੋਰਿੰਡਾ/ਚੰਡੀਗੜ੍ਹ: ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਬੁੱਧਵਾਰ ਨੂੰ ਚੰਡੀਗੜ੍ਹ-ਲੁਧਿਆਣਾ ਰੋਡ (ਪੁਰਾਣਾ ਐਨਐਚ-95) ’ਤੇ ਸਰਹਿੰਦ -ਨੰਗਲ ਡੈਮ-ਅੰਬ ਅੰਦੁਆਰਾ ਰੇਲ ਸੈਕਸ਼ਨ ਵਿਖੇ ਰੇਲਵੇ ਅੰਡਰ ਬ੍ਰਿਜ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਡਾ: ਚਰਨਜੀਤ ਸਿੰਘ ਵੀ ਮੌਜੂਦ ਰਹੇ।
ਇਸ ਦੌਰਾਨ ਹਰਭਜਨ ਸਿੰਘ ਨੇ ਦੱਸਿਆ ਕਿ ਸਥਾਨਕ ਲੋਕਾਂ ਵੱਲੋਂ ਮੌਜੂਦਾ ਸਮੇਂ ਵਿੱਚ ਲੈਵਲ ਕਰਾਸਿੰਗ ਬੰਦ ਹੋਣ ਕਾਰਨ ਕਾਫੀ ਸਮਾਂ ਬਰਬਾਦ ਹੋ ਜਾਂਦਾ ਹੈ ਇਸ ਲਈ ਅੰਡਰ ਬ੍ਰਿਜ (ਆਰਯੂਬੀ) ਦੇ ਨਿਰਮਾਣ ਅਤੇ ਵਰਤੋਂ ਲਈ ਭਾਰੀ ਮੰਗ ਹੈ। ਇਸ ਨਾਲ ਵਾਤਾਵਰਣ ਪ੍ਰਦੂਸ਼ਣ ਵਿੱਚ ਕਮੀ ਆਵੇਗੀ। ਇਸ ਪੁਲ ਨਾਲ ਸ਼ਹਿਰ ਵਾਸੀਆਂ ਅਤੇ ਹੋਰ ਇਲਾਕਿਆਂ ਤੋਂ ਮੋਰਿੰਡਾ ਆਉਣ ਜਾਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਰੇਲਵੇ ਅਤੇ ਪੰਜਾਬ ਸਰਕਾਰ ਦਰਮਿਆਨ 50:50 ਫੀਸਦ ਦੀ ਲਾਗਤ ਨਾਲ ਸਾਂਝੇਦਾਰੀ ਦੇ ਆਧਾਰ ‘ਤੇ 22 ਕਰੋੜ ਰੁਪਏ ਦੀ ਲਾਗਤ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲ ਦੇ ਵਾਇਆ-ਡਕਟ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਸਰਵਿਸ ਰੋਡ ਦਾ ਨਿਰਮਾਣ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜਲਦੀ ਹੀ ਪੂਰਾ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੰਜਾਬ ਨੂੰ ਪਾਰਦਰਸ਼ੀ ਪ੍ਰਣਾਲੀ ਦੇਣ ਲਈ ਪੂਰੀ ਤਰਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਪਾਰਦਰਸ਼ੀ ਪ੍ਰਣਾਲੀ ਤਹਿਤ ਕੰਮ ਕਰਨਗੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਉਨ੍ਹਾਂ ਨੇ ਇਹ ਵੀ ਵਾਅਦਾ ਕੀਤਾ ਕਿ ਸ਼ਹਿਰ ਮੋਰਿੰਡਾ ਦੇ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਧਰ ਮੋਰਿੰਡਾ ਦੇ ਵਿਧਾਇਕ ਡਾ: ਚਰਨਜੀਤ ਸਿੰਘ ਨੇ ਕਿਹਾ ਕਿ ਇਹ ਆਰ.ਯੂ.ਬੀ. ਹਲਕੇ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ ਅਤੇ ਪਿਛਲੀਆਂ ਸਰਕਾਰਾਂ ਦੇ ਅਣਦੇਖੀ ਵਾਲੇ ਰਵੱਈਏ ਕਾਰਨ ਆਮ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਸਖ਼ਤ ਕਦਮ ਚੁੱਕੇ ਹਨ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਸਾਡੀ ਸਰਕਾਰ ਜਲਦੀ ਹੀ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰੇਗੀ।
ਇਹ ਵੀ ਪੜ੍ਹੋ: ਆਪ ਵਿਧਾਇਕ ਦੀ ਓਵਰ ਸਪੀਡ ਗੱਡੀ ਕਾਰਨ ਹਾਦਸੇ ਦਾ ਸ਼ਿਕਾਰ ਹੋਈ ਦੋ ਗੱਡੀਆਂ, ਐਮਐਲਏ ‘ਤੇ ਮੌਕੇ ਤੋਂ ਫਰਾਰ ਹੋਣ ਦੇ ਦੋਸ਼
Before You Go
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
ਟ੍ਰੈਂਡਿੰਗ ਟੌਪਿਕ





















