Bathinda News : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁੱਡਾ ਦੀ ਬਠਿੰਡਾ ਵਿਕਾਸ ਅਥਾਰਟੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਗੁਰਵਿੰਦਰ ਸਿੰਘ ਅਤੇ ਇੱਕ ਪ੍ਰਾਈਵੇਟ ਸੁਰੱਖਿਆ ਗਾਰਡ ਗੁਰਮੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਵਾਸੀ ਮਾਡਲ ਟਾਊਨ ਫੇਜ਼-1, ਬਠਿੰਡਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਹਰਚੰਦ ਸਿੰਘ ਸੂਬੇਦਾਰ ਤੋਂ ਮਾਡਲ ਟਾਊਨ ਫੇਜ਼-1 ਬਠਿੰਡਾ ਵਿਖੇ ਸਥਿਤ ਮਕਾਨ ਨੰਬਰ ਐਲ.ਆਈ.ਜੀ.-2397 ਖਰੀਦਣਾ ਚਾਹੁੰਦਾ ਸੀ, ਜਿਸਦੀ ਐਨ.ਓ.ਸੀ. ਉਸਦੇ ਨਾਮ 'ਤੇ ਜਾਰੀ ਹੋਣੀ ਸੀ ਅਤੇ ਹਰਚੰਦ ਸਿੰਘ ਨੇ ਇਸ ਵਾਸਤੇ 13 ਜੁਲਾਈ 2023 ਨੂੰ ਆਨਲਾਈਨ ਅਪਲਾਈ ਕਰ ਦਿੱਤਾ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਹ ਕੱਲ੍ਹ, ਮੁਲਜ਼ਮ ਜੇ.ਈ ਦੇ ਦਫ਼ਤਰ ਵਿਖੇ ਐਨ.ਓ.ਸੀ. ਜਾਰੀ ਕਰਨ ਸਬੰਧੀ ਬੇਨਤੀ ਕਰਨ ਗਿਆ ਸੀ ਅਤੇ ਉਕਤ ਜੇ.ਈ. ਨੇ ਉਸ ਤੋਂ ਆਪਣੇ ਪ੍ਰਾਈਵੇਟ ਸੁਰੱਖਿਆ ਗਾਰਡ ਗੁਰਮੀਤ ਸਿੰਘ ਰਾਹੀਂ 10,000 ਰੁਪਏ ਰਿਸ਼ਵਤ ਮੰਗੀ ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਮੁਲਜ਼ਮ ਜੇ.ਈ ਦਾ ਪ੍ਰਾਈਵੇਟ ਸੁਰੱਖਿਆ ਗਾਰਡ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 5000 ਰੁਪਏ ਲੈ ਚੁੱਕਾ ਸੀ, ਜਿਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੀ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤ ਕਾਬੂ ਕਰ ਲਿਆ।


ਦੱਸਣਯੋਗ ਹੈ ਕਿ ਵਿਜੀਲੈਂਸ ਨੇ ਮੁਲਜ਼ਮਾਂ ਕੋਲੋਂ ਪਹਿਲੀ ਲਈ ਗਈ 5000 ਰੁਪਏ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 



 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ