Captain open New Office: ਕੈਪਟਨ ਅਮਰਿੰਦਰ ਦੀ ਸਿਆਸੀ ਖੇਡ ਸ਼ੁਰੂ, ਚੰਡੀਗੜ੍ਹ 'ਚ ਖੋਲ੍ਹਿਆ ਨਵਾਂ ਦਫਤਰ, ਬੀਜੇਪੀ ਪ੍ਰਧਾਨ ਨਾਲ ਹੋਏਗੀ ਮੀਟਿੰਗ
Punjab Election 2022: ਕੈਪਟਨ ਦੀ ਭਾਜਪਾ ਨਾਲ ਮੀਟਿੰਗ ਦਾ ਸਮਾਂ ਵੀ ਉਸੇ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਹੈ, ਜਿਸ 'ਤੇ ਅਮਰਿੰਦਰ ਨੇ ਆਪਣਾ ਸਿਆਸੀ ਭਵਿੱਖ ਦਾਅ 'ਤੇ ਲਗਾ ਦਿੱਤਾ ਸੀ।
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਸਿਆਸੀ ਪਾਰੀ ਸ਼ੁਰੂ ਕਰ ਦਿੱਤੀ ਹੈ। ਕੈਪਟਨ ਵੱਲੋਂ ਚੰਡੀਗੜ੍ਹ ਦੇ ਸੈਕਟਰ 9 ਵਿੱਚ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਨਵਾਂ ਦਫ਼ਤਰ ਖੋਲ੍ਹਿਆ ਗਿਆ ਹੈ। ਕੈਪਟਨ ਹੁਣ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੀਟਿੰਗ ਕਰਨਗੇ। ਇਸ ਲਈ ਉਹ ਅੱਜ ਹੀ ਦਿੱਲੀ ਲਈ ਰਵਾਨਾ ਹੋ ਸਕਦੇ ਹਨ। ਬੈਠਕ 'ਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਸੀਟਾਂ ਦੀ ਵੰਡ 'ਤੇ ਚਰਚਾ ਕਰਨਗੇ। ਉਂਝ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦਾ ਇਸ ਬਾਰੇ ਅਜੇ ਕੋਈ ਪ੍ਰਤੀਕਰਮ ਨਹੀਂ ਆਇਆ ਹੈ।
ਕੈਪਟਨ ਦੀ ਭਾਜਪਾ ਨਾਲ ਮੀਟਿੰਗ ਦਾ ਸਮਾਂ ਵੀ ਉਸੇ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਹੈ, ਜਿਸ 'ਤੇ ਅਮਰਿੰਦਰ ਨੇ ਆਪਣਾ ਸਿਆਸੀ ਭਵਿੱਖ ਦਾਅ 'ਤੇ ਲਗਾ ਦਿੱਤਾ ਸੀ। ਕੈਪਟਨ ਨੇ ਕਿਹਾ ਸੀ ਕਿ ਅੰਦੋਲਨ ਖਤਮ ਹੋਣ ਤੋਂ ਬਾਅਦ ਉਹ ਭਾਜਪਾ ਨਾਲ ਗੱਲ ਕਰਨਗੇ। ਕੱਲ੍ਹ ਯਾਨੀ 4 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ (SKM) ਅੰਦੋਲਨ ਨੂੰ ਖਤਮ ਕਰਨ ਦਾ ਫੈਸਲਾ ਲੈਣ ਜਾ ਰਿਹਾ ਹੈ। ਇਸ ਤੋਂ ਇਲਾਵਾ ਕੈਪਟਨ ਨੇ ਕਾਂਗਰਸ 'ਤੇ ਵੀ ਜ਼ੁਬਾਨੀ ਹਮਲੇ ਤੇਜ਼ ਕਰ ਦਿੱਤੇ ਹਨ।
ਕੈਪਟਨ ਨੇ ਕਿਹਾ ਕਿ ਮੈਂ ਜਾਤ ਜਾਂ ਧਰਮ ਦੇ ਆਧਾਰ 'ਤੇ ਰਾਜਨੀਤੀ ਕਰਨ ਦੇ ਸਖ਼ਤ ਖਿਲਾਫ ਹਾਂ। ਸੁਨੀਲ ਜਾਖੜ ਨੂੰ ਸਿਰਫ਼ ਹਿੰਦੂ ਹੋਣ ਕਰਕੇ ਮੁੱਖ ਮੰਤਰੀ ਨਹੀਂ ਬਣਨ ਦਿੱਤਾ ਗਿਆ, ਇਹ ਬਹੁਤ ਗਲਤ ਹੈ। ਉਂਝ ਸੁਨੀਲ ਜਾਖੜ ਨੇ ਰਾਹੁਲ ਗਾਂਧੀ ਨਾਲ ਮੀਟਿੰਗ ਮਗਰੋਂ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ ਹੈ।
ਕੈਪਟਨ ਨੇ ਕਿਹਾ ਕਿ ਕਾਂਗਰਸ 'ਚ ਲੋਕਤੰਤਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਇੱਥੇ ਸਾਰਿਆਂ ਨੂੰ ਦੱਸਿਆ ਜਾਂਦਾ ਹੈ ਕਿ ਕਿਸ ਨੇ ਕੀ ਕਰਨਾ ਹੈ। ਪੰਜਾਬ ਦੀ ਮੌਜੂਦਾ ਚੰਨੀ ਦੀ ਸਰਕਾਰ ਬਾਰੇ ਵੀ ਅਕਸਰ ਚਰਚਾ ਹੁੰਦੀ ਰਹਿੰਦੀ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਫੈਸਲੇ ਵੀ ਦਿੱਲੀ ਤੋਂ ਹੀ ਲਏ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਪਟਿਆਲਾ ਨਗਰ ਨਿਗਮ ਵਿੱਚ ਕਾਂਗਰਸ ਨੂੰ ਹਰਾਇਆ ਹੈ। ਕਾਂਗਰਸ ਨੇ ਕੈਪਟਨ ਦੇ ਕਰੀਬੀ ਮੇਅਰ ਸੰਜੀਵ ਸ਼ਰਮਾ ਬਿੱਟੂ ਖਿਲਾਫ ਬੇਭਰੋਸਗੀ ਮਤਾ ਲਿਆਂਦਾ ਸੀ। ਜਿਸ ਲਈ ਉਸ ਨੂੰ ਲੋੜੀਂਦੀਆਂ 21 ਦੀ ਬਜਾਏ 25 ਵੋਟਾਂ ਮਿਲੀਆਂ। ਇਸ ’ਤੇ ਉਦੋਂ ਮੋਹਰ ਲੱਗ ਗਈ ਜਦੋਂ ਸਰਕਾਰ ਨੇ ਹਾਈ ਕੋਰਟ ਵਿੱਚ ਕਿਹਾ ਕਿ ਇਹ ਸਿਰਫ਼ ਮੇਅਰ ਸੰਜੀਵ ਸ਼ਰਮਾ ਹਨ। ਹਾਲਾਂਕਿ ਮਤੇ ਵਾਲੇ ਦਿਨ ਮੰਤਰੀ ਬ੍ਰਹਮਮਹਿੰਦਰਾ ਨੇ ਕਿਹਾ ਸੀ ਕਿ ਮੇਅਰ ਭਰੋਸੇ ਦੇ ਵੋਟ ਲਈ ਲੋੜੀਂਦੀਆਂ 31 ਵੋਟਾਂ ਇਕੱਠੀਆਂ ਨਹੀਂ ਕਰ ਸਕੇ, ਇਸ ਲਈ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Viral Video: ਲਾੜੇ ਨੂੰ ਹਾਰ ਪਾਉਂਦੇ ਹੀ ਭੜਕ ਗਈ ਲਾੜੀ, ਸਟੇਜ਼ 'ਤੇ ਕਰ ਦਿੱਤਾ ਵੱਡਾ ਕਾਰਾ, ਵੀਡੀਓ ਵੇਖ ਸਾਰੇ ਹੈਰਾਨ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: