ਅੰਮ੍ਰਿਤਸਰ : ਪੰਜਾਬੀ ਸੂਬੇ ਦੀ ਸਥਾਪਨਾ ਦੇ 50ਵੇਂ ਵਰ੍ਹੇ ਤਹਿਤ ਅੱਜ ਅਕਾਲੀ ਦਲ ਵੱਲੋਂ ਵੱਡੀ ਰੈਲੀ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ’ਚ ਜਿੱਥੇ ਅਕਾਲੀ ਦਲ ਵੱਲੋਂ ਵੱਡੀ ਰੈਲੀ ਕੀਤੀ ਜਾ ਰਹੀ ਹੈ ਉਥੇ ਹੀ ਸ਼ਾਮ ਨੂੰ ਟਾਊਨ ਹਾਲ ਵਿੱਚ ਲਾਈਟ ਐਂਡ ਸਾਊਂਡ ਅਤੇ ਲੇਜ਼ਰ ਸ਼ੋਅ ਹੋਣਗੇ।
ਪੰਜਾਬੀ ਸੂਬੇ ਲਈ ਸੰਘਰਸ਼ ਅਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲਿਆਂ ਦਾ ਉਚੇਚੇ ਤੌਰ ’ਤੇ ਸਨਮਾਨ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਵਜ਼ਾਰਤ, ਕੇਂਦਰੀ ਮੰਤਰੀ ਅਤੇ ਹੋਰ ਹਸਤੀਆਂ ਹਾਜ਼ਰੀ ਭਰਨਗੀਆਂ।