ਚੰਡੀਗੜ੍ਹ: ਪੰਜਾਬ ਗਾਇਕ ਸਿੱਧੂ ਮੂਸੇਵਾਲ ਨੇ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਕੇ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਪਿਛਲੇ ਕੁਝ ਦਿਨਾਂ ਤੋਂ ਚਰਚਾ ਹੈ ਕਿ ਉਹ ਮਾਨਸਾ ਤੋਂ ਵਿਧਾਨ ਸਭਾ ਚੋਣ ਲੜ ਸਕਦੇ ਹਨ। ਹੁਣ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਉਹ ਕਾਂਗਰਸ ਵਿੱਚ ਸ਼ਾਮਲ ਹੋਏ


ਦੱਸ ਦਈਏ ਕਿ ਪਿਛਲੇ ਕਈ ਦਿਨੀਂ ਤੋਂ ਮੀਡੀਆ ਵਿੱਚ ਚਰਚਾ ਹੈ ਕਿ ਵਿਵਾਦਤ ਸ਼ਖ਼ਸੀਅਤ ਤੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਚੋਣ ਮੈਦਾਨ ਵਿੱਚ ਉੱਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਮੂਸੇਵਾਲਾ ਮਾਨਸਾ ਤੋਂ ਵਿਧਾਨ ਸਭਾ ਚੋਣਾਂ ਲੜ ਸਕਦਾ ਹੈ। ਪਹਿਲਾਂ ਚਰਚਾ ਸੀ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। 


ਇਹ ਚਰਚਾ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਸੰਨੀ ਵੱਲੋਂ ਆਪਣੇ ਇੰਸਟਾਗ੍ਰਾਮ ਖਾਤੇ ‘ਤੇ ਸਟੋਰੀ ਪਾਉਣ ਮਗਰੋਂ ਛਿੜੀ ਸੀ। ਇਸ ਵਿੱਚ ਉਸ ਨੇ ਸਿੱਧੂ ਮੂਸੇਵਾਲਾ ਦੇ ਚੋਣ ਮੈਦਾਨ ਵਿੱਚ ਉੱਤਰਨ ਦੀ ਖ਼ਬਰ ‘ਤੇ ਮੋਹਰ ਲਾਈ ਸੀ। ਇਸ ਦੇ ਨਾਲ ਹੀ ਮੂਸੇਵਾਲਾ ਨੇ ਵੀ ਆਪਣੇ ਦੋਸਤ ਦੀ ਇਸ ਸਟੋਰੀ ਨੂੰ ਸ਼ੇਅਰ ਕੀਤਾ ਸੀ ਪਰ ਉਸ ਦੀ ਕਿਸੇ ਨੇ ਵੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਸੀ।


ਸੰਨੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਲਿਖਿਆ ਸੀ ਕਿ ਇੱਕ ਸੈਲੀਬ੍ਰਿਟੀ ਦੀ ਆਪਣੀ ਜ਼ਿੰਦਗੀ ਤੇ ਆਪਣੇ ਫ਼ੈਸਲੇ ਹੁੰਦੇ ਹਨ। ਸਿੱਧੂ ਮੂਸੇਵਾਲਾ ਦੇ ਵੀ ਕੁਝ ਸੁਫਨੇ ਹਨ ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਕਿਉਂਕਿ ਰਾਜਨੀਤੀ ਵਿੱਚ ਆ ਕੇ ਉਹ ਗਾਉਣਾ ਨਹੀਂ ਛੱਡਣਗੇ।


ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਸੀ, ਜਿਨ੍ਹਾਂ ਵਿੱਚ ਮੂਸੇਵਾਲਾ ਕੁਝ ਸਿਆਸੀ ਸ਼ਖ਼ਸੀਅਤਾਂ ਨਾਲ ਖੜ੍ਹਾ ਹੈ। ਇਸ ਤੋਂ ਸਾਫ਼ ਹੋ ਜਾਂਦਾ ਹੈ ਕਿ ਉਸ ਨੇ ਆਖ਼ਰਕਾਰ ਸਿਆਸਤ ਵਿੱਚ ਆਉਣ ਦਾ ਮਨ ਬਣਾ ਲਿਆ ਹੈ।


ਕਾਬਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਗੀਤਾਂ ਤੇ ਤਲਖ਼ ਸੁਭਾਅ ਨੂੰ ਲੈ ਕੇ ਹਮੇਸ਼ਾ ਵਿਵਾਦਾਂ ਵਿੱਚ ਰਿਹਾ ਹੈ। ਹੁਣ ਆਪਣੇ ਚੋਣ ਮੈਦਾਨ ਵਿੱਚ ਉੱਤਰਨ ਦੇ ਫ਼ੈਸਲੇ ਨੂੰ ਲੈ ਕੇ ਉਹ ਮੁੜ ਤੋਂ ਚਰਚਾ ਵਿੱਚ ਹੈ।



ਇਹ ਵੀ ਪੜ੍ਹੋ: Solar Eclipse 2021 on December 4: ਸਾਲ ਦਾ ਆਖਰੀ ਸੂਰਜ ਗ੍ਰਹਿਣ, ਜਾਣੋ ਭਾਰਤ 'ਚ ਗ੍ਰਹਿਣ ਲੱਗਣ ਦਾ ਸਮਾਂ, ਗਰਭਵਤੀ ਔਰਤਾਂ ਲਈ ਸਾਵਧਾਨੀ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904