(Source: ECI/ABP News/ABP Majha)
Punbus Contract Workers Union: ਪੂਰੇ ਪੰਜਾਬ 'ਚ ਦੋ ਘੰਟਿਆਂ ਲਈ ਬੱਸ ਸਟੈਂਡ ਬੰਦ
ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਦੋ ਘੰਟਿਆਂ ਲਈ ਬੱਸ ਸਟੈਂਡ ਬੰਦ ਰੱਖੇ। ਪਿਛਲੇ ਕਈ ਮਹੀਨਿਆਂ ਤੋਂ ਪਨਬੱਸ, ਪੀਆਰਟੀਸੀ ਤੇ ਰੋਡਵੇਜ਼ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਮੋਗਾ: ਅੱਜ ਪਨਬੱਸ ਕੰਟਰੈਕਟ ਵਰਕਰ ਯੂਨੀਅਨ (Punbus Contract Workers Union) ਵੱਲੋਂ ਦੋ ਘੰਟਿਆਂ ਲਈ ਬੱਸ ਸਟੈਂਡ ਬੰਦ ਰੱਖੇ। ਪਿਛਲੇ ਕਈ ਮਹੀਨਿਆਂ ਤੋਂ ਪਨਬੱਸ, ਪੀਆਰਟੀਸੀ ਤੇ ਰੋਡਵੇਜ਼ ਕਰਮਚਾਰੀਆਂ (PUNBUS and PRTC) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ (Punjab Government) ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਸੇ ਤਹਿਤ ਅੱਜ ਪੂਰੇ ਸੂਬੇ ਵਿੱਚ ਦੂਸਰੇ ਦਿਨ 10 ਤੋਂ 12 ਵਜੇ ਤੱਕ ਬੱਸ ਸਟੈਂਡ ਮੁਕੰਮਲ ਤੌਰ 'ਤੇ ਬੰਦ ਕਰ ਦਿੱਤੇ ਗਏ।
ਇਸ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਲਗਾਤਾਰ ਪੰਜਾਬ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਸਾਨੂੰ ਲਾਰੇ ਲਾਉਂਦੀ ਆਈ ਹੈ ਕਿ ਉਨ੍ਹਾਂ ਦੀਆਂ ਮੰਗਾਂ ਜਲਦ ਮੰਨ ਲਈਆਂ ਜਾਣਗੀਆਂ। ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਇਸ ਦੇ ਰੋਸ ਵਜੋਂ ਅੱਜ ਪੂਰੇ ਸੂਬੇ ਵਿੱਚ ਦੋ ਦਿਨਾਂ ਲਈ 10 ਤੋਂ ਲੈ ਕੇ 12 ਵਜੇ ਤਕ ਮੁਕੰਮਲ ਤੌਰ ਤੇ ਬੱਸ ਅੱਡੇ ਬੰਦ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੀ 9, 10, 11 ਤਰੀਕ ਨੂੰ ਪੰਜਾਬ ਰੋਡਵੇਜ਼ ਪੀਆਰਟੀਸੀ ਤੇ ਪਨਬੱਸ ਦਾ ਮੁਕੰਮਲ ਤੌਰ ਤੇ ਚੱਕਾ ਜਾਮ ਰਹੇਗਾ। ਉਨ੍ਹਾਂ ਨੇ ਕਿਹਾ ਕਿ ਸਾਡੀਆਂ ਮੰਗਾਂ ਹਨ ਕਿ ਕੱਚੇ ਮੁਲਾਜ਼ਮ ਜਲਦ ਤੋਂ ਜਲਦ ਪੱਕੇ ਕੀਤਾ ਜਾਵੇ ਤੇ ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ। ਇਸ ਨਾਲ ਨਾਜਾਇਜ਼ ਲੱਗੀਆਂ ਕੰਡੀਸ਼ਨਾਂ ਤੋੜ ਕੇ ਪੰਜ-ਛੇ ਸਾਲਾਂ ਤੋਂ ਡਿਊਟੀ ਤੋਂ ਫਾਰਗ ਕੀਤੇ ਕਰਮਚਾਰੀਆਂ ਨੂੰ ਮੁੜ ਡਿਊਟੀ ਤੇ ਲਿਆਂਦਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਹੋ ਸਕਦਾ ਹੈ ਕਿ ਅਸੀਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੇ ਜਾਈਏ। ਆਮ ਲੋਕਾਂ ਨੂੰ ਜੋ ਇਸ ਕਾਰਨ ਦਿੱਕਤ ਪ੍ਰੇਸ਼ਾਨੀ ਆਉਣਗੀਆਂ, ਉਸ ਦੀ ਸਰਕਾਰ ਜ਼ਿੰਮੇਵਾਰ ਹੋਵੇਗੀ।
ਉੱਥੇ ਹੀ ਦੋ ਘੰਟੇ ਬੱਸ ਸਟੈਂਡ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਵਾਰੀਆਂ ਨੇ ਵੀ ਅਪੀਲ ਕੀਤੀ ਹੈ ਕਿ ਸਰਕਾਰ ਰੋਡਵੇਜ਼ ਕਾਮਿਆ ਦੀਆਂ ਜਲਦ ਤੋਂ ਜਲਦ ਮੰਗਾਂ ਮੰਨ ਲਵੇ ਤਾਂ ਕਿ ਆਮ ਲੋਕ ਪ੍ਰੇਸ਼ਾਨ ਨਾ ਹੋਣ।
ਇਹ ਵੀ ਪੜ੍ਹੋ: ਪੰਜਾਬੀ ਗਾਇਕ Amrit Maan ਨੇ ਕੈਲੀਫੋਰਨੀਆ 'ਚ ਖੋਲ੍ਹਿਆ ਆਪਣਾ ਹੋਟਲ 'Marriott'
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904