Punjab News: ਪੰਜਾਬ ਵਿੱਚ ਇੱਕ ਵਾਰ ਫਿਰ ਸਰਕਾਰੀ ਬੱਸਾਂ ਬੰਦ ਹੋਣ ਨੂੰ ਲੈਕੇ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ PUNBUS, PRTC ਅਤੇ Punjab Roadways ਕਾਂਟ੍ਰੈਕਟ ਵਰਕਰਸ ਯੂਨੀਅਨ ਨੇ ਬੁੱਧਵਾਰ ਦੁਪਹਿਰ ਜਾਂ ਫਿਰ ਵੀਰਵਾਰ ਸਵੇਰੇ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ।

Continues below advertisement

ਬੀਬੀਆਂ ਨੂੰ ਕਰਨਾ ਪੈ ਸਕਦਾ ਮੁਸ਼ਕਿਲਾਂ ਦਾ ਸਾਹਮਣਾ

ਇਸ ਕਰਕੇ ਬੱਸਾਂ ਵਿੱਚ ਫ੍ਰੀ ਸਫਰ ਕਰਨ ਵਾਲੀਆਂ ਬੀਬੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਯੂਨੀਅਨ ਨੇ ਸਾਫ ਕਹਿ ਦਿੱਤਾ ਹੈ ਕਿ ਜੇਕਰ 12 ਨਵੰਬਰ ਨੂੰ ਹੋਣ ਵਾਲੀ ਬੈਠਕ ਵਿੱਚ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਬੁੱਧਵਾਰ ਜਾਂ ਵੀਰਵਾਰ ਸਵੇਰੇ ਪੂਰੇ ਸੂਬੇ ਵਿੱਚ ਬੱਸ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਹ ਵੱਡੇ ਪੱਧਰ ‘ਤੇ ਅੰਦੋਲਨ ਸ਼ੁਰੂ ਕਰ ਦੇਣਗੇ।

Continues below advertisement

ਮੁਲਾਜ਼ਮਾਂ ਨੂੰ ਹੋਣਾ ਪਵੇਗਾ ਮਜਬੂਰ

ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਨ ਸਿੰਘ ਅਤੇ ਜਗਤਾਰ ਸਿੰਘ ਨੇ ਕਿਹਾ ਕਿ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਹਾਲੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਆਰਜ਼ੀ ਕਰਮਚਾਰੀਆਂ ਨੂੰ ਸਥਾਈ ਕਰਨ ਦਾ ਵਾਅਦਾ ਕੀਤਾ ਸੀ, ਪਰ ਫਾਈਲਾਂ ਅਧੂਰੀਆਂ ਹੀ ਰਹਿ ਗਈਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਲਈ ਮਜਬੂਰ ਹੋ ਜਾਣਗੇ।

ਦੱਸ ਦਈਏ ਕਿ ਮੁਲਾਜ਼ਮ ਪਹਿਲਾਂ ਵੀ ਕਈ ਵਾਰ ਆਪਣੀਆਂ ਮੰਗਾਂ ਨੂੰ ਲੈਕੇ ਧਰਨੇ ‘ਤੇ ਬੈਠ ਚੁੱਕੇ ਹਨ ਅਤੇ ਇੰਨਾ ਹੀ ਨਹੀਂ ਬੱਸ ਸੇਵਾਵਾਂ ਵੀ ਬੰਦ ਕੀਤੀਆਂ, ਪਰ ਫਿਰ ਵੀ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ, ਜਿਸ ਕਰਕੇ ਉਨ੍ਹਾਂ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।