Punjab News: ਪੰਜਾਬ ਵਿੱਚ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ (ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਦੀਆਂ ਬੱਸ ਸੇਵਾਵਾਂ ਇੱਕ ਵਾਰ ਫਿਰ ਰੁੱਕ ਸਕਦੀਆਂ ਹਨ। ਸੂਬੇ ਦੀਆਂ ਤਿੰਨੋਂ ਟਰਾਂਸਪੋਰਟ ਇਕਾਈਆਂ ਦੇ ਕੰਟਰੈਕਟ ਕਰਮਚਾਰੀ ਯੂਨੀਅਨਾਂ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੀਆਂ ਹਨ। ਹੜਤਾਲ ਦੇ ਕਰਕੇ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Continues below advertisement

ਯੂਨੀਅਨਾਂ ਨੇ ਐਲਾਨ ਕੀਤਾ ਕਿ 31 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਸਾਰੀਆਂ ਬੱਸਾਂ ਬੰਦ ਕਰ ਦਿੱਤੀਆਂ ਜਾਣਗੀਆਂ। ਇਸ ਨਾਲ ਪੰਜਾਬ ਵਿੱਚ ਰੋਡਵੇਜ਼ ਅਤੇ ਪਨਬੱਸ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਯੂਨੀਅਨਾਂ ਦਾ ਕਹਿਣਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕਰਨ ਦਾ ਵਾਰ-ਵਾਰ ਵਾਅਦਾ ਕੀਤਾ ਹੈ, ਪਰ ਅਜੇ ਤੱਕ ਕੋਈ ਮੀਟਿੰਗ ਨਹੀਂ ਬੁਲਾਈ ਗਈ ਹੈ।

Continues below advertisement

ਪੰਜਾਬ ਰੋਡਵੇਜ਼, ਪਨਬਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਜੋਧ ਸਿੰਘ ਨੇ ਟਰਾਂਸਪੋਰਟ ਵਿਭਾਗ, ਪਨਬਸ ਅਤੇ ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਨੂੰ ਇੱਕ ਪੱਤਰ ਲਿਖ ਕੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਵਿਭਾਗ 31 ਅਕਤੂਬਰ ਨੂੰ ਕਿਲੋਮੀਟਰ ਸਕੀਮ ਅਧੀਨ ਬੱਸਾਂ ਨੂੰ ਸ਼ਾਮਲ ਕਰਨ ਲਈ ਨਵਾਂ ਟੈਂਡਰ ਜਾਰੀ ਕਰਦਾ ਹੈ, ਤਾਂ ਸਾਰੀਆਂ ਬੱਸਾਂ ਦਾ ਸੰਚਾਲਨ ਬੰਦ ਕਰ ਦਿੱਤਾ ਜਾਵੇਗਾ।

ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਰਕਾਰ ਨੂੰ ਸਥਾਈ ਰੁਜ਼ਗਾਰ ਲਈ ਜ਼ਰੂਰੀ ਦਸਤਾਵੇਜ਼ ਪਹਿਲਾਂ ਹੀ ਜਮ੍ਹਾਂ ਕਰਵਾ ਦਿੱਤੇ ਹਨ, ਪਰ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਉਨ੍ਹਾਂ ਦੀਆਂ ਫਾਈਲਾਂ ਰੁਕੀਆਂ ਹੋਈਆਂ ਹਨ। ਕਾਮਿਆਂ ਦਾ ਦੋਸ਼ ਹੈ ਕਿ "ਕਿਲੋਮੀਟਰ ਸਕੀਮ" ਰਾਹੀਂ ਸਰਕਾਰ ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਅਣਗੌਲਿਆ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਕਈ ਮਹੀਨਿਆਂ ਤੋਂ ਕਿਲੋਮੀਟਰ ਸਕੀਮ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਕਾਰਨ ਸਰਕਾਰ ਨੇ ਪਹਿਲਾਂ ਦੋ ਵਾਰ ਟੈਂਡਰ ਰੱਦ ਕੀਤੇ ਹਨ। ਇਸ ਦੇ ਬਾਵਜੂਦ, ਵਿਭਾਗ ਵੱਲੋਂ ਵਾਰ-ਵਾਰ ਨਵੇਂ ਟੈਂਡਰ ਜਾਰੀ ਕਰਨ ਨਾਲ ਕਰਮਚਾਰੀਆਂ ਵਿੱਚ ਰੋਸ ਪੈਦਾ ਹੋ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।