ਪੜਚੋਲ ਕਰੋ

ਖਾੜਕੂਵਾਦ ਵੇਲੇ ਬੇਕਸੂਰ ਸਿੱਖ ਨੌਜਵਾਨਾਂ ਦੇ ਕੀਤੇ ਫਰਜ਼ੀ ਮੁਕਾਬਲੇ ਦਾ 32 ਸਾਲਾਂ ਬਾਅਦ ਮਿਲਿਆ ਇਨਸਾਫ਼ ! ਸੇਵਾਮੁਕਤ SSP ਸਮੇਤ 5 ਨੂੰ ਉਮਰ ਕੈਦ ਦੀ ਸਜ਼ਾ

ਦੋਸ਼ੀਆਂ ਨੇ 27 ਜੂਨ 1993 ਨੂੰ ਸਿੱਖ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਚੁੱਕ ਲਿਆ ਤੇ ਉਨ੍ਹਾਂ ਨੂੰ ਕਈ ਦਿਨਾਂ ਤੱਕ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਤੇ ਅਣਮਨੁੱਖੀ ਤਸ਼ੱਦਦ ਕੀਤਾ।  ਇਸ ਮਗਰੋਂ 28 ਜੁਲਾਈ 1993 ਨੂੰ ਡੀਐਸਪੀ ਭੁਪਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਇੱਕ ਫਰਜ਼ੀ ਮੁਕਾਬਲਾ ਕੀਤਾ ਗਿਆ

Punjab News:  ਤਰਨਤਾਰਨ ਵਿੱਚ 1993 ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾਇਆ। ਅਦਾਲਤ ਨੇ ਸੇਵਾਮੁਕਤ ਐਸਐਸਪੀ ਭੁਪਿੰਦਰਜੀਤ ਸਿੰਘ ਤੇ ਸੇਵਾਮੁਕਤ ਡੀਐਸਪੀ ਦਵਿੰਦਰ ਸਿੰਘ ਸਮੇਤ 5 ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਇਨ੍ਹਾਂ ਸਾਰਿਆਂ 'ਤੇ ਕਤਲ ਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ ਵਿੱਚ ਆਈਪੀਸੀ ਦੀ ਧਾਰਾ 302 ਅਤੇ 120-ਬੀ ਤਹਿਤ ਮੁਕੱਦਮਾ ਚਲਾਇਆ ਗਿਆ ਸੀ। ਸ਼ੁਰੂ ਵਿੱਚ, ਇਸ ਮਾਮਲੇ ਵਿੱਚ 10 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਬਣਾਇਆ ਗਿਆ ਸੀ, ਪਰ ਮੁਕੱਦਮੇ ਦੌਰਾਨ 5 ਦੀ ਮੌਤ ਹੋ ਗਈ।

ਦਰਅਸਲ ਇਹ ਮਾਮਲਾ 1993 ਦਾ ਹੈ, ਜਿਸ ਵਿੱਚ 7 ਨੌਜਵਾਨਾਂ ਨੂੰ ਦੋ ਵੱਖ-ਵੱਖ ਪੁਲਿਸ ਮੁਕਾਬਲਿਆਂ ਵਿੱਚ ਮ੍ਰਿਤਕ ਦਿਖਾਇਆ ਗਿਆ ਸੀ। ਜਦੋਂ ਕਿ ਉਨ੍ਹਾਂ ਵਿੱਚੋਂ 4 ਐਸਪੀਓ (ਵਿਸ਼ੇਸ਼ ਪੁਲਿਸ ਅਧਿਕਾਰੀ) ਵਜੋਂ ਤਾਇਨਾਤ ਸਨ। ਦੋਸ਼ੀਆਂ ਨੇ 27 ਜੂਨ 1993 ਨੂੰ ਸਿੱਖ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਚੁੱਕ ਲਿਆ ਤੇ ਉਨ੍ਹਾਂ ਨੂੰ ਕਈ ਦਿਨਾਂ ਤੱਕ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਤੇ ਅਣਮਨੁੱਖੀ ਤਸ਼ੱਦਦ ਕੀਤਾ। 

ਇਸ ਮਗਰੋਂ 28 ਜੁਲਾਈ 1993 ਨੂੰ ਡੀਐਸਪੀ ਭੁਪਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਇੱਕ ਫਰਜ਼ੀ ਮੁਕਾਬਲਾ ਕੀਤਾ ਗਿਆ ਤੇ ਤਰਨ ਤਾਰਨ ਵਿੱਚ ਥਾਣਾ ਵੈਰੋਵਾਲ ਤੇ ਥਾਣਾ ਸਹਾਰਲੀ ਵਿਖੇ ਦੋ ਵੱਖ-ਵੱਖ ਫਰਜ਼ੀ ਪੁਲਿਸ ਮੁਕਾਬਲਿਆਂ ਲਈ ਐਫਆਈਆਰ ਦਰਜ ਕੀਤੀਆਂ ਗਈਆਂ। ਇੱਕ ਫਰਜ਼ੀ ਮੁਕਾਬਲੇ ਵਿੱਚ 7 ਲੋਕ ਮਾਰੇ ਗਏ। 12 ਦਸੰਬਰ 1996 ਦੇ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਇਹ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਗਿਆ।

ਦੱਸ ਦਈਏ ਕਿ 2 ਜੁਲਾਈ 1993 ਨੂੰ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਤਿੰਨ ਲੋਕ ਸ਼ਿੰਦਰ ਸਿੰਘ, ਦੇਸਾ ਸਿੰਘ ਤੇ ਸੁਖਦੇਵ ਸਿੰਘ ਸਰਕਾਰੀ ਹਥਿਆਰਾਂ ਸਮੇਤ ਫਰਾਰ ਹੋ ਗਏ। 10 ਦਿਨਾਂ ਬਾਅਦ 12 ਜੁਲਾਈ ਨੂੰ ਤਤਕਾਲੀ ਡੀਐਸਪੀ ਭੁਪਿੰਦਰਜੀਤ ਸਿੰਘ ਤੇ ਇੰਸਪੈਕਟਰ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਨੇ ਇੱਕ ਮੁਕਾਬਲੇ ਦੀ ਕਹਾਣੀ ਘੜ ਦਿੱਤੀ। ਪੁਲਿਸ ਨੇ ਕਿਹਾ ਕਿ ਮੰਗਲ ਸਿੰਘ ਨਾਮ ਦੇ ਇੱਕ ਵਿਅਕਤੀ ਨੂੰ ਡਕੈਤੀ ਦੇ ਮਾਮਲੇ ਵਿੱਚ ਰਿਕਵਰੀ ਲਈ ਘੜਕਾ ਪਿੰਡ ਲਿਜਾਇਆ ਜਾ ਰਿਹਾ ਸੀ ਤੇ ਰਸਤੇ ਵਿੱਚ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਪੁਲਿਸ ਅਨੁਸਾਰ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਮੰਗਲ ਸਿੰਘ, ਦੇਸਾ ਸਿੰਘ, ਸ਼ਿੰਦਰ ਸਿੰਘ ਤੇ ਬਲਕਾਰ ਸਿੰਘ ਮਾਰੇ ਗਏ।

ਜਦੋਂ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਤਾਂ ਦੋ ਨੁਕਤਿਆਂ ਦੇ ਆਧਾਰ 'ਤੇ ਇਹ ਸਮਝਿਆ ਗਿਆ ਕਿ ਮੁਕਾਬਲਾ ਫਰਜ਼ੀ ਸੀ। ਪੋਸਟਮਾਰਟਮ ਰਿਪੋਰਟ ਨੇ ਸਪੱਸ਼ਟ ਕਰ ਦਿੱਤਾ ਕਿ ਇਨ੍ਹਾਂ ਲੋਕਾਂ ਨੂੰ ਮਰਨ ਤੋਂ ਪਹਿਲਾਂ ਬੁਰੀ ਤਰ੍ਹਾਂ ਕੁੱਟਿਆ ਗਿਆ ਸੀ। ਫੋਰੈਂਸਿਕ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਜਿਨ੍ਹਾਂ ਹਥਿਆਰਾਂ ਨਾਲ ਮੁਕਾਬਲਾ ਕਰਨ ਦਾ ਦਾਅਵਾ ਕੀਤਾ ਗਿਆ ਸੀ, ਉਨ੍ਹਾਂ ਵਿੱਚ ਬਹੁਤ ਸਾਰੀਆਂ ਬੇਨਿਯਮੀਆਂ ਸਨ। ਇਸ ਤਰ੍ਹਾਂ ਸੀਬੀਆਈ ਜਾਂਚ ਨੇ ਸਾਬਤ ਕੀਤਾ ਕਿ ਇਹ ਮੁਕਾਬਲਾ ਨਕਲੀ ਸੀ ਤੇ ਅਜਿਹਾ ਜਾਣਬੁੱਝ ਕੇ ਕੀਤਾ ਗਿਆ ਸੀ।

ਇੰਨਾ ਹੀ ਨਹੀਂ, ਪੀੜਤਾਂ ਦੀ ਪਛਾਣ ਮੌਜੂਦ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਐਲਾਨ ਕੇ ਸਸਕਾਰ ਕਰ ਦਿੱਤਾ ਗਿਆ। ਤਿੰਨ ਸਾਲ ਦੀ ਲੰਬੀ ਜਾਂਚ ਤੋਂ ਬਾਅਦ, ਸੀਬੀਆਈ ਨੇ 1999 ਵਿੱਚ ਮ੍ਰਿਤਕ ਸ਼ਿੰਦਾ ਸਿੰਘ ਦੀ ਪਤਨੀ ਨਰਿੰਦਰ ਕੌਰ ਦੀ ਸ਼ਿਕਾਇਤ ਦੇ ਆਧਾਰ 'ਤੇ ਕੇਸ ਦਰਜ ਕੀਤਾ ਸੀ। ਮ੍ਰਿਤਕ ਸੁਖਦੇਵ ਸਿੰਘ ਦੀ ਵਿਧਵਾ ਨੇ ਕਿਹਾ ਕਿ ਉਹ ਗਰਭਵਤੀ ਸੀ ਜਦੋਂ ਪੁਲਿਸ ਨੇ ਉਸ ਦੇ ਪਤੀ ਨੂੰ ਚੁੱਕ ਕੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ। ਉਸ ਦੀ ਮੌਤ ਤੋਂ ਬਾਅਦ ਉਸ ਨੇ ਇੱਕ ਬੱਚੇ ਨੂੰ ਜਨਮ ਦਿੱਤਾ। 

ਲਗਪਗ ਇੱਕ ਮਹੀਨੇ ਬਾਅਦ ਪਤਾ ਲੱਗਾ ਕਿ ਉਸ ਨੂੰ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪਰਿਵਾਰ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਸ ਨੇ ਆਪਣੇ ਬੱਚਿਆਂ ਨੂੰ ਮਜ਼ਦੂਰੀ ਕਰਕੇ ਪਾਲਿਆ। ਮ੍ਰਿਤਕ ਛਿੰਦਾ ਸਿੰਘ ਦੀ ਪਤਨੀ ਨਰਿੰਦਰ ਕੌਰ ਨੇ ਕਿਹਾ ਕਿ ਉਸ ਦੇ ਪਤੀ ਨੂੰ ਦੋਸ਼ੀ ਪੁਲਿਸ ਵਾਲੇ ਘਰ ਦੀ ਛੱਤ ਤੋਂ ਚੁੱਕ ਕੇ ਲੈ ਗਏ ਸਨ। ਉਸ ਤੋਂ ਬਾਅਦ ਉਸ ਦੀ ਲਾਸ਼ ਵੀ ਉਨ੍ਹਾਂ ਨੂੰ ਨਹੀਂ ਦਿੱਤੀ ਗਈ। ਉਸ ਦੇ ਪਤੀ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਅੱਜ ਲਗਪਗ 33 ਸਾਲਾਂ ਬਾਅਦ ਉਨ੍ਹਾਂ ਨੂੰ ਇਨਸਾਫ਼ ਮਿਲਿਆ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget