ਪੰਜਾਬ 'ਚ ਵੀ ਈਡੀ ਦਾ ਸ਼ਿਕੰਜਾ! 'ਆਪ' ਵਿਧਾਇਕ ਜਸਵੰਤ ਗੱਜਣਮਾਜਰਾ ਦੇ ਟਿਕਾਣਿਆਂ 'ਤੇ ਛਾਪੇ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਛਾਪਾ ਮਾਰਿਆ ਹੈ।
ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਛਾਪਾ ਮਾਰਿਆ ਹੈ। ਇਹ ਛਾਪੇਮਾਰੀ ਗੱਜਣਮਾਜਰਾ ਦੇ ਸਕੂਲਾਂ, ਰੀਅਲ ਅਸਟੇਟ ਤੇ ਫੈਕਟਰੀਆਂ ਵਿੱਚ ਹੋਈ ਹੈ।
ਈਡੀ ਦੀ ਟੀਮ ਵਿਧਾਇਕ ਦੇ ਕਰੀਬੀ 12 ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਹਾਲਾਂਕਿ ਛਾਪੇਮਾਰੀ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ। ਵਿਧਾਇਕ ਗੱਜਣਮਾਜਰਾ 'ਤੇ 40 ਕਰੋੜ ਦੇ ਬੈਂਕ ਘੁਟਾਲੇ ਦਾ ਦੋਸ਼ ਹੈ ਜਿਸ 'ਚ ਪਹਿਲਾਂ ਵੀ ਵਿਧਾਇਕਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਮੁਕਤਸਰ ਤੋਂ ਦਿਲ ਦਹਿਲਾਉਣ ਵਾਲੀ ਖਬਰ, ਪਤਨੀ, ਮਾਂ, ਭੈਣ ਤੇ ਭੂਆ ਦੀ ਨੂੰਹ ਨੂੰ ਵੱਢ-ਟੁੱਕ ਕੇ ਕੀਤੀ ਖੁਦਕੁਸ਼ੀ
ਸੂਤਰਾਂ ਮੁਤਾਬਕ 'ਆਪ' ਵਿਧਾਇਕ ਜਸਵੰਤ ਗੱਜਣਮਾਜਰਾ ਨੇ 2011 ਤੋਂ 2014 ਦਰਮਿਆਨ 4 ਕਿਸ਼ਤਾਂ 'ਚ ਬੈਂਕ ਤੋਂ ਕਰਜ਼ਾ ਲਿਆ ਸੀ। ਇਹ ਕਰਜ਼ਾ ਕਰੀਬ 40.92 ਕਰੋੜ ਸੀ। ਬੈਂਕ ਦੀ ਲੁਧਿਆਣਾ ਸ਼ਾਖਾ ਨੇ ਇਸ ਦੀ ਸ਼ਿਕਾਇਤ ਸੀਬੀਆਈ ਕੋਲ ਕੀਤੀ ਸੀ। ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਗੱਜਣਮਾਜਰਾ ਨੇ ਜਿਸ ਮੰਤਵ ਲਈ ਕਰਜ਼ਾ ਲਿਆ ਸੀ, ਉਸ ਦੀ ਬਜਾਏ ਕਿਸੇ ਹੋਰ ਥਾਂ ’ਤੇ ਵਰਤਿਆ ਗਿਆ।
ਦੱਸ ਦਈਏ ਕਿ 'ਆਪ' ਵਿਧਾਇਕ ਜਸਵੰਤ ਗੱਜਣਮਾਜਰਾ ਦੇ ਟਿਕਾਣਿਆਂ ਉੱਪਰ ਪਹਿਲਾਂ ਵੀ ਛਾਪੇ ਪਏ ਸੀ। ਪਿਛਲੀ ਵਾਰ 94 ਦਸਤਖਤ ਕੀਤੇ ਖਾਲੀ ਚੈੱਕ ਮਿਲੇ ਸਨ। ਕਈਆਂ ਦੇ ਆਧਾਰ ਕਾਰਡ ਵੀ ਮਿਲੇ ਹਨ। ਇਸ ਤੋਂ ਇਲਾਵਾ 16.57 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ ਸੀ। ਟੀਮ ਨੇ 88 ਵਿਦੇਸ਼ੀ ਕਰੰਸੀ ਨੋਟ, ਜਾਇਦਾਦ ਦੇ ਦਸਤਾਵੇਜ਼, ਕਈ ਬੈਂਕ ਖਾਤਿਆਂ ਨਾਲ ਸਬੰਧਤ ਦਸਤਾਵੇਜ਼ ਬਰਾਮਦ ਕੀਤੇ ਹਨ।
ਯਾਦ ਰਹੇ 'ਆਪ' ਵਿਧਾਇਕ ਜਸਵੰਤ ਗੱਜਣਮਾਜਰਾ ਉਸ ਸਮੇਂ ਸੁਰਖੀਆਂ 'ਚ ਆਏ ਸੀ ਜਦੋਂ ਉਨ੍ਹਾਂ ਨੇ ਸਿਰਫ 1 ਰੁਪਏ ਤਨਖਾਹ ਲੈਣ ਦਾ ਐਲਾਨ ਕੀਤਾ ਸੀ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਲਈ ਮੈਂ ਵਿਧਾਇਕ ਵਜੋਂ 1 ਰੁਪਏ ਤਨਖਾਹ ਲਵਾਂਗਾ। ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਹਰਾਇਆ ਸੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।