ਪੜਚੋਲ ਕਰੋ

Canal Patwari Strike: ਚੋਣਾਂ ਦੌਰਾਨ ਨਹਿਰੀ ਪਟਵਾਰੀਆਂ ਤੇ ਸਰਕਾਰ ਵਿਚਾਲੇ ਖੜਕੀ, ਹੜਤਾਲ 'ਤੇ ਗਏ ਮੁਲਾਜ਼ਮਾਂ ਨੂੰ ਚਿਤਾਵਨੀ ਹੋਈ ਜਾਰੀ 

Punjab Canal Patwari Strike:  ਦਰਅਸਲ ਪੰਜਾਬ ਸਰਕਾਰ ਦਾਅਵਾ ਕਰ ਰਹੀ ਹੈ ਕਿ ਪੰਜਾਬ ਦੇ ਰਜਬਾਹਾ, ਮਾਈਨਰ ਅਤੇ ਨਹਿਰਾਂ ਤੋਂ ਮਿਲਣ ਵਾਲੇ ਪਾਣੀ ਦਾ 100 ਫੀਸਦੀ ਸਿੰਚਾਈ ਲਈ ਵਰਤਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਦਕਿ ਮਾਨ ਸਰਕਾਰ ਦੇ ਸੱਤਾ

Punjab Canal Patwari Strike: ਚੋਣਾਂ ਦੇ ਮਾਹੌਲ ਵਿਚਾਲੇ ਪੰਜਾਬ ਸਰਕਾਰ ਅਤੇ ਨਹਿਰੀ ਪਟਵਾਰ ਯੂਨੀਅਨ ਆਹਮੋ-ਸਾਹਮਣੇ ਆ ਗਏ ਹਨ, ਕਿਉਂਕਿ ਸਰਕਾਰ ਨੇ 200 ਨਹਿਰੀ ਪਟਵਾਰੀਆਂ ਦੇ ਪਾਣੀ ਦੀ ਰਿਪੋਰਟ ਨੂੰ ਲੈ ਕੇ ਚਾਰਜਸ਼ੀਟ ਕਰ ਦਿੱਤੀ ਹੈ। ਮਾਈਨਰ, ਨਹਿਰ ਅਤੇ ਰਜਬਾਹੇ ਟੇਲਾਂ ਤੱਕ ਪਹੁੰਚ ਗਏ ਹਨ।  ਵਿਭਾਗ ਵਿੱਚ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਪਟਵਾਰੀਆਂ ਖ਼ਿਲਾਫ਼ ਅਜਿਹੀ ਕਾਰਵਾਈ ਕੀਤੀ ਗਈ ਹੈ।

ਇਸ ਗੱਲ ਤੋਂ ਖੜਕੀ

 ਦਰਅਸਲ ਪੰਜਾਬ ਸਰਕਾਰ ਦਾਅਵਾ ਕਰ ਰਹੀ ਹੈ ਕਿ ਪੰਜਾਬ ਦੇ ਰਜਬਾਹਾ, ਮਾਈਨਰ ਅਤੇ ਨਹਿਰਾਂ ਤੋਂ ਮਿਲਣ ਵਾਲੇ ਪਾਣੀ ਦਾ 100 ਫੀਸਦੀ ਸਿੰਚਾਈ ਲਈ ਵਰਤਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਦਕਿ ਮਾਨ ਸਰਕਾਰ ਦੇ ਸੱਤਾ 'ਚ ਆਉਣ ਤੋਂ ਪਹਿਲਾਂ 21 ਫੀਸਦੀ ਸੀ।  ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਰਤੋਂ ਹੁਣ 38 ਫੀਸਦੀ ਦੇ ਕਰੀਬ ਪਹੁੰਚ ਗਈ ਹੈ, ਜਦੋਂ ਕਿ ਸੂਬਾ ਸਰਕਾਰ ਦਾ ਟੀਚਾ 100 ਫੀਸਦੀ ਹੈ। ਸਰਕਾਰ ਨੇ ਪਟਵਾਰੀਆਂ ਨੂੰ ਇਸ ਟੀਚੇ ਅਨੁਸਾਰ ਰਿਪੋਰਟ ਤਿਆਰ ਕਰਨ ਲਈ ਕਿਹਾ ਸੀ ਪਰ ਪਟਵਾਰੀ ਇਸ ਨਾਲ ਸਹਿਮਤ ਨਹੀਂ ਹਨ।

ਪਟਵਾਰੀਆਂ ਦੀ ਪਰੇਸ਼ਾਨੀ

ਉਹਨਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਜ਼ਮੀਨ ’ਤੇ ਖਾਲਾਂ ਦਾ ਕੰਮ ਨਾ ਹੋਣ ਕਾਰਨ ਕਾਫੀ ਸਮਾਂ ਲੱਗ ਰਿਹਾ ਹੈ। ਜਿਸ ਕਾਰਨ ਟੇਲਾਂ ਤੱਕ ਪਾਣੀ ਪਹੁੰਚਾਉਣ ਦਾ ਕੰਮ 100 ਫੀਸਦੀ ਪੂਰਾ ਨਹੀਂ ਹੋ ਸਕਿਆ ਹੈ। ਅਜਿਹੀ ਸਥਿਤੀ ਵਿੱਚ 100 ਫੀਸਦੀ ਪਾਣੀ ਦੀ ਸਿੰਚਾਈ ਵਰਤੋਂ ਦੀ ਰਿਪੋਰਟ ਨਹੀਂ ਕੀਤੀ ਜਾ ਸਕਦੀ। ਜਦਕਿ ਟੀਚੇ ਦੀ 100 ਫੀਸਦੀ ਪ੍ਰਾਪਤੀ ਸਬੰਧੀ ਅੰਤਿਮ ਰਿਪੋਰਟ ਤਿਆਰ ਕਰਕੇ ਵਿਭਾਗ ਨੂੰ ਭੇਜਣ ਲਈ ਦਬਾਅ ਪਾਇਆ ਜਾ ਰਿਹਾ ਹੈ। ਦੂਜੇ ਪਾਸੇ ਸਿੰਚਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਪਟਵਾਰੀਆਂ ਦੇ ਅਧੂਰੇ ਕੰਮ ਤੋਂ ਪਰੇਸ਼ਾਨ 200 ਪਟਵਾਰੀਆਂ ਨੂੰ ਚਾਰਜਸ਼ੀਟ ਕਰ ਦਿੱਤੀ ਹੈ।

ਮੰਤਰੀ ਨਾਲ ਮੀਟਿੰਗ ਬੇਸਿੱਟਾ !

ਜਲ ਸਰੋਤ ਪਟਵਾਰ ਯੂਨੀਅਨ ਦੇ ਪ੍ਰਧਾਨ ਜਸਕਰਨ ਸਿੰਘ ਅਤੇ ਉਨ੍ਹਾਂ ਦੀ ਟੀਮ ਨਾਲ ਮੀਟਿੰਗ ਦੌਰਾਨ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਵੀ ਉਥੇ ਬੁਲਾਇਆ। ਜਦੋਂ ਮੰਤਰੀ ਨੂੰ 200 ਪਟਵਾਰੀਆਂ ਦੀ ਚਾਰਜਸ਼ੀਟ ਵਾਪਸ ਲੈਣ ਅਤੇ ਗਰਾਊਂਡ ਰਿਪੋਰਟ ਦੇਣ ਦੀ ਸੂਚਨਾ ਦਿੱਤੀ ਗਈ ਤਾਂ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਸਹਿਮਤ ਨਹੀਂ ਹੋਏ। ਦੋਸ਼ ਹੈ ਕਿ ਉਸ ਨੇ ਗੱਲ ਸੁਣਨ ਦੀ ਬਜਾਏ ਉੱਥੇ ਮੌਜੂਦ ਲੋਕਾਂ ਦੀ ਵੀਡੀਓਗ੍ਰਾਫੀ ਵੀ ਕਰਵਾਈ। ਉਨ੍ਹਾਂ ਰੋਸ ਧਰਨੇ ’ਤੇ ਵਿਭਾਗੀ ਕਾਰਵਾਈ ਦੀ ਧਮਕੀ ਦਿੱਤੀ।

ਵਿਭਾਗ ਦੀ ਪਟਵਾਰੀਆਂ ਚਿਤਾਵਨੀ !

 ਦੂਜੇ ਪਾਸੇ ਚੀਫ਼ ਇੰਜਨੀਅਰ ਨੇ ਇੱਕ ਪੱਤਰ ਜਾਰੀ ਕਰਕੇ ਹੜਤਾਲ ’ਤੇ ਜਾ ਰਹੇ ਮੁਲਾਜ਼ਮਾਂ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਹੜਤਾਲ ਨਾਲ ਸਬੰਧਤ ਦਿਨ ਨੂੰ ਗੈਰਹਾਜ਼ਰੀ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਸੇਵਾ ਵਿੱਚ ਵੀ ਵਿਘਨ ਪਾਇਆ ਜਾਵੇਗਾ। ਇਸ ਦੇ ਨਾਲ ਹੀ ਪਟਵਾਰ ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਰਕਾਰ ਨਾਲ ਕੋਈ ਵਿਰੋਧ ਨਹੀਂ ਹੈ। ਸਾਰੇ ਕਰਮਚਾਰੀ ਚੋਣ ਡਿਊਟੀ ਪੂਰੀ ਕਰਨਗੇ। ਪਰ ਸਾਡਾ ਰੋਸ 200 ਮੁਲਾਜ਼ਮਾਂ ਨੂੰ ਚਾਰਜਸ਼ੀਟ ਕਰਨ ਵਿਰੁੱਧ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget