ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ 'ਚ ਕੇਂਦਰ ਸਰਕਾਰ ਦੇ ਅਧਿਕਾਰੀਆਂ ਦੀ ਬੈਠਕ 'ਚ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਸ਼ਾਮਲ ਨਹੀਂ ਹੋਣਗੀਆਂ। ਕਿਸਾਨ ਯੂਨੀਅਨ ਦੇ ਲੀਡਰਾਂ ਨੇ ਕਿਹਾ ਕਿ 7 ਅਕਤੂਬਰ ਨੂੰ ਚੰਡੀਗੜ੍ਹ 'ਚ ਹੋਣ ਵਾਲੇ ਸੰਗਠਨਾਂ ਦੀ ਬੈਠਕ 'ਚ ਅੱਗੇ ਸੰਘਰਸ਼ ਸਬੰਧੀ ਰਣਨੀਤੀ 'ਤੇ ਵਿਚਾਰ ਕੀਤਾ ਜਾਵੇਗਾ।


ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਅਗਲੀ ਰਣਨੀਤੀ ਉਲੀਕਣ ਲਈ ਕਿਸਾਨ ਜੇਥੰਬਦੀਆਂ ਲਾਮਬੰਦ


ਦਿੱਲੀ 'ਚ ਕੇਂਦਰ ਸਰਕਾਰ ਦੇ ਆਹਲਾ ਅਧਿਕਾਰੀਆਂ ਦੀ ਅਗਲੀ ਬੈਠਕ 'ਚ ਸ਼ਾਮਲ ਹੋਣ ਜਾਂ ਨਾ ਹੋਣ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਰੇਲ ਰੋਕੋ ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ ਬਣਾਉਣ ਲਈ ਸਾਰੇ 30 ਕਿਸਾਨ ਸੰਗਠਨਾਂ ਦੀ ਸਮੂਹਿਕ ਬੈਠਕ ਚੰਡੀਗੜ੍ਹ ਸਥਿਤ ਕਿਸਾਨ ਭਵਨ 'ਚ ਹੋਵੇਗੀ।


ਕਿਸਾਨ ਸੰਘਰਸ਼ ਨੂੰ ਪੈਣ ਲੱਗਾ ਬੂਰ, ਕੇਂਦਰ ਵੱਲੋਂ ਗੱਲਬਾਤ ਲਈ ਸੱਦਾ


ਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਜਾਣ 'ਤੇ ਛਿੜੀ ਬਗਾਵਤ, ਲੱਖੋਵਾਲ ਦਾ ਸਾਥ ਛੱਡਿਆ

ਉਧਰ ਕਿਸਾਨ ਲੀਡਰਾਂ ਨੇ ਦੱਸਿਆ ਕਿ ਪੰਜਾਬ ਦੇ ਕਿਸਾਨ ਸੰਗਠਨਾਂ ਦੇ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਵੀ ਆਪਣੀ ਬੈਠਕ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਅਗਲੀ ਬੈਠਕ ਬਾਰੇ ਫੈਸਲਾ ਕਿਸਾਨ ਸੰਗਠਨਾਂ ਦੀ ਅੱਜ ਹੋਣ ਵਾਲੀ ਬੈਠਕ ਦੇ ਆਧਾਰ 'ਤੇ ਲਿਆ ਜਾਵੇਗਾ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ