Teachers' Day ’ਤੇ ਪੰਜਾਬ ਦੇ 75 ਅਧਿਆਪਕਾਂ ਦਾ ਕੀਤਾ ਜਾਵੇਗਾ ਸਨਮਾਨ , ਇਸ ਜ਼ਿਲ੍ਹੇ ਦੇ ਸਭ ਤੋਂ ਵੱਧ ਅਧਿਆਪਕਾਂ ਨੂੰ ਮਿਲੇਗਾ ਪੁਰਸਕਾਰ
Punjab Teacher State Award 2026 : ਅਧਿਆਪਕ ਦਿਵਸ ਦੇ ਮੌਕੇ ’ਤੇ ਪੰਜਾਬ ਸਰਕਾਰ ਸੂਬੇ ਦੇ 75 ਅਧਿਆਪਕਾਂ ਨੂੰ ਰਾਜ ਪੁਰਸਕਾਰ-2026 ਨਾਲ ਸਨਮਾਨਿਤ ਕਰੇਗੀ। ਰਾਜ ਪੱਧਰੀ ਸਮਾਗਮ ਵਿੱਚ ਸੂਬੇ ਦੇ ਵੱਖ-ਵੱਖ

Punjab Teacher State Award 2026 : ਅਧਿਆਪਕ ਦਿਵਸ ਦੇ ਮੌਕੇ ’ਤੇ ਪੰਜਾਬ ਸਰਕਾਰ ਸੂਬੇ ਦੇ 75 ਅਧਿਆਪਕਾਂ ਨੂੰ ਰਾਜ ਪੁਰਸਕਾਰ-2026 ਨਾਲ ਸਨਮਾਨਿਤ ਕਰੇਗੀ। ਰਾਜ ਪੱਧਰੀ ਸਮਾਗਮ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਿੰਸੀਪਲ, ਲੈਕਚਰਾਰ, ਮਾਸਟਰ ਕੈਡਰ, ਹੈੱਡ ਮਾਸਟਰ, ਹੈੱਡ ਮਿਸਟ੍ਰੈੱਸ ਅਤੇ ਪ੍ਰਾਇਮਰੀ ਕੈਡਰ ਦੇ ਅਧਿਆਪਕ ਸ਼ਾਮਲ ਹੋਣਗੇ। ਪੁਰਸਕਾਰ ਲਈ ਚੁਣੇ ਗਏ ਅਧਿਆਪਕਾਂ ਵਿੱਚ ਰੋਪੜ ਜ਼ਿਲ੍ਹੇ ਦੇ ਸਭ ਤੋਂ ਵੱਧ ਅਧਿਆਪਕ ਦੱਸੇ ਜਾ ਰਹੇ ਹਨ।
ਰਾਜ ਪੱਧਰ ’ਤੇ ਦਿੱਤੇ ਜਾਣ ਵਾਲੇ ਪੁਰਸਕਾਰਾਂ ਵਿੱਚ 55 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ, 10 ਨੂੰ ਯੁਵਾ ਅਧਿਆਪਕ ਪੁਰਸਕਾਰ ਅਤੇ 4 ਅਧਿਆਪਕਾਂ ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 6 ਅਧਿਆਪਕਾਂ ਨੂੰ ਪ੍ਰਸ਼ਾਸਨਿਕ ਖੇਤਰ ਵਿੱਚ ਬਿਹਤਰ ਸੇਵਾਵਾਂ ਲਈ ਸਨਮਾਨਿਤ ਕੀਤਾ ਜਾਵੇਗਾ।
ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਸਨਮਾਨ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਦੀ ਇਨ੍ਹਾਂ ਪੁਰਸਕਾਰਾਂ ਲਈ ਚੋਣ ਕੀਤੀ ਗਈ ਹੈ। ਅਧਿਆਪਕਾਂ ਦੀ ਚੋਣ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਬਿਹਤਰ ਸਿੱਖਿਆ ਪ੍ਰਬੰਧ ਅਤੇ ਸਿੱਖਿਆ ਪ੍ਰਤੀ ਉਨ੍ਹਾਂ ਦੀ ਸਮਰਪਣ ਭਾਵਨਾ ਨੂੰ ਆਧਾਰ ਬਣਾਇਆ ਗਿਆ ਹੈ।
ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਰਾਜ ਪੱਧਰ ’ਤੇ ਸਨਮਾਨਿਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਪੁਰਸਕਾਰਾਂ ਵਿੱਚ ਸਕੂਲ ਸਿੱਖਿਆ ਦੇ ਵੱਖ-ਵੱਖ ਕੈਡਰਾਂ ਦੇ ਅਧਿਆਪਕ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ














