ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਖੇਤੀ ਖੇਤਰ ਨੂੰ ਰਾਹਤ ਦੇਣ ਲਈ ਡੀਜ਼ਲ 'ਤੇ ਟੈਕਸ ਘਟਾਉਣ ਦੀ ਫ਼ੌਰੀ ਮੰਗ ਰੱਖੀ ਹੈ।ਆਮ ਆਦਮੀ ਪਾਰਟੀ ਦੀ ਕਹਿਣਾ ਹੈ ਕਿ ਕਹਿਰਾਂ ਦੀ ਗਰਮੀ, ਅਣਐਲਾਨੇ ਬਿਜਲੀ ਕੱਟਾਂ ਅਤੇ ਮੀਂਹ ਦੀ ਕਮੀ ਨੇ ਪਹਿਲਾਂ ਹੀ ਭਾਂਤ-ਭਾਂਤ ਦੀਆਂ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਇਸ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਅੰਨਦਾਤਾ ਦੀ ਬਾਂਹ ਫੜਨ ਅਤੇ ਡੀਜ਼ਲ 'ਤੇ ਕੇਂਦਰੀ ਅਤੇ ਸੂਬਾਈ ਟੈਕਸ ਘਟਾਉਣ ਅਤੇ ਨਹਿਰੀ ਪਾਣੀ ਅਤੇ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ।
ਆਪ ਦੇ ਕਿਸਾਨ-ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂਨੇ ਕਿਹਾ ਕਿ ਦੇਸ਼ ਦੇ ਲੋਕ ਬੇਕਾਬੂ ਮਹਿੰਗਾਈ ਦੀ ਮਾਰ ਥੱਲੇ ਹਨ ਅਤੇ ਕੋਰੋਨਾ ਮਹਾਮਾਰੀ ਨੇ ਮਹਿੰਗਾਈ ਅਤੇ ਵਿੱਤੀ ਸੰਕਟ ਨੂੰ ਹੋਰ ਵਧਾ ਦਿੱਤਾ। ਦੁਨੀਆ ਭਰ ਦੀਆਂ ਸਰਕਾਰਾਂ ਜਿੱਥੇ ਆਪਣੇ ਨਾਗਰਿਕਾਂ ਨੂੰ ਇਸ ਗੰਭੀਰ ਵਿੱਤੀ ਸੰਕਟ 'ਚ ਉਭਾਰਨ ਲਈ ਜਿੱਥੇ ਵੱਡੇ-ਵੱਡੇ ਰਾਹਤ ਪੈਕੇਜ ਐਲਾਨ ਰਹੇ ਹਨ। ਉੱਥੇ ਮਹਿੰਗਾਈ ਨੂੰ ਕਾਬੂ ਕਰਨ ਲਈ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਡਿੱਗੀਆਂ ਕੀਮਤਾਂ ਅਨੁਸਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਘਟਾ ਰਹੀਆਂ ਹਨ, ਪ੍ਰੰਤੂ ਸਾਡੀ ਕੇਂਦਰ ਅਤੇ ਪੰਜਾਬ ਸਰਕਾਰ ਡੀਜ਼ਲ ਪੈਟਰੋਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕਰ ਰਹੀਆਂ ਹਨ। ਜੋ ਲੋਕ ਵਿਰੋਧੀ, ਦੇਸ਼ ਵਿਰੋਧੀ ਅਤੇ ਨਿੰਦਣਯੋਗ ਕਦਮ ਹੈ।
ਆਪ ਨੇ ਮੰਗ ਕੀਤੀ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨੀ ਦੇ ਹਿੱਤਾਂ ਦੇ ਮੱਦੇਨਜ਼ਰ ਡੀਜ਼ਲ ਉੱਤੇ ਆਪਣੇ ਆਪਣੇ ਟੈਕਸ ਘਟਾਉਣ ਜੋ ਅਸਲ ਕੀਮਤ ਉੱਤੇ 60 ਤੋਂ 70 ਫ਼ੀਸਦੀ ਵੱਧ ਬਣਦੇ ਹਨ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ