(Source: ECI/ABP News/ABP Majha)
ਰਿਸ਼ਵਤ ਮਾਮਲੇ 'ਚ ਗ੍ਰਿਫਤਾਰ ਵਿਧਾਇਕ ਅਮਿਤ ਰਤਨ ਨੂੰ ਭੇਜਿਆ 27 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ , ਰਿਸ਼ਮ ਗਰਗ ਦੇ ਰਿਮਾਂਡ 'ਚ ਵੀ ਇੱਕ ਦਿਨ ਦਾ ਵਾਧਾ
Bathinda News : ਬਠਿੰਡਾ ਦਿਹਾਤੀ ਤੋਂ ਆਪ ਵਿਧਾਇਕ ਅਮਿਤ ਰਤਨ ਦੇ ਨਜ਼ਦੀਕੀ ਰਿਸ਼ਮ ਗਰਗ ਵੱਲੋਂ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦੇ ਪਤੀ ਤੋਂ ਕਥਿਤ ਤੌਰ 'ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਆਮ ਆਦਮੀ
Bathinda News : ਬਠਿੰਡਾ ਦਿਹਾਤੀ ਤੋਂ ਆਪ ਵਿਧਾਇਕ ਅਮਿਤ ਰਤਨ ਦੇ ਨਜ਼ਦੀਕੀ ਰਿਸ਼ਮ ਗਰਗ ਵੱਲੋਂ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦੇ ਪਤੀ ਤੋਂ ਕਥਿਤ ਤੌਰ 'ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਮਾਣਯੋਗ ਅਦਾਲਤ ਨੇ 27 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਵਿਧਾਇਕ ਦੇ ਕਰੀਬੀ ਰਿਸ਼ਮ ਗਰਗ ਦੇ ਪੁਲਿਸ ਰਿਮਾਂਡ ਵਿੱਚ ਵੀ ਇੱਕ ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ।
ਰਿਸ਼ਮ ਦੀ ਗ੍ਰਿਫਤਾਰੀ ਵੇਲੇ ਵਿਧਾਇਕ ਵੀ ਉੱਥੇ ਹੀ ਮੌਜੂਦ ਸੀ ਪਰ ਉਸ ਵੇਲੇ ਉਹਨਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਵਿਧਾਇਕ ਦੀ ਇਸ ਮਾਮਲੇ ਵਿੱਚ ਗ੍ਰਿਫਤਾਰੀ ਨਾ ਹੋਣ ਕਰਕੇ ਵਿਰੋਧੀ ਧਿਰਾਂ ਵੱਲੋਂ ਸਰਕਾਰ 'ਤੇ ਲਗਾਤਾਰ ਨਿਸ਼ਾਨੇ ਵਿਨ੍ਹੇ ਜਾ ਰਹੇ ਸੀ। ਇਸ ਚਲਦੇ ਮਾਮਲੇ ਦੌਰਾਨ ਇੱਕ ਆਡੀਓ ਵਾਇਰਲ ਹੋਈ ਸੀ ,ਜਿਸ ਵਿੱਚ ਪੈਸਿਆਂ ਦੇ ਲੈਣ ਦੇਣ ਦੀ ਗੱਲ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਗਰਮੀ ਕੱਢਣ ਲੱਗੀ ਵੱਟ! ਇਸ ਵਾਰ ਬਾਰਸ਼ 'ਚ 53.4 ਫ਼ੀਸਦ ਗਿਰਾਵਟ
ਨਿਆਂਪਾਲਿਕਾ 'ਤੇ ਪੂਰਾ ਭਰੋਸਾ: ਅਮਿਤ ਰਤਨ
ਪੇਸ਼ੀ ਮਗਰੋਂ ਵਾਪਿਸ ਲਿਜਾਣ ਵੇਲੇ ਅਮਿਤ ਰਤਨ ਨੇ ਕਿਹਾ ਕਿ ਇਹ ਵਿਰੋਧੀਆਂ ਦੀਆਂ ਚਾਲਾਂ ਹਨ ਪਰ ਉਹਨਾਂ ਨੂੰ ਨਿਆਂ ਪਾਲਿਕਾ 'ਤੇ ਪੂਰਾ ਭਰੋਸਾ ਹੈ।
ਬਚਾਅ ਪੱਖ ਦੇ ਵਕੀਲ ਗੁਰਜੀਤ ਸਿੰਘ ਖੜਿਆਂਲ ਦਾ ਕਹਿਣਾ ਹੈ ਕਿ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਅਮਿਤ ਰਤਨ ਅਤੇ ਉਸ ਦੇ ਸਹਿਯੋਗੀ ਰਿਸ਼ਮ ਗਰਗ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਮਾਣਯੋਗ ਅਦਾਲਤ ਵੱਲੋਂ ਅਮਿਤ ਰਤਨ ਨੂੰ 27 ਫਰਵਰੀ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ ,ਰਿਸ਼ਮ ਗਰਗ ਨੂੰ ਇੱਕ ਦਿਨ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ।
ਵਿਜੀਲੈਂਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਧਾਇਕ ਅਮਿਤ ਰਤਨ ਨੂੰ ਸ਼ੰਭੂ ਬਾਰਡਰ ਨੇੜਿਓਂ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰੀ ਮਗਰੋਂ ਬਠਿੰਡਾ ਲੈ ਕੇ ਪੁੱਜੀ ਟੀਮ ਨੇ ਕਈ ਘੰਟੇ ਲਗਾਤਾਰ ਪੁੱਛਗਿੱਛ ਕਰਨ ਮਗਰੋਂ ਵਿਧਾਇਕ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਅਮਿਤ ਰਤਨ ਦਾ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ, ਜਦੋਂਕਿ ਰਿਸ਼ਮ ਗਰਗ ਦਾ ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ ਵਧਾ ਦਿੱਤਾ ਗਿਆ ਹੈ। ਇਸ ਪ੍ਰਮਾਣ ਦੌਰਾਨ ਵਿਧਾਇਕ ਅਤੇ ਸਹਿਯੋਗੀ ਦੀ ਆਪਣੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ।