(Source: Poll of Polls)
Punjab News : 'ਆਪ' ਵਿਧਾਇਕ ਦੇ ਨਿਸ਼ਾਨੇ 'ਤੇ ਕਾਂਗਰਸ ਸਰਕਾਰ, ਕੇਂਦਰ ਸਰਕਾਰ ਨੂੰ ਵੀ ਲਿਆ ਨਿਸ਼ਾਨੇ 'ਤੇ
'ਆਪ' ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਕੁਲਤਾਰ ਨੇ ਦੋਸ਼ ਲਾਇਆ ਕਿ ਚੰਨੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਰਹੀ ਹੈ।
ਚੰਡੀਗੜ੍ਹ: ਅਗਲੇ ਸਾਲ ਮਾਰਚ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਹੋਰ ਤੇਜ਼ ਹੋ ਗਿਆ ਹੈ। ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੂਬਾ ਸਰਕਾਰ 'ਤੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਇਆ ਹੈ। ਕੁਲਤਾਰ ਸਿੰਘ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਕਿਸਾਨਾਂ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਦੀ ਹੈ।
'ਆਪ' ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਨੇ ਦੋਸ਼ ਲਾਇਆ ਹੈ ਕਿ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਹ 'ਤੇ ਚੱਲ ਰਹੀ ਹੈ। ਕੁਲਤਾਰ ਨੇ ਕਿਹਾ ਕਿ ਸਰਕਾਰ ਨੇ ਨਾ ਤਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਅਤੇ ਨਾ ਹੀ ਉਨ੍ਹਾਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਦੇ ਵੀ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਉਨ੍ਹਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਹੈ।
ਸੰਧਵਾਂ ਨੇ ਮੰਗ ਕੀਤੀ ਕਿ ਚੰਨੀ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦੇਵੇ ਜਿਨ੍ਹਾਂ ਦੀ ਫ਼ਸਲ ਪਿਛਲੇ ਦਿਨੀਂ ਪਏ ਮੀਂਹ ਅਤੇ ਕੀੜਿਆਂ ਦੇ ਹਮਲੇ ਨਾਲ ਨੁਕਸਾਨੀ ਗਈ ਹੈ। ਉਨ੍ਹਾਂ ਕਿਹਾ ਕਿ ਖ਼ਰਾਬ ਮੌਸਮ ਕਾਰਨ ਝੋਨੇ 'ਚ ਨਮੀ ਦੀ ਮਾਤਰਾ ਢਿੱਲ ਦਿੱਤੀ ਜਾਣੀ ਚਾਹਿਦੀ ਹੈ ਤਾਂ ਜੋ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਕੇਂਦਰ ਸਰਕਾਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ
ਸੰਧਵਾਂ ਨੇ ਦਾਅਵਾ ਕੀਤਾ ਕਿ ਝੋਨੇ ਦੀ ਖਰੀਦ ਕਰਨ ਵਾਲੀਆਂ ਸਰਕਾਰੀ ਏਜੰਸੀਆਂ ਨਮੀ ਦੀ ਮਾਤਰਾ ਜ਼ਿਆਦਾ ਹੋਣ ਦਾ ਬਹਾਨਾ ਬਣਾ ਕੇ ਫਸਲ ਦੀ ਚੁਕਾਈ ਨਹੀਂ ਕਰ ਰਹੀਆਂ ਅਤੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਧਵਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਨਮੀ ਦੀ ਮਾਤਰਾ ਨੂੰ ਢਿੱਲ ਦੇਣ ਲਈ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਨੂੰ ਕਿਹਾ।
ਸੂਬਾ ਅਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕੁਲਤਾਰ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਚਿੰਤਾਵਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ “ਇਹ ਸਰਕਾਰਾਂ ਕਿਸਾਨਾਂ ਦੇ ਨਾਂ ‘ਤੇ ਵੱਡੇ-ਵੱਡੇ ਦਾਅਵਿਆਂ ਤੱਕ ਹੀ ਸੀਮਤ ਹਨ। ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ।"
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: