Punjab News: ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਤੋਂ ਅਚਾਨਕ ਦਿੱਤਾ ਅਸਤੀਫਾ; ਆਇਆ ਸਿਆਸੀ ਭੂਚਾਲ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਵਿਚਾਲੇ ਹਾਹਾਕਾਰ ਮਚਾ ਦਿੱਤੀ ਹੈ। ਦੱਸ ਦੇਈਏ ਕਿ ਮਾਝੇ 'ਚ 'ਆਪ' ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ...

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਵਿਚਾਲੇ ਹਾਹਾਕਾਰ ਮਚਾ ਦਿੱਤੀ ਹੈ। ਦੱਸ ਦੇਈਏ ਕਿ ਮਾਝੇ 'ਚ 'ਆਪ' ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਆਗੂ ਜਗਵਿੰਦਰਪਾਲ ਸਿੰਘ ਜੱਗਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਸੀਨੀਅਰ ਆਗੂ ਵੱਲੋਂ ਅਚਾਨਕ ਲਏ ਇਸ ਫੈਸਲੇ ਨੇ ਸਿਆਸੀ ਭੂਚਾਲ ਲਿਆ ਦਿੱਤਾ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਜਗਵਿੰਦਰਪਾਲ ਸਿੰਘ ਜੱਗਾ ਨੇ ਸਾਲ ਮਜੀਠਾ ਵਿਧਾਨ ਸਭਾ ਤੋਂ 2022 'ਚ ਕਾਂਗਰਸ ਵੱਲੋਂ ਚੋਣ ਲੜੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸਾਲ 2023 'ਚ ਕਾਂਗਰਸ ਛੱਡ ਕੇ 'ਆਪ' 'ਚ ਸ਼ਿਰਕਤ ਕੀਤੀ। ਇਸਦੇ ਨਾਲ ਹੀ ਦੱਸ ਦੇਈਏ ਕਿ ਜਗਵਿੰਦਰਪਾਲ ਸਿੰਘ ਜੱਗਾ 'ਆਪ' ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਦੇ ਛੋਟੇ ਭਰਾ ਹਨ। ਉਨ੍ਹਾਂ ਵੱਲੋਂ ਪਾਰਟੀ ਤੋਂ ਅਚਾਨਕ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਸਿਆਸੀ ਭੂਚਾਲ ਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਟ੍ਰੈਂਡਿੰਗ ਟੌਪਿਕ

















