Stubble Burning in Punjab: ਇਸ ਸਰਦੀਆਂ ਵਿੱਚ ਦਿੱਲੀ ਨੂੰ ਪਰਾਲੀ ਦੇ ਧੂੰਏਂ ਤੋਂ ਕੁਝ ਰਾਹਤ ਮਿਲ ਸਕਦੀ ਹੈ। ਪੰਜਾਬ ਸਰਕਾਰ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਆਪਣਾ ਐਕਸ਼ਨ ਪਲਾਨ ਤਿਆਰ ਕਰ ਲਿਆ ਹੈ। CAQM (ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ) ਅਨੁਸਾਰ, ਪੰਜਾਬ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 50 ਫੀਸਦੀ ਤੋਂ ਵੱਧ ਦੀ ਕਮੀ ਆਵੇਗੀ। ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।


CAQM ਅਨੁਸਾਰ 2023 ਵਿੱਚ ਪੰਜਾਬ ਵਿੱਚ ਲਗਪਗ 200 ਲੱਖ ਟਨ ਪਰਾਲੀ ਨਿਕਲੇਗੀ। ਇਸ ਵਿੱਚੋਂ 115 ਟਨ ਪਰਾਲੀ ਦਾ ਨਿਪਟਾਰਾ ਸੀਟੂ ਪ੍ਰਬੰਧਨ ਰਾਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ 46.7 ਲੱਖ ਟਨ ਪਰਾਲੀ ਦਾ ਨਿਪਟਾਰਾ ਐਕਸ ਸੀਟੂ ਰਾਹੀਂ ਕੀਤਾ ਜਾਵੇਗਾ। ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ 1,17,672 ਸੀਆਰਐਮ ਮਸ਼ੀਨਾਂ ਖਰੀਦੀਆਂ ਹਨ। ਇਸ ਤੋਂ ਇਲਾਵਾ 23 ਹਜ਼ਾਰ ਮਸ਼ੀਨਾਂ ਖਰੀਦਣ ਦੀ ਪ੍ਰਕਿਰਿਆ ਚੱਲ ਰਹੀ ਹੈ।


ਇਹ ਯਕੀਨੀ ਬਣਾਉਣ ਲਈ ਕਿ ਕਿਸਾਨ ਇਨ੍ਹਾਂ ਮਸ਼ੀਨਾਂ ਦਾ ਆਸਾਨੀ ਨਾਲ ਲਾਭ ਉਠਾ ਸਕਣ, ਪੰਜਾਬ ਵਿੱਚ 23792 ਕਸਟਮਰ ਹਾਇਰਿੰਗ ਸੈਂਟਰ ਸਥਾਪਤ ਕੀਤੇ ਗਏ ਹਨ। ਛੇ ਜ਼ਿਲ੍ਹਿਆਂ ਹੁਸ਼ਿਆਰਪੁਰ, ਮਲੇਰਕੋਟਲਾ, ਪਠਾਨਕੋਟ, ਰੂਪਨਗਰ, ਮੋਹਾਲੀ ਤੇ ਐਸਬੀਐਸ ਨਗਰ ਵਿੱਚ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਵੇਗੀ। 8 ਹਜ਼ਾਰ ਏਕੜ ਜ਼ਮੀਨ 'ਤੇ ਬਾਇਓ ਡੀਕੰਪੋਜ਼ਰ ਦੀ ਵਰਤੋਂ ਕਰਕੇ ਪਰਾਲੀ ਨੂੰ ਡੀਕੰਪੋਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਆਧਾਰਤ ਕਾਰਜ ਯੋਜਨਾ ਵੀ ਤਿਆਰ ਕੀਤੀ ਗਈ ਹੈ।


ਇਹ ਵੀ ਪੜ੍ਹੋ: Ambani Children Salary: ਮੁਕੇਸ਼ ਅੰਬਾਨੀ ਦੇ ਰਸਤੇ 'ਤੇ ਚੱਲ ਰਹੇ ਉਨ੍ਹਾਂ ਦੇ ਬੱਚੇ, ਨਹੀਂ ਲੈਣਗੇ ਕੋਈ ਤਨਖਾਹ, ਸਿਰਫ਼ ਮਿਲੇਗੀ ਇਹ ਫੀਸ


ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਦਿੱਲੀ ਦੇ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਨਾਕਾਫੀ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਿਹਤਰ ਸਹਿਯੋਗ ਦੀ ਅਪੀਲ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਦਿੱਲੀ ਤੋਂ ਇਲਾਵਾ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ ਤੇ ਚੰਡੀਗੜ੍ਹ ਦੇ ਨੁਮਾਇੰਦੇ ਵੀ ਸ਼ਾਮਲ ਹੋਏ।


ਇਹ ਵੀ ਪੜ੍ਹੋ: Viral Video: ਟੀਚਰ ਨੇ ਵਿਦਿਆਰਥੀਆਂ ਨੂੰ ਦੱਸਿਆ ਗੁੱਡ ਟੱਚ ਅਤੇ ਬੈਡ ਟੱਚ 'ਚ ਫਰਕ, ਵੀਡੀਓ ਹੋਈ ਵਾਇਰਲ