ਪੜਚੋਲ ਕਰੋ
ਦਿੱਲੀ 'ਚ ਗ੍ਰਿਫਤਾਰੀਆਂ ਦੇਣਗੇ ਪੰਜਾਬ ਦੇ ਜੱਥੇ, ਅਕਾਲੀ ਦਲ ਮਾਨ ਵੱਲੋਂ ਪਹਿਲਾਂ ਜੱਥਾ ਰਵਾਨਾ
ਅੱਜ ਸ਼੍ਰੋਮਣੀ ਅਕਾਲੀ ਦਲ (ਅ) ਦਾ ਜੱਥਾ ਸੀਨੀਅਰ ਮੀਤ ਪ੍ਰਧਾਨ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ 'ਚ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਦਿੱਲੀ ਰਵਾਨਾ ਹੋਇਆ।

simranjeet_maan
ਅੰਮ੍ਰਿਤਸਰ: ਦਿੱਲੀ ਵਿੱਚ ਗ੍ਰਿਫਤਾਰ ਹੋਏ ਪੰਜਾਬ ਦੇ ਨੌਜਵਾਨਾਂ ਦੀ ਰਿਹਾਈ ਲਈ ਇੱਕ ਪਾਸੇ ਜਿੱਥੇ ਪੂਰੇ ਪੰਜਾਬ 'ਚ ਰੋਸ ਪ੍ਰਦਰਸ਼ਨ ਹੋ ਰਹੇ ਹਨ, ਉੱਥੇ ਹੀ ਇਸੇ ਮੰਗ ਤਹਿਤ ਹੁਣ ਗ੍ਰਿਫਤਾਰੀ ਦੇਣ ਲਈ ਪੰਜਾਬ ਤੋਂ ਜਥੇ ਦਿੱਲੀ ਰਵਾਨਾ ਹੋਣੇ ਸ਼ੁਰੂ ਹੋ ਗਏ ਹਨ।
ਅੱਜ ਸ਼੍ਰੋਮਣੀ ਅਕਾਲੀ ਦਲ (ਅ) ਦਾ ਜੱਥਾ ਸੀਨੀਅਰ ਮੀਤ ਪ੍ਰਧਾਨ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ 'ਚ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਦਿੱਲੀ ਰਵਾਨਾ ਹੋਇਆ। ਅਰਦਾਸ ਮੌਕੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਪੁੱਜੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬੀ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ, ਨਹੀਂ ਤਾਂ ਇਸੇ ਤਰ੍ਹਾਂ ਜੱਥੇ ਦਿੱਲੀ ਰਵਾਨਾ ਹੋਣਗੇ ਤੇ ਗ੍ਰਿਫਤਾਰੀਆਂ ਦੇਣਗੇ। ਅਗਲਾ ਜੱਥਾ ਤਲਵੰਡੀ ਸਾਬੋ ਬੀਬੀਆਂ ਦਾ ਗ੍ਰਿਫਤਾਰੀ ਲਈ ਰਵਾਨਾ ਹੋਵੇਗਾ।
Before You Go
ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਟ੍ਰੈਂਡਿੰਗ ਟੌਪਿਕ






















