Punjab advocate general APS Deol: 'ਨਸ਼ੇ' ਅਤੇ 'ਬੇਅਦਬੀ ਮਾਮਲਿਆਂ' ‘ਤੇ AG ਦਾ ਸਿੱਧੂ ਨੂੰ ਠੋਕਵਾਂ ਜਵਾਬ
APS Deol Statement: ਏਜੀ ਦਿਓਲ ਨੇ ਨਵਜੋਤ ਸਿੰਘ ਸਿੱਧੂ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਨਿਆਂ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਹੈ।
ਚੰਡੀਗੜ੍ਹ: ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਨਵਜੋਤ ਸਿੰਘ ਸਿੱਧੂ 'ਤੇ ਚੁਟਕੀ ਲਈ ਹੈ। ਏਜੀ ਦਿਓਲ ਨੇ ਕਿਹਾ ਕਿ ਸਿੱਧੂ ਆਪਣੀ ਸਿਆਸਤ ਚਮਕਾਉਣ ਲਈ ਨਸ਼ਿਆਂ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ। ਆਪਣੇ ਸਿਆਸੀ ਸਵਾਰਥ ਲਈ ਸਿੱਧੂ ਕਾਂਗਰਸ ਪਾਰਟੀ ਦੇ ਅਕਸ ਨੂੰ ਖ਼ਰਾਬ ਕਰ ਰਹੇ ਹਨ।
Punjab advocate general (AG) APS Deol, who resigned from his post on Nov 1, in a statement said, "Navjot Singh Sidhu is obstructing the functioning of the government and the office of AG."
— ANI (@ANI) November 6, 2021
ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਏਜੀ ਨੇ ਸਿੱਧੂ 'ਤੇ ਸਿੱਧਾ ਹਮਲਾ ਕੀਤਾ ਹੈ। AG ਦੇ ਇਸ ਜਵਾਬ ਤੋਂ ਬਾਅਦ ਸਵਾਲ ਉੱਠਦਾ ਹੈ ਕਿ ਕੀ CM ਚੰਨੀ ਸਿੱਧੂ ਦੀ ਸ਼ਰਤ ਪੂਰੀ ਕਰਨਗੇ?
ਝੂਠੀ ਜਾਣਕਾਰੀ ਫੈਲਾਉਣ ਦਾ ਵੀ ਲਗਾਇਆ ਦੋਸ਼
ਏਪੀਐਸ ਦਿਓਲ ਨੇ ਕਿਹਾ, “ਨਵਜੋਤ ਸਿੰਘ ਸਿੱਧੂ ਦੇ ਵਾਰ-ਵਾਰ ਬਿਆਨ ਨਸ਼ੀਲੇ ਪਦਾਰਥਾਂ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਨਿਆਂ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀਆਂ ਗੰਭੀਰ ਕੋਸ਼ਿਸ਼ਾਂ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕਰਦੇ ਹਨ। ਸਿੱਧੂ ਸਿਆਸੀ ਲਾਹਾ ਲੈਣ ਲਈ ਆਪਣੇ ਸਿਆਸੀ ਸਹਿਯੋਗੀਆਂ 'ਤੇ ਗਲਤ ਜਾਣਕਾਰੀ ਫੈਲਾ ਰਹੇ ਹਨ।"
ਕਾਂਗਰਸ ਪਾਰਟੀ ਦੇ ਕੰਮਕਾਜ ਨੂੰ ਵਿਗਾੜਨ ਦੀ ਹੋ ਰਹੀ ਹੈ ਕੋਸ਼ਿਸ਼- ਏਪੀਐਸ ਦਿਓਲ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਐਡਵੋਕੇਟ ਜਨਰਲ ਦੇ ਸੰਵਿਧਾਨਕ ਦਫ਼ਤਰ ਦਾ ਸਿਆਸੀਕਰਨ ਕਰਕੇ ਆਪਣੇ ਸੁਆਰਥੀ ਸਿਆਸੀ ਲਾਹੇ ਲਈ ਪੰਜਾਬ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਕੰਮਕਾਜ ਨੂੰ ਖ਼ਰਾਬ ਕਰਨ ਲਈ ਸਵਾਰਥੀ ਹਿੱਤਾਂ ਵੱਲੋਂ ਕੋਝਾ ਯਤਨ ਕੀਤਾ ਜਾ ਰਿਹਾ ਹੈ। "
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: