ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਆਪਣੇ ਫੇਸਬੁੱਕ ਤੇ ਆ ਕੇ ਸਾਰੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ। ਬਲਦੇਵ ਸਿੰਘ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਉਹ ਕਣਕ ਵੱਢਣ ਤੋਂ ਬਾਅਦ ਨਾੜ ਨੂੰ ਅੱਗ ਨਾ ਲਾਉਣ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਲੋਕ ਕਰੋਨਾ ਮਹਾਮਾਰੀ ਦੀ ਮਾਰ ਝੱਲ ਰਹੇ ਹਨ। ਐਸੇ ਹੁਣ ਆਪਾਂ ਖੁਦ ਕਣਕ ਦੀ ਨਾੜ ਨੂੰ ਅੱਗ ਲਾ ਕੇ ਬਲਦੀ ਵਿੱਚ ਘਿਉ ਪਾਉਣ ਦਾ ਕੰਮ ਕਰ ਰਹੇ ਹਾਂ।


ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਰਿਮੋਟ ਸੈਂਸਿੰਗ ਵਿਭਾਗ ਵੱਲੋਂ ਮਿਲੀ ਜਾਣਕਾਰੀ ਤੋਂ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਪੰਜਾਬ ਦੇ ਵਿੱਚ 700 ਥਾਵਾਂ ਤੇ ਕਣਕ ਦੀ ਨਾੜ ਨੂੰ ਅੱਗ ਲਾਈ ਗਈ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਰੋਨਾ ਕਰਕੇ ਲੋਕ ਪਰੇਸ਼ਾਨ ਹਨ ਅਤੇ ਇਸ ਦਾ ਅਸਰ ਸਾਡੀ ਸਾਹ ਪ੍ਰਣਾਲੀ ਤੇ ਹੁੰਦਾ ਹੈ।ਉਨ੍ਹਾਂ ਕਿਹਾ ਕਿ ਹਾਲੇ ਝੋਨੇ ਅਤੇ ਮੱਕੀ ਨੂੰ ਲਾਉਣ ਵਿੱਚ ਕਾਫੀ ਸਮਾਂ ਹੈ ਇਸ ਕਰਕੇ ਕਿਸਾਨ ਸਬਰ ਰੱਖਣ ਅਤੇ ਉਨ੍ਹਾਂ ਦੀ ਅਪੀਲ ਹੈ ਕਿ ਕਣਕ ਦੀ ਨਾੜ ਨੂੰ ਅੱਗ ਲਾ ਕੇ ਬਲਦੀ ਵਿੱਚ ਘਿਉ ਨਾ ਪਾਉਣ।


ਇਹ ਵੀ ਪੜ੍ਹੋ: 
ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ!

ਦੇਸ਼ ਦਾ ਸਭ ਤੋਂ ਵੱਡਾ ਨਸ਼ਾ ਤਸਕਰ ਰਣਜੀਤ ਰਾਣਾ ਚੀਤਾ ਗ੍ਰਿਫਤਾਰ, ਅਟਾਰੀ ਤੋਂ ਮਿਲੀ 532 ਕਿਲੋ ਹੈਰੋਇਨ ‘ਚ ਵਾਂਟੇਡ

ਮੁੱਠਭੇੜ 'ਚ ਸਬ ਇੰਸਪੈਕਟਰ ਸ਼ਹੀਦ, ਚਾਰ ਨਕਸਲੀ ਢੇਰ

Coronavirus: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 95 ਲੋਕਾਂ ਦੀ ਮੌਤ, 60 ਹਜ਼ਾਰ ਪਹੁੰਚੀ ਸੰਕਰਮਿਤਾਂ ਦੀ ਗਿਣਤੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ