ਪੜਚੋਲ ਕਰੋ
Advertisement
Punjab AIG Ashish Kapoor: AIG ਆਸ਼ੀਸ਼ ਕਪੂਰ ਦਾ ਤਿੰਨ ਦਿਨ ਦਾ ਹੋਰ ਵਧਿਆ ਪੁਲਿਸ ਰਿਮਾਂਡ, ਹੁਣ 17 ਅਕਤੂਬਰ ਨੂੰ ਹੋਵੇਗੀ ਅਗਲੀ ਪੇਸ਼ੀ
Punjab AIG Ashish Kapoor : ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ 'ਚ ਗ੍ਰਿਫਤਾਰ ਏਆਈਜੀ ਆਸ਼ੀਸ਼ ਕਪੂਰ (AIG Ashish Kapoor) ਦਾ ਪੁਲਿਸ ਰਿਮਾਂਡ ਅਦਾਲਤ ਨੇ ਤਿੰਨ ਦਿਨ ਦਾ ਹੋਰ ਵਧਾ ਦਿੱਤਾ ਹੈ।
Punjab AIG Ashish Kapoor : ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ 'ਚ ਗ੍ਰਿਫਤਾਰ ਏਆਈਜੀ ਆਸ਼ੀਸ਼ ਕਪੂਰ (AIG Ashish Kapoor) ਦਾ ਪੁਲਿਸ ਰਿਮਾਂਡ ਅਦਾਲਤ ਨੇ ਤਿੰਨ ਦਿਨ ਦਾ ਹੋਰ ਵਧਾ ਦਿੱਤਾ ਹੈ। ਵਿਜੀਲੈਂਸ ਨੇ ਆਸ਼ੀਸ਼ ਕਪੂਰ ਦੇ ਬੈਂਕ ਲਾਕਰ 'ਚੋਂ 1.25 ਕਿਲੋ ਸੋਨਾ ਅਤੇ ਚੰਡੀਗੜ੍ਹ ਦੇ ਮੋਹਾਲੀ 'ਚ 15 ਕਰੋੜ ਰੁਪਏ ਦੀ ਜਾਇਦਾਦ ਬਰਾਮਦ ਕੀਤੀ ਹੈ। ਆਸ਼ੀਸ਼ ਕਪੂਰ ਨੂੰ ਹੁਣ 17 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਅਨੁਸਾਰ ਇਹ ਮਾਮਲਾ ਹੁਣ 1 ਕਰੋੜ ਦੀ ਰਿਸ਼ਵਤ ਦਾ ਨਹੀਂ ਸਗੋਂ ਕਰੋੜਾਂ ਰੁਪਏ ਦੀ ਜਾਇਦਾਦ ਦਾ ਬਣ ਗਿਆ ਹੈ। ਵਿਜੀਲੈਂਸ ਨੂੰ ਕਪੂਰ ਦੀਆਂ ਚੰਡੀਗੜ੍ਹ, ਜ਼ੀਰਕਪੁਰ, ਪਟਿਆਲਾ ਸਮੇਤ ਕਈ ਥਾਵਾਂ ‘ਤੇ 8 ਜਾਇਦਾਦਾਂ ਦਾ ਰਿਕਾਰਡ ਮਿਲਿਆ ਹੈ। ਇਨ੍ਹਾਂ ਦੀ ਕੀਮਤ 15 ਕਰੋੜ ਦੱਸੀ ਗਈ ਹੈ। ਵਿਜੀਲੈਂਸ ਨੇ ਕਪੂਰ ਦੇ ਚੰਡੀਗੜ੍ਹ ਸਥਿਤ ਨਿੱਜੀ ਬੈਂਕ ਦਾ ਲਾਕਰ ਵੀ ਖੋਲ੍ਹਿਆ, ਜਿਸ ‘ਚੋਂ 1.25 ਕਿਲੋ ਸੋਨਾ ਅਤੇ ਹੀਰੇ ਦੇ ਗਹਿਣੇ ਜ਼ਬਤ ਕੀਤੇ ਗਏ ਹਨ।
ਇਹ ਵੀ ਪੜ੍ਹੋ : B.Tech Chaiwali : ਬਿਹਾਰ ਦੀ ਵਿਦਿਆਰਥਣ ਨੇ B.Tech ਚਾਹਵਾਲੀ ਦੇ ਨਾਂ 'ਤੇ ਖੋਲ੍ਹੀ ਚਾਹ ਦੀ ਦੁਕਾਨ, ਵੀਡੀਓ ਦੇਖ ਕੇ ਕਰੋਗੇ ਸਲਾਮ
ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਪੰਜਾਬ ਨੇ ਪਿਛਲੇ ਦਿਨੀਂ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ ਆਸ਼ੀਸ਼ ਕਪੂਰ ਨੂੰ ਗ੍ਰਿਫਤਾਰ ਕੀਤਾ ਸੀ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਵਿਜੀਲੈਂਸ ਨੇ ਅਸ਼ੀਸ਼ ਕਪੂਰ ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਨੇ ਤਿੰਨੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2016 ਵਿੱਚ ਕੇਂਦਰੀ ਜੇਲ ਅੰਮ੍ਰਿਤਸਰ ਵਿਖੇ ਬਤੌਰ ਸੁਪਰਡੈਂਟ ਜੇਲ੍ਹ ਤੈਨਾਤੀ ਦੌਰਾਨ ਆਸ਼ੀਸ਼ ਕਪੂਰ ਦੀ ਜਾਣ-ਪਛਾਣ ਸੈਕਟਰ 30, ਕੁਰੂਕਸ਼ੇਤਰ, ਹਰਿਆਣਾ ਦੀ ਪੂਨਮ ਰਾਜਨ ਨਾਂ ਔਰਤ ਨਾਲ ਹੋ ਗਈ ਸੀ, ਜੋ ਕਿ ਕਿਸੇ ਕੇਸ ਵਿੱਚ ਜੇਲ ਵਿੱਚ ਜੁਡੀਸ਼ੀਅਲ ਰਿਮਾਂਡ ਅਧੀਨ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕਾਰੋਬਾਰ
ਜਲੰਧਰ
ਪੰਜਾਬ
Advertisement