Punjab News: ਪੰਜਾਬ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਨੇਤਾ ਨੇ AAP ਦਾ ਫੜਿਆ ਪੱਲਾ
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਤਲਵੰਡੀ ਮੱਲੀਆਂ ਦੇ ਸੀਨੀਅਰ ਨੇਤਾ ਅਤੇ ਪਿੰਡ ਦੇ ਇੰਚਾਰਜ ਮਾਸਟਰ ਸੰਤੋਖ ਸਿੰਘ ਸਿੱਧੂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ

ਮਿਸ਼ਨ 2027 ਦੀਆਂ ਚੋਣਾਂ ਨੂੰ ਲੈ ਕੇ ਹਰ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਵਿੱਚ ਲੱਗ ਹੋਈ ਹੈ। ਇਸ ਲੜੀ ਦੇ ਤਹਿਤ ਪੰਜਾਬ ਦੀ ਸੱਤਾਧਾਰੀ ਪਾਰਟੀ ਆਪ ਇਸ ਲਈ ਖੂਬ ਜ਼ੋਰ ਲਗਾ ਰਹੀ ਹੈ। ਜਿਸ ਕਰਕੇ ਵੱਖ-ਵੱਖ ਪਾਰਟੀਆਂ ਦੇ ਆਗੂ ਵੀ ਚੋਣਾਂ ਨੂੰ ਧਿਆਨ ਦੇ ਵਿੱਚ ਰੱਖਦੇ ਹੋਏ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਜਾ ਰਹੇ ਹਨ। ਹੁਣ ਇੱਕ ਹੋਰ ਸ਼੍ਰੋਮਣੀ ਦਲ ਦਾ ਨੇਤਾ ਆਪ ਦੇ ਵਿੱਚ ਸ਼ਾਮਿਲ ਹੋਇਆ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਤਲਵੰਡੀ ਮੱਲੀਆਂ ਦੇ ਸੀਨੀਅਰ ਨੇਤਾ ਅਤੇ ਪਿੰਡ ਦੇ ਇੰਚਾਰਜ ਮਾਸਟਰ ਸੰਤੋਖ ਸਿੰਘ ਸਿੱਧੂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮਾਸਟਰ ਸਿੱਧੂ ਦੀ ਇਹ ਸ਼ਮੂਲੀਅਤ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਹੋਈ।
ਵਿਧਾਇਕ ਲਾਡੀ ਢੋਸ ਨੇ ਉਹਨਾਂ ਦਾ ਆਪਣੀ ਟੀਮ ਵਿੱਚ ਤਹਿ ਦਿਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਸਿੱਧੂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਖੇਤਰ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਨਾਲ ਜੁੜਾਅ ਹੋਰ ਪੱਕਾ ਹੋਵੇਗਾ। ਇਸ ਮੌਕੇ ਗੁਰਪਿੰਦਰ ਸਿੰਘ ਸਰਪੰਚ, ਹਰਜੀਤ ਸਿੰਘ ਗਿਲ ਅਧੱਖ ਕੋ-ਆਪਰੇਟਿਵ ਸੋਸਾਇਟੀ ਤਲਵੰਡੀ ਮੱਲਿਆ, ਗੁਰਦੇਵ ਸਿੰਘ ਪੰਚਾਇਤ ਮੈਂਬਰ ਸਮੇਤ ਕਈ ਹੋਰ ਸਥਾਨਕ ਨਾਗਰਿਕ ਵੀ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















