Attack on Punjab CM Pilgrimage Bus: ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ 'ਤੇ ਹੋਏ ਹਮਲੇ ਦੇ ਮਾਮਲੇ 'ਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲਾ ਥਾਣਾ ਘਰਿੰਡਾ ਇਲਾਕੇ ਦਾ ਹੈ। ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਬੀਐਨਐਸ ਦੀ ਧਾਰਾ 281, 125ਏ, 126(2), 351 ਅਤੇ 109 ਤਹਿਤ ਮਾਮਲਾ ਦਰਜ ਕਰ ਲਿਆ ਹੈ।

Continues below advertisement

ਜਾਣਕਾਰੀ ਲਈ ਦੱਸ ਦੇਈਏ ਕਿ ਅੰਮ੍ਰਿਤਸਰ 'ਚ ਅਟਾਰੀ-ਵਾਘਾ ਸਰਹੱਦ 'ਤੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ। ਹਾਲਾਂਕਿ, ਕਿਸੇ ਵੀ ਸ਼ਰਧਾਲੂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਬੱਸ 'ਚ ਇੱਕ ਸ਼ਰਧਾਲੂ ਦਾ ਮੋਬਾਈਲ ਟੁੱਟ ਜਾਣ ਦੀ ਖ਼ਬਰ ਹੈ। ਇਸ ਤੋਂ ਬਾਅਦ ਪੁਲਿਸ ਨੇ ਦੋਵੇਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਬੱਸ ਅੱਗੇ ਖ਼ਤਰਨਾਕ ਡਰਾਈਵਿੰਗ ਨੂੰ ਲੈ ਕੇ ਵਾਪਰੀ ਘਟਨਾ

Continues below advertisement

ਜਾਣਕਾਰੀ ਅਨੁਸਾਰ, ਬੱਸ ਪ੍ਰਬੰਧਕਾਂ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ 21 ਜੁਲਾਈ 2026 ਨੂੰ ਸਵੇਰੇ ਕਰੀਬ 4:30 ਵਜੇ ਗੱਡੀ ਨੰਬਰ UP-70-LT-0183 ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਚੱਲੇ ਸੀ, ਜਦੋਂ ਉਹ 5:41 ਵਜੇ ਜਦੋਂ ਉਹ ਵਾਘਾ ਸਰਹੱਦ ਨੇੜੇ ਪਹੁੰਚੇ ਤਾਂ ਇੱਕ ਸਵਿਫਟ ਗੱਡੀ ਨੰਬਰ PB10-HH-4477 ਨੇ ਬੱਸ ਅੱਗੇ ਖਤਰਨਾਕ ਡਰਾਈਵਿੰਗ ਸ਼ੁਰੂ ਕਰ ਦਿੱਤੀ। ਜਦੋਂ ਉਨ੍ਹਾਂ ਨੇ ਗੱਡੀ ਸਵਾਰ ਨੌਜਵਾਨਾਂ ਨੂੰ ਅਜਿਹਾ ਨਾ ਕਰਨ ਲਈ ਕਿਹਾ ਤਾਂ ਦੋਵੇਂ ਨੌਜਵਾਨਾਂ ਨੇ ਗੱਡੀ ਬੱਸ ਅੱਗੇ ਲਾ ਕੇ ਰੋਕ ਲਈ ਅਤੇ ਗਾਲੀ-ਗਲੌਚ ਕਰਨ ਲੱਗੇ ਤੇ ਬੇਸਬਾਲ ਤੇ ਗੰਡਾਸੇ ਕੱਢ ਲਿਆਏ।

ਇੱਕ ਵਿਅਕਤੀ 'ਤੇ ਜਾਨਲੇਵਾ ਹਮਲਾ  

ਸ਼ਿਕਾਇਤਕਰਤਾ ਨੇ ਕਿਹਾ ਕਿ ਹਮਲੇ 'ਚ ਇੱਕ ਵਿਅਕਤੀ ਮਨਜੀਤ ਸਿੰਘ 'ਤੇ ਮਾਰ ਦੇਣ ਦੀ ਨੀਅਤ ਨਾਲ ਹਮਲਾ ਕੀਤਾ। ਇਸ ਦੌਰਾਨ ਹਮਲਾਵਰ ਦਾ ਵਾਰ ਉਸ ਦੇ ਮੋਬਾਈਲ 'ਤੇ ਹੋਇਆ ਤਾਂ ਮੋਬਾਈਲ ਟੁੱਟ ਗਿਆ। ਘਟਨਾ ਵੇਲੇ ਬੱਸ ਵਿੱਚ ਕਰੀਬ 45 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚ 80 ਫ਼ੀਸਦੀ ਮਹਿਲਾਵਾਂ ਅਤੇ 20 ਫ਼ੀਸਦੀ ਬਜ਼ੁਰਗ ਸ਼ਾਮਲ ਸਨ। ਇੱਕ ਦਿਵਿਆਂਗ ਸ਼ਰਧਾਲੂ ਨੂੰ ਵੀ ਧੱਕਾ ਮਾਰ ਕੇ ਸੁੱਟਣ ਦਾ ਦੋਸ਼ ਲਗਾਇਆ ਗਿਆ ਹੈ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।