School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Punjab News: ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਸਕੂਲ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੋਮਵਾਰ ਤੋਂ ਭਾਵ ਕਿ ਅੱਜ ਖੁੱਲ੍ਹਣਗੇ।
Punjab News: ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਸਕੂਲ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੋਮਵਾਰ ਤੋਂ ਭਾਵ ਕਿ ਅੱਜ ਖੁੱਲ੍ਹਣਗੇ। ਹਾਲਾਂਕਿ, ਕੁਝ ਪ੍ਰਾਈਵੇਟ ਸਕੂਲ ਸੋਮਵਾਰ ਨੂੰ ਅਤੇ ਕੁਝ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਖੁੱਲ੍ਹਣਗੇ। ਸੂਬੇ ਦੇ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਚੰਡੀਗੜ੍ਹ ਦੇ ਸਿੰਗਲ ਸ਼ਿਫਟ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਜਦੋਂ ਕਿ ਡਬਲ ਸ਼ਿਫਟ ਵਾਲੇ ਸਕੂਲਾਂ ਵਿੱਚ ਸਵੇਰੇ 7.15 ਤੋਂ 12.45 ਵਜੇ ਤੱਕ ਅਤੇ ਦੂਜੀ ਸ਼ਿਫਟ ਦੀਆਂ ਕਲਾਸਾਂ ਦੁਪਹਿਰ 1 ਵਜੇ ਤੋਂ ਸ਼ਾਮ 5.30 ਵਜੇ ਤੱਕ ਚੱਲਣਗੀਆਂ। ਇਸ ਦੇ ਨਾਲ ਹੀ ਪੰਜਾਬ ਦੇ ਸਕੂਲਾਂ ਵਿੱਚ ਮਿਡ ਡੇ ਮੀਲ ਦਾ menu ਵੀ ਬਦਲ ਜਾਵੇਗਾ। ਇਸ ਵਾਰ ਵਧਦੀ ਗਰਮੀ ਕਰਕੇ 21 ਮਈ ਨੂੰ ਗਰਮੀਆਂ ਦੀਆਂ ਛੁੱਟੀਆਂ ਹੋ ਗਈਆਂ ਸਨ।
Menu ਦੇ ਅਨੁਸਾਰ ਸੋਮਵਾਰ ਨੂੰ ਦਾਲ (ਸਬਜ਼ੀਆਂ ਮਿਲਾ ਕੇ) ਅਤੇ ਰੋਟੀ, ਮੰਗਲਵਾਰ ਨੂੰ ਰਾਜਮਾ-ਚਾਵਲ, ਬੁੱਧਵਾਰ ਨੂੰ ਕਾਲੇ ਛੋਲੇ/ਚਨੇ (ਆਲੂ ਮਿਲਾ ਕੇ) ਪੂੜੀ ਅਤੇ ਰੋਟੀ, ਵੀਰਵਾਰ ਨੂੰ ਕੜ੍ਹੀ-ਚਾਵਲ, ਸ਼ੁੱਕਰਵਾਰ ਨੂੰ ਮੌਸਮੀ ਸਬਜ਼ੀ ਅਤੇ ਰੋਟੀ, ਸ਼ਨੀਵਾਰ ਨੂੰ ਮਾਹ-ਛੋਲਿਆਂ ਦੀ ਦਾਲ ਦਿੱਤੀ ਜਾਵੇਗੀ। ਇਸ ਦੌਰਾਨ ਵਿਦਿਆਰਥੀਆਂ ਨੂੰ ਮੌਸਮੀ ਫਲ ਵੀ ਦਿੱਤੇ ਜਾਣਗੇ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬੱਚਿਆਂ ਨੂੰ ਗਰਮ ਭੋਜਨ ਪਰੋਸਿਆ ਜਾਵੇਗਾ। ਵਿਦਿਆਰਥੀਆਂ ਨੂੰ ਖਾਣ ਪੀਣ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।
ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ। ਜਿੱਥੇ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਖਾਣਾ ਦਿੱਤਾ ਜਾਂਦਾ ਹੈ। ਅਜਿਹਾ ਕਰਕੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਮਿਡ-ਡੇ-ਮੀਲ ਲਈ ਵਿਭਾਗ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਂਦੇ ਹਨ। ਨਾਲ ਹੀ ਮਿਡ-ਡੇ-ਮੀਲ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਸਾਰੇ ਖਾਣੇ ਦਾ ਰਿਕਾਰਡ ਰੱਖਿਆ ਜਾਂਦਾ ਹੈ। ਇਸ ਦੇ ਲਈ ਸਾਰੇ ਸਕੂਲਾਂ ਵਿੱਚ ਕੁੱਕ ਤਾਇਨਾਤ ਕਰ ਦਿੱਤੇ ਗਏ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।