Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ (ਅੱਜ) ਸ਼ੁੱਕਰਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਭਾਵੇਂ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਹੋ ਗਈ ਹੈ, ਪਰ ਦੁਪਹਿਰ ਨੂੰ ਗਰਮੀ ਰਹੇਗੀ। ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਸਾਫ਼ ਰਹੇਗਾ। 27 ਤੋਂ ਬਾਅਦ ਮੌਸਮ ਬਦਲ ਜਾਵੇਗਾ। ਇਸ ਤੋਂ ਬਾਅਦ ਠੰਡ ਵੀ ਵੱਧ ਜਾਵੇਗੀ।


ਇਸ ਦੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ ਦੋ ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਹਵਾ ਵੀ ਪ੍ਰਦੂਸ਼ਿਤ ਹੋਣ ਲੱਗ ਪਈ ਹੈ।



ਪੰਜਾਬ ਦੇ ਵੱਡੇ ਸ਼ਹਿਰਾਂ ਦੇ AQI ਪੱਧਰ ਦੀ ਗੱਲ ਕਰੀਏ ਤਾਂ ਸਭ ਦੀ ਹਵਾ ਪ੍ਰਦੂਸ਼ਿਤ ਹੋਣ ਲੱਗ ਗਈ ਹੈ। ਅੰਮ੍ਰਿਤਸਰ ਦਾ AQI 169 ਤੱਕ ਪਹੁੰਚ ਗਿਆ ਹੈ। ਇਹ ਸਵੇਰੇ ਛੇ ਵਜੇ ਦਰਜ ਕੀਤਾ ਗਿਆ ਸੀ. ਜਦੋਂ ਕਿ ਬਠਿੰਡਾ ਦਾ AQI 162, ਜਲੰਧਰ ਦਾ 107, ਖੰਨਾ ਦਾ 118, ਲੁਧਿਆਣਾ ਦਾ AQI 107, ਮੰਡੀ ਗੋਬਿੰਦਗੜ੍ਹ ਦਾ AQI 164, ਰੂਪਨਗਰ ਦਾ AQI 145 ਅਤੇ ਪਟਿਆਲਾ ਦਾ AQI 118 ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜੇਕਰ ਮਾਹਿਰਾਂ ਦੀ ਮੰਨੀਏ ਤਾਂ ਇਹ ਹੋਰ ਵੀ ਅੱਗੇ ਵੱਧ ਸਕਦਾ ਹੈ।


ਇਹ ਵੀ ਪੜ੍ਹੋ: ਕਰਵਾ ਚੌਥ 'ਤੇ ਨਹੀਂ ਲੱਗੇਗੀ ਪਿਆਸ, ਵਰਤ ਰੱਖਣ ਤੋਂ ਪਹਿਲਾਂ ਖੁਦ ਨੂੰ ਹਾਈਡ੍ਰੇਟ ਰੱਖਣ ਲਈ ਕਰ ਲਓ ਆਹ ਕੰਮ


ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ


ਚੰਡੀਗੜ੍ਹ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।


ਅੰਮ੍ਰਿਤਸਰ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 19.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।


ਜਲੰਧਰ - ਵੀਰਵਾਰ ਸ਼ਾਮ ਨੂੰ ਤਾਪਮਾਨ 34.0 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20 ਤੋਂ 33 ਡਿਗਰੀ ਦੇ ਵਿਚਕਾਰ ਰਹੇਗਾ।



ਪਟਿਆਲਾ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.0 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20 ਤੋਂ 34 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।


ਮੋਹਾਲੀ - ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਦਰਜ ਕੀਤਾ ਗਿਆ ਹੈ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20 ਡਿਗਰੀ ਤੋਂ 34 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।


ਲੁਧਿਆਣਾ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.2 ਡਿਗਰੀ ਦਰਜ ਕੀਤਾ ਗਿਆ, ਅੱਜ ਮੌਸਮ ਸਾਫ ਰਹੇਗਾ। ਤਾਪਮਾਨ 19 ਤੋਂ 33 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।


ਇਹ ਵੀ ਪੜ੍ਹੋ: ਸਲਮਾਨ ਖਾਨ ਨੂੰ ਫਿਰ ਮਿਲੀ ਧਮਕੀ, ਕਿਹਾ- ਬਾਬਾ ਸਿੱਦੀਕੀ ਤੋਂ ਵੀ ਮਾੜਾ ਹਾਲ ਹੋਵੇਗਾ, ਜਾਣੋ ਪੂਰਾ ਮਾਮਲਾ