Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Punjab Chandigarh Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਉਡੀਕ ਹਾਲੇ ਜਾਰੀ ਹੈ। ਇਸ ਦੌਰਾਨ, ਗਰਮੀ ਅਤੇ ਨਮੀ ਨੇ ਆਮ ਜਨਤਾ ਦੀ ਪਰੇਸ਼ਾਨੀ ਵਧਾ ਦਿੱਤੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ...

Punjab Chandigarh Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਉਡੀਕ ਹਾਲੇ ਜਾਰੀ ਹੈ। ਇਸ ਦੌਰਾਨ, ਗਰਮੀ ਅਤੇ ਨਮੀ ਨੇ ਆਮ ਜਨਤਾ ਦੀ ਪਰੇਸ਼ਾਨੀ ਵਧਾ ਦਿੱਤੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਜਾਰੀ ਬੁਲੇਟਿਨ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲੀਆਂ, ਪਰ ਤਾਪਮਾਨ ਵਿੱਚ ਕੋਈ ਗਿਰਾਵਟ ਨਹੀਂ ਆਈ।
ਭਾਰੀ ਮੀਂਹ ਸਣੇ ਤੂਫ਼ਾਨ ਦਾ ਅਲਰਟ
ਜਾਣਕਾਰੀ ਲਈ ਦੱਸ ਦੇਈਏ ਕਿ ਲੋਕਾਂ ਨੂੰ ਤੇਜ਼ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੇਸ਼ ਭਰ 'ਚ ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ, ਜਿਸ ਕਾਰਨ ਕਈ ਸੂਬਿਆਂ 'ਚ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਹਾਲ ਹੀ ਵਿੱਚ ਇੱਕ ਤਾਜ਼ਾ ਰਿਪੋਰਟ ਜਾਰੀ ਕੀਤੀ ਹੈ, ਜਿਸ 'ਚ ਕਿਹਾ ਗਿਆ ਹੈ ਕਿ ਐਤਵਾਨ ਯਾਨੀ ਅੱਜ ਮੌਸਮ ਫਿਰ ਬਦਲ ਜਾਵੇਗਾ, ਜਿਸ ਨਾਲ ਕਈ ਖੇਤਰਾਂ 'ਚ ਭਾਰੀ ਬਾਰਿਸ਼ ਤੇ ਗਰਜ-ਤੂਫਾਨ ਆਵੇਗਾ, ਜਦੋਂ ਕਿ ਕੁਝ ਥਾਵਾਂ 'ਤੇ ਸਾਫ਼ ਮੌਸਮ ਗਰਮੀ ਦਾ ਕਾਰਨ ਬਣੇਗਾ।
ਪੰਜਾਬ 'ਚ ਮੌਸਮ ਕਿਹੋ ਜਿਹਾ ਰਹੇਗਾ?
28 ਜੂਨ ਤੋਂ 2 ਜੁਲਾਈ ਦੇ ਵਿਚਕਾਰ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ, ਬਠਿੰਡਾ 'ਚ ਮੀਂਹ ਦਾ ਅਲਰਟ ਜਾਰੀ ਰਹੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਇਸ ਸਮੇਂ ਦੌਰਾਨ ਗਰਜ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
16 ਸੂਬਿਆਂ 'ਚ ਮੱਚੇਗੀ ਤਬਾਹੀ
ਇਸਦੇ ਨਾਲ ਹੀ ਮੌਸਮ ਵਿਭਾਗ ਨੇ 16 ਸੂਬਿਆਂ 'ਚ ਭਾਰੀ ਬਾਰਿਸ਼ ਤੇ ਗਰਜ-ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਸਮੇਂ ਦੌਰਾਨ 60 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਇਸ ਦੌਰਾਨ ਮਾਨਸੂਨ ਵੀ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਆਈਐਮਡੀ ਦੇ ਅਨੁਸਾਰ ਅਗਲੇ 3-4 ਦਿਨਾਂ 'ਚ ਦੱਖਣ-ਪੱਛਮੀ ਮਾਨਸੂਨ ਦੇ ਉੱਤਰੀ ਅਰਬ ਸਾਗਰ, ਬਾਕੀ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ ਅਤੇ ਬਿਹਾਰ ਅਤੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ 'ਚ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।
ਮੌਸਮ ਵਿਭਾਗ ਦੇ ਅਨੁਸਾਰ 27 ਤੋਂ 29 ਜੂਨ ਦੇ ਵਿਚਕਾਰ ਉਪ-ਹਿਮਾਲੀਅਨ ਪੱਛਮੀ ਬੰਗਾਲ ਤੇ ਸਿੱਕਮ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਵੇਗੀ, ਜਦੋਂ ਕਿ ਅਸਾਮ ਤੇ ਮੇਘਾਲਿਆ ਦੇ ਕੁਝ ਹਿੱਸਿਆਂ 'ਚ28 ਜੂਨ ਨੂੰ ਬਹੁਤ ਜ਼ਿਆਦਾ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਬਿਹਾਰ ਸਮੇਤ ਕਈ ਸੂਬਿਆਂ 'ਚ 40 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਡਿੱਗਣ ਤੇ ਤੇਜ਼ ਹਵਾਵਾਂ ਲਈ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਟ੍ਰੈਂਡਿੰਗ ਟੌਪਿਕ






















