(Source: ECI/ABP News/ABP Majha)
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਯੈਲੋ ਅਲਰਟ ਜਾਰੀ, ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Punjab Weather Update: ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ (ਬੁੱਧਵਾਰ) ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ।
Punjab Weather Update: ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ (ਬੁੱਧਵਾਰ) ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ। ਜਦਕਿ ਚੰਡੀਗੜ੍ਹ 'ਚ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਜ਼ਿਆਦਾਤਰ ਮੌਸਮ ਖੁਸ਼ਕ ਰਹੇਗਾ। ਹਾਲਾਂਕਿ ਤਾਪਮਾਨ ਇਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਤਾਪਮਾਨ 'ਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 1.8 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ ਹੈ।
ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਪਰ ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਇੱਕ ਵੀ ਥਾਂ 'ਤੇ ਮੀਂਹ ਨਹੀਂ ਪਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ 'ਚ ਵੀ ਕੁਝ ਥਾਵਾਂ 'ਤੇ ਬਾਰਿਸ਼ ਹੋਈ ਹੈ। ਪਰ ਕੋਈ ਬਾਰਿਸ਼ ਦਰਜ ਨਹੀਂ ਕੀਤੀ ਗਈ। ਪੰਜਾਬ ਵਿੱਚ 1 ਸਤੰਬਰ ਤੋਂ 15 ਸਤੰਬਰ ਤੱਕ 35 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ। ਇਸ ਸੀਜ਼ਨ 'ਚ 52.5 ਮਿਲੀਮੀਟਰ ਮੀਂਹ ਪਿਆ, ਜਦਕਿ ਇਸ ਵਾਰ 34.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ 1 ਜੂਨ ਤੋਂ ਹੁਣ ਤੱਕ 711.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਹ ਆਮ ਵਰਖਾ ਨਾਲੋਂ 13.1% ਘੱਟ ਹੈ।
ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ
ਚੰਡੀਗੜ੍ਹ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 24.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।
ਅੰਮ੍ਰਿਤਸਰ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.8 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 25.0 ਤੋਂ 34.0 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ - ਮੰਗਲਵਾਰ ਸ਼ਾਮ ਨੂੰ ਤਾਪਮਾਨ 33.7 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।
ਪਟਿਆਲਾ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.3 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 34 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।
ਮੋਹਾਲੀ - ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਅੱਜ ਤਾਪਮਾਨ 29 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.3 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 35 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ