ਪੰਜਾਬ 'ਚ 5 ਦਿਨਾਂ ਲਈ ਮੀਂਹ ਨੂੰ ਲੈਕੇ ਭਾਰੀ ਅਲਰਟ, ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
Punjab Weather: ਅੱਜ ਤੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਲੱਗ-ਥਲੱਗ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 5 ਸਤੰਬਰ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

Punjab Weather: ਅੱਜ ਤੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਲੱਗ-ਥਲੱਗ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 5 ਸਤੰਬਰ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੰਗਲਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਹੈ, ਇੱਕ-ਦੋ ਥਾਵਾਂ 'ਤੇ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਰਕੇ ਪੰਜਾਬ ਵਿੱਚ ਗਰਮੀ ਅਤੇ ਨਮੀਂ ਵਧੀ ਹੈ। ਹਾਲਾਂਕਿ, ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਰਾਜ ਦਾ ਔਸਤ ਤਾਪਮਾਨ 0.4 ਡਿਗਰੀ ਘੱਟ ਗਿਆ ਹੈ। ਇਸ ਦੇ ਬਾਵਜੂਦ, ਪੰਜਾਬ ਵਿੱਚ ਤਾਪਮਾਨ ਆਮ ਨਾਲੋਂ 1.9 ਡਿਗਰੀ ਵੱਧ ਹੈ।
ਰਾਜ ਵਿੱਚ ਸਭ ਤੋਂ ਵੱਧ ਤਾਪਮਾਨ, 38.3 ਡਿਗਰੀ ਸੈਲਸੀਅਸ ਫਰੀਦਕੋਟ ਵਿੱਚ ਦਰਜ ਕੀਤਾ ਗਿਆ। ਚੰਡੀਗੜ੍ਹ ਦਾ ਮੌਸਮ ਇਨ੍ਹਾਂ ਦਿਨਾਂ ਵਿੱਚ ਕਾਫ਼ੀ ਸੁਹਾਵਣਾ ਬਣਿਆ ਹੋਇਆ ਹੈ। ਅਗਸਤ ਵਿੱਚ 27 ਦਿਨਾਂ ਲਈ ਏਅਰ ਕੁਆਲਿਟੀ ਇੰਡੈਕਸ (AQI) 50 ਤੋਂ ਹੇਠਾਂ ਰਿਹਾ।
ਸਿਰਫ਼ ਇੱਕ ਜ਼ਿਲ੍ਹੇ ਵਿੱਚ ਮੀਂਹ ਦਾ ਰਿਕਾਰਡ
ਸੂਬੇ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੁਹਾਲੀ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਇਕ-ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਸੋਮਵਾਰ ਨੂੰ ਵੀ ਸੂਬੇ ਦੇ ਕਰੀਬ ਨੌਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਸੀ ਪਰ ਪਠਾਨਕੋਟ ਨੂੰ ਛੱਡ ਕੇ ਕਿਤੇ ਵੀ ਮੀਂਹ ਨਹੀਂ ਪਿਆ। ਪਠਾਨਕੋਟ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਉੱਪਰਲੇ ਵਾਯੂਮੰਡਲ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੈ, ਜੋ ਪੰਜਾਬ ਦੇ ਮੌਸਮ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। ਇਸ ਤੋਂ ਇਲਾਵਾ, ਮਾਨਸੂਨ ਟ੍ਰਫ ਅੰਮ੍ਰਿਤਸਰ ਅਤੇ ਪਟਿਆਲਾ ਵਿੱਚੋਂ ਲੰਘ ਰਿਹਾ ਹੈ। ਇਨ੍ਹਾਂ ਮੌਸਮ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ, ਪੰਜਾਬ ਦੇ ਕੁਝ ਹਿੱਸਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਉਮੀਦ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















