Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Punjab Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ 5 ਦਿਨਾਂ ਤੱਕ ਮੌਸਮ ਸਾਫ਼ ਰਹੇਗਾ। ਅਜਿਹੇ 'ਚ ਦਿਨ ਦਾ ਤਾਪਮਾਨ ਵਧੇਗਾ। 24 ਘੰਟਿਆਂ 'ਚ ਤਾਪਮਾਨ 'ਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

Punjab Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ 5 ਦਿਨਾਂ ਤੱਕ ਮੌਸਮ ਸਾਫ਼ ਰਹੇਗਾ। ਅਜਿਹੇ 'ਚ ਦਿਨ ਦਾ ਤਾਪਮਾਨ ਵਧੇਗਾ। 24 ਘੰਟਿਆਂ 'ਚ ਤਾਪਮਾਨ 'ਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤਾਪਮਾਨ ਆਮ ਵਾਂਗ ਹੋ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 35.3 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 18.4 ਡਿਗਰੀ ਤੱਕ ਪਹੁੰਚ ਗਿਆ।
2 ਅਕਤੂਬਰ ਨੂੰ ਸੂਬੇ ਤੋਂ ਮਾਨਸੂਨ ਦੀ ਵਿਦਾਈ ਹੋ ਗਈ ਸੀ। ਉਸ ਤੋਂ ਬਾਅਦ, ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਸੀ ਕਿ 6 ਤੋਂ 10 ਤਰੀਕ ਦਰਮਿਆਨ ਦੋ ਵੈਸਟਰਨ ਡਿਸਟਰਬੈਂਸ ਐਕਟਿਵ ਰਹਿਣਗੇ। ਇਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਰਹੇਗੀ। ਹਾਲਾਂਕਿ ਉਸ ਸਮੇਂ ਉਮੀਦ ਮੁਤਾਬਕ ਮੀਂਹ ਨਹੀਂ ਪਿਆ। ਅਕਤੂਬਰ ਮਹੀਨੇ 'ਚ ਹੁਣ ਤੱਕ 34 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਮੌਸਮ ਵਿੱਚ 3.7 ਐਮਐਮ ਬਾਰਿਸ਼ ਹੁੰਦੀ ਸੀ, ਜਦਕਿ ਇਸ ਵਾਰ 2.2 ਮਿਲੀਮੀਟਰ ਬਾਰਿਸ਼ ਹੋਈ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਇੱਕ ਬੂੰਦ ਵੀ ਨਹੀਂ ਪਈ। ਇਸ ਦੇ ਨਾਲ ਹੀ 17 ਤਰੀਕ ਤੱਕ ਮੌਸਮ ਸਾਫ਼ ਰਹੇਗਾ। ਨਾਲ ਹੀ, ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਬਰਾਬਰ ਰਹਿਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਮਾਨਸੂਨ ਦੇ ਜਾਣ ਤੋਂ ਬਾਅਦ ਚੰਡੀਗੜ੍ਹ ਵਿੱਚ ਇੱਕ ਵਾਰ ਵੀ ਬਾਰਸ਼ ਨਹੀਂ ਹੋਈ ਹੈ।
ਇਹ ਵੀ ਪੜ੍ਹੋ: 1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਦਰਜ ਕੀਤਾ ਗਿਆ ਤਾਪਮਾਨ
ਚੰਡੀਗੜ੍ਹ - ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.9 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 21.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।
ਅੰਮ੍ਰਿਤਸਰ - ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 19.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ - ਬੁੱਧਵਾਰ ਸ਼ਾਮ ਨੂੰ ਤਾਪਮਾਨ 32.0 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 24.0 ਤੋਂ 35.0 ਡਿਗਰੀ ਦੇ ਵਿਚਕਾਰ ਰਹੇਗਾ।
ਪਟਿਆਲਾ - ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.7 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ 21 ਤੋਂ 34 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।
ਮੋਹਾਲੀ - ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 33.6 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਆਸਮਾਨ ਸਾਫ ਰਹੇਗਾ। ਅੱਜ ਤਾਪਮਾਨ 21 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ- ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ ਰਹੇਗਾ। ਅੱਜ ਤਾਪਮਾਨ 21 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਇਹ ਵੀ ਪੜ੍ਹੋ: 4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















