ਪੜਚੋਲ ਕਰੋ

ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਦੀ ਹਵਾ ਹੋਈ ਜ਼ਹਿਰੀਲੀ, AQI 340 ਤੋਂ ਪਾਰ, ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ, ਇਦਾਂ ਰੱਖੋ ਆਪਣਾ ਖਿਆਲ

Punjab Weather Update: ਪੰਜਾਬ ਵਿੱਚ ਪਰਾਲੀ ਸਾੜਨ ਕਰਕੇ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਸਥਿਤੀ ਦਿੱਲੀ ਨਾਲੋਂ ਵੀ ਗੰਭੀਰ ਹੋ ਗਈ ਹੈ। ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ

Punjab Weather Update: ਪੰਜਾਬ ਵਿੱਚ ਪਰਾਲੀ ਸਾੜਨ ਕਰਕੇ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਸਥਿਤੀ ਦਿੱਲੀ ਨਾਲੋਂ ਵੀ ਗੰਭੀਰ ਹੋ ਗਈ ਹੈ। ਚੰਡੀਗੜ੍ਹ ਦਾ AQI ਸੋਮਵਾਰ ਸਵੇਰੇ 5 ਵਜੇ 341 ਦਰਜ ਕੀਤਾ ਗਿਆ। ਭਾਵੇਂ ਪੰਜਾਬ ਦੇ ਸਾਰੇ ਸ਼ਹਿਰਾਂ ਦੀ ਹਵਾ ਵੀ ਪ੍ਰਦੂਸ਼ਿਤ ਹੈ, ਪਰ ਮੰਡੀ ਗੋਬਿੰਦਗੜ੍ਹ ਦਾ ਤਾਂ ਸਭ ਤੋਂ ਬੁਰਾ ਹਾਲ ਰਿਹਾ ਹੈ।

ਇੱਥੇ AQI 270 ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ 'ਚ ਠੰਡ ਵਧਣ ਲੱਗ ਗਈ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਨਾਲੋਂ 1.7 ਡਿਗਰੀ ਘੱਟ ਸੀ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 31 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਕਈ ਥਾਵਾਂ 'ਤੇ ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਵਿਜ਼ੀਬਿਲਟੀ ਪ੍ਰਭਾਵਿਤ ਹੋ ਰਹੀ ਹੈ। ਹਾਲਾਂਕਿ ਐਤਵਾਰ ਨੂੰ ਚੰਡੀਗੜ੍ਹ ਦਾ AQI ਦਿੱਲੀ ਤੋਂ ਅੱਗੇ ਨਿਕਲ ਗਿਆ ਸੀ। ਚੰਡੀਗੜ੍ਹ ਦਾ AQI 339 'ਤੇ ਪਹੁੰਚ ਗਿਆ ਸੀ, ਜਦਕਿ ਦਿੱਲੀ ਦਾ AQI 334 ਦਰਜ ਕੀਤਾ ਗਿਆ ਸੀ।

ਚੰਡੀਗੜ੍ਹ ਦੇ ਸਾਰੇ ਇਲਾਕਿਆਂ ਵਿੱਚ AQI ਦਾ ਪੱਧਰ ਡਿੱਗ ਰਿਹਾ ਹੈ। ਸੋਮਵਾਰ ਸਵੇਰੇ 5 ਵਜੇ ਸੈਕਟਰ-22 'ਚ AQI 337 ਦਰਜ ਕੀਤਾ ਗਿਆ ਹੈ, ਜਦੋਂ ਕਿ ਪੰਜਾਬ ਯੂਨੀਵਰਸਿਟੀ ਅਤੇ ਨਿਊ ਚੰਡੀਗੜ੍ਹ ਵਾਲੇ ਪਾਸੇ AQI 319 ਅਤੇ ਮੋਹਾਲੀ ਵਾਲੇ ਪਾਸੇ ਸੈਕਟਰ-53 ਦੀ ਹਾਲਤ ਸਭ ਤੋਂ ਮਾੜੀ ਹੈ। ਇੱਥੇ AQI 341 'ਤੇ ਪਹੁੰਚ ਗਿਆ ਹੈ। ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਸ਼ਹਿਰ ਦੀ ਸਥਿਤੀ ਨੂੰ ਦੇਖਦਿਆਂ ਹੋਇਆਂ ਨਗਰ ਨਿਗਮ ਨੂੰ ਛਿੜਕਾਅ ਅਤੇ ਹੋਰ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਉੱਥੇ ਹੀ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਸਭ ਤੋਂ ਮਾੜੀ ਹਾਲਤ ਮੰਡੀ ਗੋਬਿੰਦਗੜ੍ਹ ਦੀ ਹੋਈ ਹੈ। ਇੱਥੇ AQI 270, ਜਲੰਧਰ ਦਾ 207, ਅੰਮ੍ਰਿਤਸਰ ਦਾ AQI 202, ਲੁਧਿਆਣਾ ਦਾ AQI 202, ਬਠਿੰਡਾ ਦਾ AQI 175 ਅਤੇ ਪਟਿਆਲਾ ਅਤੇ ਖੰਨਾ ਦਾ AQI 199 ਰਿਹਾ ਹੈ।

ਇਸ ਮੌਸਮ ਵਿੱਚ ਇਨ੍ਹਾਂ ਚੀਜ਼ਾਂ ਦਾ ਰੱਖੋ ਖਾਸ ਖਿਆਲ
ਸਿਹਤ ਵਿਭਾਗ ਦੇ ਮਾਹਰਾਂ ਅਨੁਸਾਰ ਇਸ ਮੌਸਮ ਵਿੱਚ ਬਹੁਤ ਸਾਰੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਦਾਹਰਣ ਵਜੋਂ, ਘਰ ਤੋਂ ਬਾਹਰ ਨਿਕਲਣ ਵੇਲੇ ਮਾਸਕ ਪਾਉਣਾ ਚਾਹੀਦਾ ਹੈ। ਖੁਰਾਕ ਦਾ ਧਿਆਨ ਰੱਖੋ। ਪ੍ਰਦੂਸ਼ਣ ਤੋਂ ਬਚਣ ਲਈ ਖੁਰਾਕ ਚੰਗੀ ਹੋਣੀ ਚਾਹੀਦੀ ਹੈ। ਘਰ ਦੀ ਹਵਾ ਨੂੰ ਸ਼ੁੱਧ ਰੱਖਣ ਲਈ ਪੌਦੇ ਲਗਾਏ ਜਾ ਸਕਦੇ ਹਨ। ਪ੍ਰਦੂਸ਼ਣ ਤੋਂ ਬਚਣ ਲਈ ਘਰ ਤੋਂ ਘੱਟ ਬਾਹਰ ਨਿਕਲੋ। ਸਮੋਕਿੰਗ ਕਰਨ ਤੋਂ ਬਚੋ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget