ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਆਪਣਾ ਮਿਜਾਜ਼ ਬਦਲਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ।

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਆਪਣਾ ਮਿਜਾਜ਼ ਬਦਲਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
ਇਸ ਦੌਰਾਨ ਸੂਬੇ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਹ ਹਾਲੇ ਵੀ ਆਮ ਤਾਪਮਾਨ ਨਾਲੋਂ 2.2 ਡਿਗਰੀ ਵੱਧ ਬਣਿਆ ਹੋਇਆ ਹੈ। ਲੰਘੇ ਸ਼ੁੱਕਰਵਾਰ ਨੂੰ ਬਠਿੰਡਾ 38 ਡਿਗਰੀ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ।
ਮੌਸਮ ਕੇਂਦਰ ਅਨੁਸਾਰ 13 ਤੋਂ 15 ਸਤੰਬਰ ਦਰਮਿਆਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। ਇਸ ਸਮੇਂ ਦੌਰਾਨ ਚੰਡੀਗੜ੍ਹ ਵਿੱਚ ਵੀ ਮੀਂਹ ਦੀਆਂ ਗਤੀਵਿਧੀਆਂ ਹੋਣ ਦੇ ਪੂਰੇ ਆਸਾਰ ਹਨ। ਬੀਤੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ 1.2 ਐੱਮਐੱਮ, ਲੁਧਿਆਣਾ ਵਿੱਚ 21.5 ਐੱਮਐੱਮ ਅਤੇ ਰੂਪਨਗਰ ਵਿੱਚ 0.5 ਐੱਮਐੱਮ ਮੀਂਹ ਰਿਕਾਰਡ ਕੀਤਾ ਗਿਆ ਸੀ, ਹਾਲਾਂਕਿ ਪੰਜਾਬ ਦੇ ਬਾਕੀ ਬਹੁਤੇ ਹਿੱਸਿਆਂ ਵਿੱਚ ਮੌਸਮ ਖ਼ੁਸ਼ਕ ਹੀ ਰਿਹਾ ਸੀ।
ਮੌਸਮ ਮਾਹਿਰਾਂ ਮੁਤਾਬਕ ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਆਸ-ਪਾਸ ਬਣਿਆ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਦਾ ਸਿਸਟਮ ਹੁਣ ਉੱਤਰੀ ਪੰਜਾਬ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਇਹ ਪ੍ਰਣਾਲੀ ਸਮੁੰਦਰ ਤਲ ਤੋਂ ਤਕਰੀਬਨ 3.1 ਤੋਂ 5.8 ਕਿਲੋਮੀਟਰ ਦੀ ਉਚਾਈ ‘ਤੇ ਕੇਂਦਰਿਤ ਹੈ। ਇਸ ਪ੍ਰਣਾਲੀ ਦੇ ਅਸਰ ਹੇਠ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦਾ ਸਿਲਸਿਲਾ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।
ਸੂਬੇ ਵਿੱਚ 17 ਸਤੰਬਰ ਤੱਕ ਹਲਕੀ ਬਾਰਿਸ਼ ਜਾਰੀ ਰਹਿਣ ਦੇ ਸੰਕੇਤ ਹਨ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫ਼ਤਹਿਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਉੱਤਰੀ ਅਤੇ ਮੱਧ ਪੰਜਾਬ ਵਿੱਚ ਤਾਪਮਾਨ 34 ਤੋਂ 36 ਡਿਗਰੀ ਅਤੇ ਦੱਖਣੀ ਤੇ ਦੱਖਣ-ਪੱਛਮੀ ਖੇਤਰਾਂ ਵਿੱਚ ਇਹ ਪਾਰਾ 36 ਤੋਂ 38 ਡਿਗਰੀ ਤੱਕ ਪਹੁੰਚ ਸਕਦਾ ਹੈ। ਬਹੁਤੇ ਇਲਾਕਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾਵੇਗਾ।
ਟ੍ਰੈਂਡਿੰਗ ਟੌਪਿਕ
















