Punjab Weather Update: ਪੰਜਾਬ ਅਤੇ ਚੰਡੀਗੜ੍ਹ 'ਚ ਮਾਨਸੂਨ ਦੀ ਰਵਾਨਗੀ ਤੋਂ ਬਾਅਦ ਹੁਣ ਸਵੇਰ-ਸ਼ਾਮ ਦੀ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਨਾਲ ਹੀ ਦੀਵਾਲੀ ਤੋਂ ਬਾਅਦ ਠੰਡ ਤੇਜ਼ੀ ਨਾਲ ਵਧਣੀ ਸ਼ੁਰੂ ਹੋ ਜਾਵੇਗੀ। 24 ਤਰੀਕ ਤੱਕ ਮੀਂਹ ਪੈਣ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਦਿਨ ਵੇਲੇ ਧੁੱਪ ਅਤੇ ਸਾਫ਼ ਮੌਸਮ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਦੇ ਨੇੜੇ ਆ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.6 ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਵੀ 24 ਘੰਟਿਆਂ ਵਿਚ ਤਾਪਮਾਨ 0.6 ਡਿਗਰੀ ਵਧ ਕੇ 33.7 ਡਿਗਰੀ ਹੋ ਗਿਆ ਹੈ।



ਸੂਬੇ ਦੀ ਹਵਾ ਇਕ ਵਾਰ ਫਿਰ ਪ੍ਰਦੂਸ਼ਿਤ ਹੋਣ ਲੱਗ ਪਈ ਹੈ। ਇਸ ਦਾ ਮੁੱਖ ਕਾਰਨ ਪਰਾਲੀ ਸਾੜਨਾ ਮੰਨਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਹਵਾ ਬਹੁਤ ਜ਼ਿਆਦਾ ਦਰ ਨਾਲ ਪ੍ਰਦੂਸ਼ਿਤ ਹੋ ਗਈ ਹੈ। ਪਠਾਨਕੋਟ ਨੂੰ ਛੱਡ ਕੇ ਜ਼ਿਆਦਾਤਰ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ 100 AQI ਤੱਕ ਪਹੁੰਚ ਗਿਆ ਹੈ। ਜਲੰਧਰ ਵਿੱਚ AQI 152, ਪਟਿਆਲਾ ਵਿੱਚ AQI 140, ਲੁਧਿਆਣਾ ਵਿੱਚ AQI 140, ਅੰਮ੍ਰਿਤਸਰ ਵਿੱਚ AQI 142 ਪਾਇਆ ਗਿਆ ਹੈ। ਹਾਲਾਂਕਿ, ਪਠਾਨਕੋਟ ਵਿੱਚ AQI 86 ਦਰਜ ਕੀਤਾ ਗਿਆ ਹੈ। ਇਸ ਕਾਰਨ ਸਾਹ ਦੀ ਸਮੱਸਿਆ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ 24 ਘੰਟਿਆਂ ਦੌਰਾਨ ਹਵਾ ਪ੍ਰਦੂਸ਼ਣ ਦਾ ਪੱਧਰ ਵਧਿਆ ਹੈ।


ਇਹ ਵੀ ਪੜ੍ਹੋ: ਸਿਰਫ ਫਾਇਦਾ ਹੀ ਨਹੀਂ ਨੁਕਸਾਨ ਵੀ ਪਹੁੰਚਾਉਂਦਾ ਹਲਦੀ ਵਾਲਾ ਦੁੱਧ, ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਪੀਣਾ ਚਾਹੀਦਾ


ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ


ਚੰਡੀਗੜ੍ਹ - ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.7 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 19.0 ਤੋਂ 34.0 ਡਿਗਰੀ ਦੇ ਵਿਚਕਾਰ ਰਹੇਗਾ।


ਅੰਮ੍ਰਿਤਸਰ - ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 19.0 ਤੋਂ 32.0 ਡਿਗਰੀ ਦੇ ਵਿਚਕਾਰ ਰਹੇਗਾ।


ਜਲੰਧਰ - ਸ਼ਨੀਵਾਰ ਸ਼ਾਮ ਨੂੰ ਤਾਪਮਾਨ 32.6 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 19 ਤੋਂ 31 ਡਿਗਰੀ ਦੇ ਵਿਚਕਾਰ ਰਹੇਗਾ।


ਪਟਿਆਲਾ - ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 18 ਤੋਂ 34 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।



ਮੋਹਾਲੀ - ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਅੱਜ ਤਾਪਮਾਨ 19 ਡਿਗਰੀ ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।


ਲੁਧਿਆਣਾ - ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.6 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 18 ਤੋਂ 33 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।


ਇਹ ਵੀ ਪੜ੍ਹੋ: Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 13 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ