ਪੜਚੋਲ ਕਰੋ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

Punjab News: ਪੰਜਾਬ ਅਤੇ ਚੰਡੀਗੜ੍ਹ (Punjab and Chandigarh) ਵਿੱਚ ਅੱਜ (14 ਅਗਸਤ) ਤੋਂ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲੇਗਾ।

Punjab News: ਪੰਜਾਬ ਅਤੇ ਚੰਡੀਗੜ੍ਹ (Punjab and Chandigarh) ਵਿੱਚ ਅੱਜ (14 ਅਗਸਤ) ਤੋਂ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲੇਗਾ। ਖੇਤਰ ਵਿੱਚ ਲਗਾਤਾਰ ਭਾਰੀ ਬਾਰਿਸ਼ ਦਾ ਨਵਾਂ ਦੌਰ ਸ਼ੁਰੂ ਹੋਣ ਵਾਲਾ ਹੈ, ਜੋ ਕਿ 19 ਅਗਸਤ ਤੱਕ ਜਾਰੀ ਰਹੇਗਾ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਇਸ ਸਬੰਧੀ ਬਾਰਿਸ਼ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ, ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦੀ ਬੜ੍ਹਤ ਦਰਜ ਕੀਤੀ ਗਈ ਹੈ, ਜਿਸ ਨਾਲ ਹੁਣ ਇਹ ਔਸਤ ਤਾਪਮਾਨ ਨਾਲੋਂ 2.7 ਡਿਗਰੀ ਵਧ ਗਿਆ ਹੈ। ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਪਟਿਆਲਾ ਵਿੱਚ ਦਰਜ ਕੀਤਾ ਗਿਆ।

ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਜਾਣਕਾਰੀ ਅਨੁਸਾਰ, ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕਈ ਥਾਈਂ ਹਲਕੇ ਤੋਂ ਮੱਧਮ ਦਰਜੇ ਦੇ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ। ਜਦਕਿ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੇ ਆਸਾਰ ਹਨ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰਪਾਲ ਅਨੁਸਾਰ, ਮਾਨਸੂਨ ਦੀ ਟਰੱਫ਼ ਲਾਈਨ ਇਸ ਸਮੇਂ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚੋਂ ਲੰਘ ਰਹੀ ਹੈ। ਇਸ ਦੇ ਨਾਲ ਹੀ ਬੰਗਾਲ ਦੀ ਖਾੜੀ ਦੇ ਆਸ-ਪਾਸ ਘੱਟ ਦਬਾਅ ਦਾ ਖੇਤਰ (Low Pressure Area) ਬਣਿਆ ਹੋਇਆ ਹੈ। ਇਹ ਸਾਰੇ ਮੌਸਮੀ ਬਦਲਾਅ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ‘ਤੇ ਸਿੱਧਾ ਅਸਰ ਪਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਦੇ ਪ੍ਰਭਾਵ ਨਾਲ ਕਈ ਇਲਾਕਿਆਂ ਵਿੱਚ ਅਸਮਾਨ ਵਿੱਚ ਛਾਏ ਬੱਦਲਾਂ ਦੇ ਨਾਲ ਹਲਕੇ ਤੋਂ ਮੱਧਮ ਦਰਜੇ ਦੀ ਬਾਰਿਸ਼ ਹੋਵੇਗੀ। ਕੁਝ ਥਾਵਾਂ ‘ਤੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਦੀ ਸੰਭਾਵਨਾ ਵੀ ਬਣੀ ਹੋਈ ਹੈ। ਇਸ ਦੇ ਨਾਲ ਹੀ ਪੱਛਮੀ ਵਿਖੋਭ (Western Disturbance) ਵੀ ਸਰਗਰਮ ਹੈ, ਜਿਸ ਕਾਰਨ ਮੌਸਮ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ।

Advertisement

ਟਾਪ ਹੈਡਲਾਈਨ

Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
School Holiday : 3 ਦਿਨ ਲਗਾਤਾਰ ਰਹਿਣਗੇ ਸਰਕਾਰੀ ਦਫ਼ਤਰ-ਵਿਦਿਅਕ ਅਦਾਰੇ ? ਜਾਣੋ ਵਜ੍ਹਾ
School Holiday : 3 ਦਿਨ ਲਗਾਤਾਰ ਰਹਿਣਗੇ ਸਰਕਾਰੀ ਦਫ਼ਤਰ-ਵਿਦਿਅਕ ਅਦਾਰੇ ? ਜਾਣੋ ਵਜ੍ਹਾ
Farmers protest : ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨ ਅੰਦੋਲਨ 'ਚ ਪਹੁੰਚੇ ਰਾਕੇਸ਼ ਟਿਕੈਤ, ਬੋਲੇ- ਪੰਜਾਬ ਸਰਕਾਰ ਕਿਸਾਨਾਂ ਨਾਲ ਕਰੇ ਗੱਲਬਾਤ, ਅੱਜ ਹੋਵੇਗਾ ਅਗਲੀ ਰਣਨੀਤੀ ’ਤੇ ਫੈਸਲਾ
Farmers protest : ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨ ਅੰਦੋਲਨ 'ਚ ਪਹੁੰਚੇ ਰਾਕੇਸ਼ ਟਿਕੈਤ, ਬੋਲੇ- ਪੰਜਾਬ ਸਰਕਾਰ ਕਿਸਾਨਾਂ ਨਾਲ ਕਰੇ ਗੱਲਬਾਤ, ਅੱਜ ਹੋਵੇਗਾ ਅਗਲੀ ਰਣਨੀਤੀ ’ਤੇ ਫੈਸਲਾ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂ 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂ 'ਆਪ' 'ਚ ਹੋਇਆ ਸ਼ਾਮਲ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Judges Retirement: ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab News: ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਪੰਜਾਬ ਕਾਂਗਰਸ ਤੋਂ ਹਟਾਏ ਜਾਣ ਮਗਰੋਂ ਭੂਪੇਸ਼ ਬਘੇਲ ਦਾ ਬਿਆਨ, ਕੀ ਪਾਰਟੀ ਦੀ ਰਣਨੀਤੀ 'ਤੇ ਪਏਗਾ ਅਸਰ?
ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਪੰਜਾਬ ਕਾਂਗਰਸ ਤੋਂ ਹਟਾਏ ਜਾਣ ਮਗਰੋਂ ਭੂਪੇਸ਼ ਬਘੇਲ ਦਾ ਬਿਆਨ, ਕੀ ਪਾਰਟੀ ਦੀ ਰਣਨੀਤੀ 'ਤੇ ਪਏਗਾ ਅਸਰ?
LPG Rate Today: 14.2 ਕਿਲੋ ਦਾ ਸਿਲੰਡਰ ਮਹਿੰਗਾ ਜਾਂ ਸਸਤਾ? ਕੀ ਅੱਜ ਬਦਲ ਗਏ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ...
14.2 ਕਿਲੋ ਦਾ ਸਿਲੰਡਰ ਮਹਿੰਗਾ ਜਾਂ ਸਸਤਾ? ਕੀ ਅੱਜ ਬਦਲ ਗਏ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 9 ਅਫਸਰਾਂ ਦੇ ਅਚਾਨਕ ਤਬਾਦਲੇ, 4 IPS, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 9 ਅਫਸਰਾਂ ਦੇ ਅਚਾਨਕ ਤਬਾਦਲੇ, 4 IPS, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Embed widget