Punjab Weather Update: ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਨੂੰ ਠੰਡ ਵਧਣੀ ਸ਼ੁਰੂ ਹੋ ਗਈ ਹੈ। ਘੱਟੋ-ਘੱਟ ਤਾਪਮਾਨ ਡਿੱ ਗਣਾ ਸ਼ੁਰੂ ਹੋ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 16.9 ਡਿਗਰੀ ਤੋਂ 19 ਡਿਗਰੀ ਦੇ ਵਿਚਕਾਰ ਪਹੁੰਚ ਗਿਆ। ਸਭ ਤੋਂ ਵੱਧ ਠੰਢ ਫਰੀਦਕੋਟ ਵਿੱਚ ਦਰਜ ਕੀਤੀ ਗਈ ਹੈ। ਉੱਥੇ ਘੱਟੋ-ਘੱਟ ਤਾਪਮਾਨ 16.8 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧ ਦਰਜ ਕੀਤਾ ਗਿਆ।


ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵੀ ਆਮ ਦੇ ਬਰਾਬਰ ਹੋ ਗਿਆ ਹੈ। ਮੌਸਮ ਮਾਹਿਰਾਂ ਅਨੁਸਾਰ 27 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ। 30 ਤੋਂ ਬਾਅਦ ਮੌਸਮ ਬਦਲ ਜਾਵੇਗਾ। ਇਸ ਦੌਰਾਨ ਕੁਝ ਥਾਵਾਂ 'ਤੇ ਤੂਫਾਨ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।



ਸਾਰੇ ਸ਼ਹਿਰਾਂ ਦਾ AQI 100 ਤੋਂ ਹੋਇਆ ਪਾਰ 


ਸੂਬੇ ਵਿੱਚ ਹਵਾ ਪ੍ਰਦੂਸ਼ਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਸਾਰੇ ਵੱਡੇ ਸ਼ਹਿਰਾਂ ਦੀ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਗਈ ਹੈ। ਇਸ ਲੜੀ ਵਿੱਚ ਅੰਮ੍ਰਿਤਸਰ ਦਾ AQI 115 ਦਰਜ ਕੀਤਾ ਗਿਆ ਹੈ। ਜਲੰਧਰ ਵਿੱਚ 114, ਖੰਨਾ ਵਿੱਚ 117, ਲੁਧਿਆਣਾ ਵਿੱਚ 109, ਮੰਡੀ ਗੋਬਿੰਦਗੜ੍ਹ ਵਿੱਚ 119, ਪਟਿਆਲਾ ਵਿੱਚ 112 ਅਤੇ ਰੂਪਨਗਰ ਵਿੱਚ 112 ਦਾ AQI ਦਰਜ ਕੀਤਾ ਗਿਆ ਹੈ।


ਇਹ ਵੀ ਪੜ੍ਹੋ: ਅੱਜ ਉਮਰ ਅਬਦੁੱਲਾ CM ਦੇ ਅਹੁਦੇ ਦੀ ਚੁੱਕਣਗੇ ਸਹੁੰ, ਵਿਰੋਧੀ ਧਿਰ ਦੇ ਆਹ ਆਗੂ ਹੋਣਗੇ ਸ਼ਾਮਲ


ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਦਰਜ ਕੀਤਾ ਗਿਆ ਤਾਪਮਾਨ


ਚੰਡੀਗੜ੍ਹ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.8 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 19.0 ਤੋਂ 34.0 ਡਿਗਰੀ ਦੇ ਵਿਚਕਾਰ ਰਹੇਗਾ।


ਅੰਮ੍ਰਿਤਸਰ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 19.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।


ਜਲੰਧਰ - ਮੰਗਲਵਾਰ ਸ਼ਾਮ ਨੂੰ ਤਾਪਮਾਨ 31.6 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20 ਤੋਂ 33 ਡਿਗਰੀ ਦੇ ਵਿਚਕਾਰ ਰਹੇਗਾ।



ਪਟਿਆਲਾ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.0 ਡਿਗਰੀ ਦਰਜ ਕੀਤਾ ਗਿਆ। ਅੱਜ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਤਾਪਮਾਨ 19 ਤੋਂ 34 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।


ਮੋਹਾਲੀ - ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਦਰਜ ਕੀਤਾ ਗਿਆ ਹੈ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20 ਡਿਗਰੀ ਤੋਂ 34 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।


ਲੁਧਿਆਣਾ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.1 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 19 ਤੋਂ 33 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।


ਇਹ ਵੀ ਪੜ੍ਹੋ: ਕਾਂਗਰਸ ਹਾਈਕਮਾਂਡ ਦਾ ਵੱਡਾ ਫੈਸਲਾ ! ਉਮਰ ਅਬਦੁੱਲਾ ਸਰਕਾਰ 'ਚ ਸ਼ਾਮਲ ਨਹੀਂ ਹੋਵੇਗੀ ਕਾਂਗਰਸ