Punjab Weather News: ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਕੁਝ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

Continues below advertisement

ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Continues below advertisement

18 ਜੁਲਾਈ ਨੂੰ ਵੀ ਇਨ੍ਹਾਂ ਹੀ 8 ਜ਼ਿਲ੍ਹਿਆਂ- ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਲਈ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

19 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦੀ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਤਰਨਤਾਰਨ, ਮੋਗਾ, ਬਰਨਾਲਾ ਦੇ ਸੰਗਰੂਰ ‘ਚ ਇਸ ਦਿਨ ਬਾਰਿਸ਼ ਦ ਭਵਿੱਖਬਾਣੀ ਕੀਤੀ ਗਈ ਹੈ।

20 ਜੁਲਾਈ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ,ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਅਲਰਟ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਇਦਾਂ ਦਾ ਰਿਹਾ ਸੀ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ ਜੋ ਕਿ 41.2 ਡਿਗਰੀ ਸੈਲਸੀਅਸ ਰਿਹਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।