Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅੱਜ (17 ਜੂਨ) 16 ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

Continues below advertisement

ਇਸ ਦੌਰਾਨ, ਪਿਛਲੇ ਦਿਨ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ 0.9 ਡਿਗਰੀ ਸੈਲਸੀਅਸ ਘੱਟ ਗਿਆ ਹੈ, ਜਿਸ ਨਾਲ ਤਾਪਮਾਨ ਆਮ ਨਾਲੋਂ ਘੱਟ ਰਿਹਾ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ ਆਨੰਦਪੁਰ ਸਾਹਿਬ ਵਿੱਚ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Continues below advertisement

ਮੌਸਮ ਵਿਭਾਗ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਉਮੀਦ ਹੈ।

ਮੌਸਮ ਵਿਭਾਗ ਨੇ ਖਰਾਬ ਮੌਸਮ ਦੌਰਾਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਵਿਭਾਗ ਨੇ ਲੋਕਾਂ ਨੂੰ ਗਰਜ ਅਤੇ ਤੇਜ਼ ਹਵਾਵਾਂ ਦੌਰਾਨ ਖੁੱਲ੍ਹੀਆਂ ਥਾਵਾਂ, ਰੁੱਖਾਂ ਅਤੇ ਬਿਜਲੀ ਦੇ ਖੰਭਿਆਂ ਦੇ ਨੇੜੇ ਖੜ੍ਹੇ ਹੋਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਚੰਡੀਗੜ੍ਹ ਵਿੱਚ ਦਿਨ ਭਰ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਹੈ।

18 ਜੂਨ ਤੋਂ ਨਵੀਂ ਪੱਛਮੀ ਗੜਬੜੀ ਦੀ ਉਮੀਦ

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, 22 ਜੂਨ ਤੱਕ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 18 ਜੂਨ ਤੋਂ ਇੱਕ ਨਵਾਂ ਪੱਛਮੀ ਗੜਬੜੀ ਦਾ ਅਨੁਮਾਨ ਹੈ, ਜਿਸ ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਬਾਰਿਸ਼, ਗਰਜ-ਤੂਫਾਨ ਅਤੇ ਤੇਜ਼ ਹਵਾਵਾਂ ਵੱਧ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ 17 ਜੂਨ ਨੂੰ ਅਤੇ 19 ਤੋਂ 22 ਜੂਨ ਦੇ ਵਿਚਕਾਰ ਰਾਜ ਦੇ ਕੁਝ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਇਸ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

ਤਿੰਨ ਦਿਨ ਇਦਾਂ ਦਾ ਰਹੇਗਾ ਮੌਸਮ

18 ਜੂਨ - ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਗਰਜ, ਹਨੇਰੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲਿਆਂ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

19 ਜੂਨ - ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲੇ 'ਚ ਕੁਝ ਥਾਵਾਂ 'ਤੇ ਗਰਜ, ਹਨੇਰੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

20 ਜੂਨ - ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।