ਪੜਚੋਲ ਕਰੋ

ਪੰਜਾਬ 'ਚ ਕੜਾਕੇ ਦੀ ਠੰਡ ਦਾ ਅਲਰਟ ਜਾਰੀ, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Punjab Weather Update: ਪੰਜਾਬ ਵਿੱਚ ਅੱਜ (ਸ਼ਨੀਵਾਰ) ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਦੇ ਨਾਲ-ਨਾਲ ਕਈ ਇਲਾਕਿਆਂ ਵਿੱਚ ਸ਼ੀਤ ਲਹਿਰ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

Punjab Weather Update: ਪੰਜਾਬ ਵਿੱਚ ਅੱਜ (ਸ਼ਨੀਵਾਰ) ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਦੇ ਨਾਲ-ਨਾਲ ਕਈ ਇਲਾਕਿਆਂ ਵਿੱਚ ਸ਼ੀਤ ਲਹਿਰ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। 48 ਘੰਟਿਆਂ ਦੇ ਖੁਸ਼ਕ ਮੌਸਮ ਤੋਂ ਬਾਅਦ ਕੱਲ੍ਹ ਦੁਪਹਿਰ ਨੂੰ ਸੂਰਜ ਨਿਕਲਿਆ। ਤਾਪਮਾਨ ਵਿੱਚ ਲਗਭਗ 1 ਡਿਗਰੀ ਵਾਧਾ ਹੋਣ ਕਾਰਨ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲੀ। ਪਰ ਫਿਰ ਵੀ ਰਾਜ ਵਿੱਚ ਤਾਪਮਾਨ 20 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 48 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ। ਪਰ, ਉਸ ਤੋਂ ਬਾਅਦ, ਪੰਜਾਬ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਦੇਖਿਆ ਜਾ ਸਕਦਾ ਹੈ।

10 ਜ਼ਿਲ੍ਹਿਆਂ ਵਿੱਚ ਧੁੰਦ ਲਈ ਆਰੇਂਜ ਅਲਰਟ

ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਨੂੰ ਲੈਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

11 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਲਈ ਅਲਰਟ ਜਾਰੀ

ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ, ਮਾਨਸਾ ਅਤੇ ਬਰਨਾਲਾ ਵਿੱਚ ਸ਼ੀਤ ਲਹਿਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰੂਪਨਗਰ, ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ ਵਿੱਚ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

21-22 ਜਨਵਰੀ ਨੂੰ ਛਾਏ ਰਹਿ ਸਕਦੇ ਬੱਦਲ 

ਪੰਜਾਬ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, 18 ਜਨਵਰੀ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਅਸਰ 19 ਜਨਵਰੀ ਤੋਂ ਪਹਾੜੀ ਇਲਾਕਿਆਂ ਵਿੱਚ ਦਿਖਾਈ ਦੇਵੇਗਾ। ਪਰ 21 ਅਤੇ 22 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਹੁਣ ਤੱਕ, 1 ਜਨਵਰੀ ਤੋਂ ਬਾਅਦ ਪੰਜਾਬ ਵਿੱਚ ਆਮ ਮੀਂਹ ਪਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, 1 ਜਨਵਰੀ ਤੋਂ ਹੁਣ ਤੱਕ ਔਸਤਨ 9.2 ਮਿਲੀਮੀਟਰ ਮੀਂਹ ਪਿਆ ਹੈ। ਹੁਣ ਤੱਕ ਪੰਜਾਬ ਵਿੱਚ 8.3 ਡਿਗਰੀ ਮੀਂਹ ਪੈ ਚੁੱਕਾ ਹੈ, ਜੋ ਕਿ ਆਮ ਨਾਲੋਂ 9 ਪ੍ਰਤੀਸ਼ਤ ਘੱਟ ਹੈ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ- ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 8 ਤੋਂ 13 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ - ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 9 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ: ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 10 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 10 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ: ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 10 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget