Punjab and Chandigarh Weather: ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ 'ਚ ਸੀਤ ਲਹਿਰ ਦਾ ਪ੍ਰਭਾਵ 24 ਦਸੰਬਰ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਵੀ ਤਾਪਮਾਨ 1 ਡਿਗਰੀ ਤੋਂ ਘੱਟ ਯਾਨੀ 0.9 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ 11 ਜ਼ਿਲ੍ਹੇ ਅਜਿਹੇ ਹਨ, ਜਿੱਥੇ ਘੱਟੋ-ਘੱਟ ਤਾਪਮਾਨ 5 ਡਿਗਰੀ ਤੋਂ ਘੱਟ ਪਾਇਆ ਗਿਆ ਹੈ।


ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਸਮੇਤ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਜਾਂ ਨੇੜੇ ਪਹੁੰਚ ਸਕਦਾ ਹੈ। ਜਦੋਂ ਕਿ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਮੌਸਮ ਸਾਫ਼ ਅਤੇ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।


ਸੰਘਣੀ ਧੁੰਦ ਨੂੰ ਲੈਕੇ ਯੈਲੋ ਅਲਰਟ


ਮੌਸਮ ਵਿਭਾਗ ਮੁਤਾਬਕ ਹਵਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵੱਧ ਰਹੀ ਹੈ। ਇਹੀ ਕਾਰਨ ਹੈ ਕਿ ਪੰਜਾਬ ਅਤੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਠੰਡ 'ਚ ਕੰਬ ਰਹੇ ਹਨ। ਪਰ ਇਸਦੇ ਨਾਲ ਹੀ ਹਵਾ ਦੀ ਰਫਤਾਰ ਵੀ ਕਾਫੀ ਘੱਟ ਗਈ ਹੈ। ਪਿਛਲੇ ਦਿਨਾਂ 'ਚ ਹਵਾ ਦੀ ਰਫ਼ਤਾਰ 10 ਕਿਲੋਮੀਟਰ ਪ੍ਰਤੀ ਘੰਟਾ ਸੀ, ਜੋ ਹੁਣ ਕਰੀਬ 4 ਕਿਲੋਮੀਟਰ ਪ੍ਰਤੀ ਘੰਟਾ ਹੋ ਗਈ ਹੈ।


ਇਸ ਦਾ ਮਤਲਬ ਹੈ ਕਿ ਧੁੰਦ ਦਾ ਅਸਰ ਹੁਣ ਪੰਜਾਬ ਅਤੇ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। ਪੰਜਾਬ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਅਤੇ ਫਰੀਦਕੋਟ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਈ ਖੇਤਰਾਂ ਵਿੱਚ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਵਿਚਕਾਰ ਰਹਿਣ ਦੀ ਉਮੀਦ ਹੈ।


ਚੰਡੀਗੜ੍ਹ ਸਣੇ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ


ਚੰਡੀਗੜ੍ਹ- ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 6 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।


ਅੰਮ੍ਰਿਤਸਰ- ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।


ਜਲੰਧਰ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 3 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।


ਲੁਧਿਆਣਾ- ਸਵੇਰੇ ਹਲਕੀ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 5 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।


ਪਟਿਆਲਾ- ਸਵੇਰ ਸਮੇਂ ਹਲਕੀ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 5 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।


ਮੋਹਾਲੀ- ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।