ਪੜਚੋਲ ਕਰੋ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ।

Show Quick Read
Key points generated by AI, verified by newsroom
  • ਪੰਜਾਬ, ਚੰਡੀਗੜ੍ਹ ਵਿੱਚ ਅੰਸ਼ਕ ਬੱਦਲਵਾਈ, ਗਰਮੀ ਤੋਂ ਮਿਲੀ ਰਾਹਤ।
  • 9 ਜ਼ਿਲ੍ਹਿਆਂ ਵਿੱਚ ਗਰਜ, ਮੀਂਹ, 40-50 ਕਿਲੋਮੀਟਰ/ਘੰਟਾ ਹਵਾਵਾਂ ਚੱਲਣਗੀਆਂ।
  • 3 ਜੂਨ ਤੋਂ ਨਵੀਂ ਪੱਛਮੀ ਗੜਬੜੀ, ਉੱਤਰੀ ਭਾਰਤ ਵਿੱਚ ਮੌਸਮ ਬਦਲੇਗਾ।
  • 4 ਜੂਨ ਨੂੰ 22 ਜ਼ਿਲ੍ਹਿਆਂ ਵਿੱਚ 50-60 ਕਿਲੋਮੀਟਰ/ਘੰਟਾ ਹਨੇਰੀ ਦਾ ਅਲਰਟ।

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਜ (2 ਜੂਨ) ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਚੰਡੀਗੜ੍ਹ ਵਿੱਚ ਕੁਝ ਥਾਵਾਂ 'ਤੇ ਗਰਜ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪੰਜਾਬ ਦੇ ਨੌਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਦਿਨ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ 2.9 ਡਿਗਰੀ ਵਧਿਆ ਹੈ, ਪਰ ਇਹ ਆਮ ਨਾਲੋਂ 4.2 ਡਿਗਰੀ ਘੱਟ ਹੈ। ਬਠਿੰਡਾ ਸਭ ਤੋਂ ਗਰਮ ਰਿਹਾ, ਜਿਸ ਵਿੱਚ ਤਾਪਮਾਨ 40.2 ਡਿਗਰੀ ਦਰਜ ਕੀਤਾ ਗਿਆ।

ਨੌਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 32.5 ਅਤੇ 40 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਅਜਿਹੀ ਸਥਿਤੀ ਵਿੱਚ ਗਰਮੀ ਤੋਂ ਰਾਹਤ ਮਿਲੀ ਹੈ। SBS ਨਗਰ ਵਿੱਚ 32.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

3 ਜੂਨ ਨੂੰ ਨਵੀਂ ਪੱਛਮੀ ਗੜਬੜੀ
ਮਾਨਸੂਨ ਅੱਗੇ ਵੱਧ ਰਿਹਾ ਹੈ। ਇਹ ਅਗਲੇ 2-3 ਦਿਨਾਂ ਵਿੱਚ ਦੱਖਣੀ ਭਾਰਤ ਦੇ ਹੋਰ ਖੇਤਰਾਂ ਵਿੱਚ ਪਹੁੰਚ ਸਕਦਾ ਹੈ। 3 ਜੂਨ ਤੋਂ ਉੱਤਰੀ ਭਾਰਤ ਵਿੱਚ ਮੌਸਮ ਬਦਲ ਸਕਦਾ ਹੈ। ਇਸ ਕਰਕੇ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਅਗਲੇ ਤਿੰਨ ਦਿਨ ਇਦਾਂ ਦਾ ਰਹੇਗਾ ਮੌਸਮ

3 ਜੂਨ: ਸੂਬੇ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ, ਫਰੀਦਕੋਟ, ਲੁਧਿਆਣਾ ਅਤੇ ਸੰਗਰੂਰ ਵਿੱਚ ਤੇਜ਼ ਹਵਾਵਾਂ, 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਝੱਖੜ, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

4 ਜੂਨ: 22 ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।

5 ਜੂਨ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ (ਰੋਪੜ) ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਗਰਜ, ਬਿਜਲੀ ਡਿੱਗਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ (ਰੋਪੜ) ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget