Punjab Weather: ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਨੂੰ ਲੈਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Continues below advertisement

ਇਸ ਦੇ ਨਾਲ ਹੀ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

Continues below advertisement

ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

22 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

23 ਜੁਲਾਈ ਨੂੰ 4 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

24 ਜੁਲਾਈ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।