Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਭਿਆਨਕ ਗਰਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਵੀਰਵਾਰ ਨੂੰ ਤਾਪਮਾਨ 42 ਤੋਂ 44 ਡਿਗਰੀ ਤੱਕ ਪਹੁੰਚ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਦੋਵਾਂ ਖੇਤਰਾਂ ਵਿੱਚ ਲੂ ਨੂੰ ਲੈਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਚੇਤਾਵਨੀ 26 ਮਈ ਤੱਕ ਦਿੱਤੀ ਗਈ ਹੈ।

Continues below advertisement

ਹਾਲਾਂਕਿ, 22 ਤੋਂ 28 ਮਈ ਦੇ ਵਿਚਕਾਰ ਮੌਸਮ ਹੈਰਾਨ ਕਰਨ ਵਾਲਾ ਰਹਿ ਸਕਦਾ ਹੈ। ਇਸ ਦੌਰਾਨ, ਪੰਜਾਬ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਜ਼ਿਆਦਾਤਰ ਖੇਤਰਾਂ ਵਿੱਚ ਮੌਸਮ ਖੁਸ਼ਕ ਰਹੇਗਾ। ਬੁੱਧਵਾਰ ਨੂੰ ਮੰਗਲਵਾਰ ਦੇ ਮੁਕਾਬਲੇ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ, ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 4.6 ਡਿਗਰੀ ਵੱਧ ਹੋ ਗਿਆ ਹੈ। ਬੁੱਧਵਾਰ ਨੂੰ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 46.6 ਡਿਗਰੀ ਤੱਕ ਪਹੁੰਚ ਗਿਆ।

Continues below advertisement

ਪੰਜਾਬ ਵਿੱਚ ਹੀਟ ਸਟ੍ਰੋਕ ਤੋਂ ਨਜਿੱਠਣ ਲਈ, ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟ ਸਥਾਪਤ ਕੀਤੇ ਗਏ ਹਨ। ਮਰੀਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਆਈਸ ਪੈਕ, ਕੋਲਡ IV ਤਰਲ ਪਦਾਰਥ, ਪੱਖੇ, ਕੂਲਰ ਅਤੇ ਹੋਰ ਠੰਢਾ ਕਰਨ ਵਾਲੇ ਉਪਕਰਣ ਉਪਲਬਧ ਕਰਵਾਏ ਗਏ ਹਨ।

ORS, ਗਲੂਕੋਜ਼, ਐਮਰਜੈਂਸੀ ਦਵਾਈਆਂ ਅਤੇ ਜ਼ਰੂਰੀ ਡਾਕਟਰੀ ਸਪਲਾਈ ਦਾ ਢੁਕਵਾਂ ਸਟਾਕ ਰੱਖਿਆ ਗਿਆ ਹੈ। ਹੀਟ ਸਟ੍ਰੋਕ ਦੇ ਮਰੀਜ਼ਾਂ ਲਈ ਹਸਪਤਾਲ ਦੇ ਬਿਸਤਰੇ ਰਾਖਵੇਂ ਰੱਖੇ ਗਏ ਹਨ। ਇਹ ਸੇਵਾਵਾਂ 24 ਘੰਟੇ ਉਪਲਬਧ ਰਹਿਣਗੀਆਂ। ਐਂਬੂਲੈਂਸਾਂ ਅਤੇ ਮੈਡੀਕਲ ਸਟਾਫ ਨੂੰ ਸਟੈਂਡਬਾਏ 'ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਦੋਂ ਕਿ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਰਿਫਰੈਸ਼ਰ ਸਿਖਲਾਈ ਵੀ ਦਿੱਤੀ ਗਈ ਹੈ।

ਅਗਲੇ 3 ਦਿਨਾਂ ਲਈ ਇਦਾਂ ਦਾ ਰਹੇਗਾ ਮੌਸਮ

22 ਮਈ - ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਤੇਜ਼ ਗਰਮੀ ਦੀ ਲਹਿਰ ਚੱਲਣ ਦੀ ਸੰਭਾਵਨਾ ਹੈ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਹੈ।

23 ਮਈ - ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਵਿੱਚ ਤੇਜ਼ ਗਰਮੀ ਦੀਆਂ ਲਹਿਰ ਚੱਲਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਤੇਜ਼ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਹੈ।

24 ਮਈ - ਰਾਜ ਦੇ ਸਾਰੇ ਹਿੱਸਿਆਂ ਵਿੱਚ ਤੇਜ਼ ਗਰਮੀ ਦੀ ਲਹਿਰ ਚੱਲਣ ਦੀ ਸੰਭਾਵਨਾ ਹੈ।