ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਅਨੁਸਾਰ ਅੱਜ ਸ਼ਨੀਵਾਰ ਨੂੰ ਸੂਬੇ ਦੇ ਚਾਰ ਪ੍ਰਮੁੱਖ ਜ਼ਿਲ੍ਹਿਆਂ-ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਚਮਕ ਦੇ ਨਾਲ ਭਾਰੀ ਮੀਂਹ ਪੈਣ ਅਤੇ ਅਸਮਾਨੀ ਬਿਜਲੀ ਡਿੱਗਣ ਦਾ ਖ਼ਦਸ਼ਾ ਜਤਾਇਆ ਗਿਆ ਹੈ

Punjab Weather Update: ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਤੋਂ ਮਿਜਾਜ਼ ਬਦਲਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਅਨੁਸਾਰ ਅੱਜ ਸ਼ਨੀਵਾਰ ਨੂੰ ਸੂਬੇ ਦੇ ਚਾਰ ਪ੍ਰਮੁੱਖ ਜ਼ਿਲ੍ਹਿਆਂ-ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਚਮਕ ਦੇ ਨਾਲ ਭਾਰੀ ਮੀਂਹ ਪੈਣ ਅਤੇ ਅਸਮਾਨੀ ਬਿਜਲੀ ਡਿੱਗਣ ਦਾ ਖ਼ਦਸ਼ਾ ਜਤਾਇਆ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਹੋਰਨਾਂ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਹੈ।
ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਅਸਮਾਨ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਸ਼ਹਿਰ ਵਿੱਚ ਇੱਕ-ਦੋ ਵਾਰ ਗਰਜ-ਚਮਕ ਨਾਲ ਤੇਜ਼ ਬੌਛਾਰਾਂ ਪੈ ਸਕਦੀਆਂ ਹਨ। ਤਾਪਮਾਨ ਦੇ ਮੋਰਚੇ ‘ਤੇ ਸ਼ਹਿਰ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਪਾਰਾ ਹੁਣ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਬੀਤੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 35.8 ਡਿਗਰੀ ਸੈਲਸੀਅਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਿਕਾਰਡ ਕੀਤਾ ਗਿਆ।
ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਮਾਨਸੂਨ ਟਰੱਫ਼ ਇਸ ਸਮੇਂ ਅੰਮ੍ਰਿਤਸਰ ਦੇ ਉੱਪਰੋਂ ਹੋ ਕੇ ਲੰਘ ਰਹੀ ਹੈ, ਜਿਸ ਕਾਰਨ ਪੰਜਾਬ ਭਰ ਵਿੱਚ ਬਾਰਿਸ਼ ਲਈ ਸਾਜ਼ਗਾਰ ਹਾਲਾਤ ਬਣੇ ਹੋਏ ਹਨ। ਇਸ ਤੋਂ ਇਲਾਵਾ ਉੱਤਰੀ ਹਰਿਆਣਾ ਦੇ ਉੱਪਰ ਬਣਿਆ ਉੱਪਰੀ ਹਵਾ ਦਾ ਚੱਕਰਵਾਤੀ ਦਬਾਅ ਵੀ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਸਿੱਧੇ ਤੌਰ ‘ਤੇ ਪ੍ਰਭਾਵਿਤ ਕਰ ਰਿਹਾ ਹੈ। ਇਸ ਮੌਸਮੀ ਪ੍ਰਣਾਲੀ ਦੇ ਅਸਰ ਕਾਰਨ 21 ਅਤੇ 22 ਅਗਸਤ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਕਿਤੇ-ਕਿਤੇ ਭਾਰੀ ਮੀਂਹ ਪੈ ਸਕਦਾ ਹੈ, ਜਦਕਿ ਚੰਡੀਗੜ੍ਹ ਵਿੱਚ 22 ਅਗਸਤ ਨੂੰ ਕਈ ਥਾਵਾਂ ‘ਤੇ ਮੀਂਹ ਪੈਣ ਦੇ ਆਸਾਰ ਹਨ।
ਦੂਜੇ ਪਾਸੇ ਹੁੰਮਸ ਅਤੇ ਗਰਮੀ ਕਾਰਨ ਸੂਬੇ ਵਿੱਚ ਬਿਜਲੀ ਦੀ ਖ਼ਪਤ ਵਿੱਚ ਵੀ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। 21 ਅਗਸਤ ਦੀ ਰਾਤ 10:43 ਵਜੇ ਪੰਜਾਬ ਵਿੱਚ ਬਿਜਲੀ ਦੀ ਕੁੱਲ ਮੰਗ 13,046 ਮੈਗਾਵਾਟ ਤੱਕ ਪਹੁੰਚ ਗਈ। ਇਸ ਦੌਰਾਨ ਸੂਬੇ ਵਿੱਚ ਆਪਣਾ ਬਿਜਲੀ ਉਤਪਾਦਨ 5,023 ਮੈਗਾਵਾਟ ਸੀ, ਜਦਕਿ ਬਾਕੀ ਬਚਦੀ ਲਗਭਗ 8,018 ਮੈਗਾਵਾਟ ਬਿਜਲੀ ਨੈਸ਼ਨਲ ਗਰਿੱਡ ਤੋਂ ਲਈ ਗਈ। ਇਸ ਸਮੇਂ ਗਰਿੱਡ ਦੀ ਫ੍ਰੀਕੁਐਂਸੀ 50.03 ਹਰਟਜ਼ ਰਹੀ ਅਤੇ ਪੰਜਾਬ ਨੇ ਆਪਣੇ ਮਿੱਥੇ ਸ਼ਡਿਊਲ ਤੋਂ ਲਗਭਗ 39 ਮੈਗਾਵਾਟ ਵੱਧ ਬਿਜਲੀ ਦੀ ਵਰਤੋਂ ਕੀਤੀ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ
















