Punjab Weather News: ਪੰਜਾਬ ਦੇ 6 ਜ਼ਿਲ੍ਹਿਆਂ ਅੱਜ ਮੌਸਮ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 5 ਜ਼ਿਲ੍ਹਿਆਂ ‘ਚ ਯੈਲੋ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਹ, ਰੂਪਨਗਰ ਤੇ ਐਸਏਐਸ ਨਗਰ ਮੁਹਾਲੀ, ਇਨ੍ਹਾਂ 6 ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਹੈ।

Continues below advertisement

ਦੂਜੇ ਪਾਸੇ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ, ਇਨ੍ਹਾਂ 5 ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Continues below advertisement

ਇਸ ਦੇ ਨਾਲ ਹੀ ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੋਹਾਲੀ) ‘ਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਤਰਨਤਾਰਨ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਪਟਿਆਲਾ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ ਦਿਨਾਂ ਵਿੱਚ ਇਦਾਂ ਦਾ ਰਹੇਗਾ ਮੌਸਮ

23 ਜੁਲਾਈ ਨੂੰ ਪੰਜਾਬ ਦੇ 5 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਤੇ ਰੂਪਨਗਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

24 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

25 ਜੁਲਾਈ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।