ਪੜਚੋਲ ਕਰੋ

ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਵੀ ਮੌਸਮ ਸਾਫ਼ ਰਹੇਗਾ, ਮੀਂਹ ਨੂੰ ਲੈਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਵੀ ਮੌਸਮ ਸਾਫ਼ ਰਹੇਗਾ, ਮੀਂਹ ਨੂੰ ਲੈਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਮੀਂਹ ਨਾ ਪੈਣ ਕਰਕੇ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ।

ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਭਾਖੜਾ ਡੈਮ ਵਿੱਚ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕਿਤੇ ਵੀ ਮੀਂਹ ਦਰਜ ਨਹੀਂ ਕੀਤਾ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ ਹੋਰ ਵਧੇਗਾ।

ਹੁਣ ਸੂਬੇ ਵਿੱਚ ਮਾਨਸੂਨ ਦੀ ਰਫ਼ਤਾਰ ਲਗਭਗ ਮੱਠੀ ਪੈ ਗਈ ਹੈ। ਮਾਨਸੂਨ ਸੀਜ਼ਨ 1 ਜੂਨ ਤੋਂ 30 ਸਤੰਬਰ ਤੱਕ ਮੰਨਿਆ ਜਾਂਦਾ ਹੈ। ਇਸ ਤੋਂ ਬਾਅਦ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਜਾਂਦਾ ਹੈ। ਪਰ ਇਸ ਵਾਰ ਇਹ ਸਥਿਤੀ ਜਲਦੀ ਬਣਨੀ ਸ਼ੁਰੂ ਹੋ ਗਈ ਹੈ। ਇਸ ਮਹੀਨੇ ਹੁਣ ਤੱਕ 57 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਸੀਜ਼ਨ 'ਚ ਪਹਿਲਾਂ 57.1 ਮਿਲੀਮੀਟਰ ਬਾਰਿਸ਼ ਹੋਈ ਸੀ ਪਰ ਇਸ ਵਾਰ ਹੁਣ ਤੱਕ 35.7 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ।

ਇਹ ਵੀ ਪੜ੍ਹੋ: Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

ਚੰਡੀਗੜ੍ਹ ਵਿੱਚ ਮਾਨਸੂਨ ਸੀਜ਼ਨ ਵਿੱਚ 13.3 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ। ਹਾਲਾਂਕਿ ਇਸ ਸੀਜ਼ਨ 'ਚ 712.2 ਮਿਲੀਮੀਟਰ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਇਹ ਮੌਸਮ ਮਲੇਰੀਆ ਅਤੇ ਡੇਂਗੂ ਲਈ ਆਦਰਸ਼ ਹੈ। ਅਜਿਹੇ 'ਚ ਸਾਵਧਾਨ ਰਹਿਣ ਦੀ ਲੋੜ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ - ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.3 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 26.0 ਤੋਂ 36.0 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ - ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 36.0 ਤੋਂ 36.0 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ - ਸ਼ਨੀਵਾਰ ਸ਼ਾਮ ਨੂੰ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 24.3 ਤੋਂ 34.3 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ - ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.9 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 27 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਮੋਹਾਲੀ - ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਅੱਜ ਤਾਪਮਾਨ 29 ਤੋਂ 37 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.8 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਅੱਜ ਤਾਪਮਾਨ 25 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਇਹ ਵੀ ਪੜ੍ਹੋ: ਮਰਨ ਤੋਂ ਬਾਅਦ ਸਰੀਰ 'ਚੋਂ ਕਿਉਂ ਆਉਂਦੀ ਬਦਬੂ? ਜਾਣੋ ਕਿੰਨੀ ਤੇਜ਼ੀ ਨਾਲ ਹੁੰਦੇ ਬਦਲਾਅ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget