ਪੜਚੋਲ ਕਰੋ

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Punjab Weather: ਪੰਜਾਬ ਅਤੇ ਚੰਡੀਗੜ੍ਹ ਦੇ 23 ਹੋਰ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈਕੈ ਅਲਰਟ ਜਾਰੀ ਕੀਤਾ ਗਿਆ ਹੈ।

Punjab Weather: ਪੰਜਾਬ ਅਤੇ ਚੰਡੀਗੜ੍ਹ ਦੇ 23 ਹੋਰ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈਕੈ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਦੇ ਅਲੱਗ-ਅਲੱਗ ਇਲਾਕਿਆਂ ਵਿੱਚ ਭਾਰੀ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਉਮੀਦ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ, ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਥੋੜ੍ਹਾ ਵਾਧਾ ਹੋਇਆ ਹੈ।

ਪਰ ਇਹ ਅਜੇ ਵੀ ਆਮ ਨਾਲੋਂ 1.7 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ, 35.2 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ, ਚੰਡੀਗੜ੍ਹ ਪ੍ਰਸ਼ਾਸਨ ਨੇ ਆਉਣ ਵਾਲੇ ਬਰਸਾਤੀ ਮੌਸਮ ਨੂੰ ਲੈਕੇ ਸਲਾਹ ਜਾਰੀ ਕੀਤੀ ਹੈ। ਇੱਕ ਐਪ ਵੀ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਲੋਕਾਂ ਨੂੰ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਗਈ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਪੰਜਾਬ ਅਤੇ ਚੰਡੀਗੜ੍ਹ ਉੱਤੇ ਮੌਨਸੂਨ ਟ੍ਰਫ ਐਕਟਿਵ ਹੈ, ਅਤੇ ਇੱਕ ਵੈਸਟਰਨ ਡਿਸਟੇਨਬੇਨਸ ਵੀ ਜੰਮੂ ਵੱਲ ਮੌਜੂਦ ਹੈ। ਨਤੀਜੇ ਵਜੋਂ, ਅਗਲੇ 2-3 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਨਹੀਂ ਹੋਵੇਗਾ। ਵਿੱਚ-ਵਿੱਚ ਬੱਦਲ ਛਾਏ ਰਹਿਣਗੇ।

ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਨਾਲ ਹੀ ਇੱਕ-ਦੋ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ, ਖਾਸ ਕਰਕੇ ਉੱਤਰੀ ਪੰਜਾਬ ਵਿੱਚ, ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਚੰਡੀਗੜ੍ਹ ਵਿੱਚ ਵੀ ਰੁਕ-ਰੁਕ ਕੇ ਬਾਰਿਸ਼ ਹੋਣ ਦੀ ਉਮੀਦ ਹੈ, ਹਾਲਾਂਕਿ ਬਾਰਿਸ਼ਾਂ ਦੇ ਵਿਚਕਾਰ ਨਮੀ ਅਤੇ ਗਰਮੀ ਰਹਿ ਸਕਦੀ ਹੈ।

ਸੂਬੇ ਦੇ ਦੋਵੇਂ ਵੱਡੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ, ਪਰ ਅਜੇ ਤੱਕ ਕੋਈ ਖ਼ਤਰੇ ਦਾ ਪੱਧਰ ਨਹੀਂ ਹੈ। ਭਾਖੜਾ ਡੈਮ ਦਾ ਪਾਣੀ ਦਾ ਪੱਧਰ 1588.36 ਫੁੱਟ ਹੈ, ਜਦੋਂ ਕਿ ਇਸ ਦਾ ਖ਼ਤਰੇ ਦਾ ਪੱਧਰ 1680 ਫੁੱਟ ਹੈ। ਇਸ ਦਾ ਮਤਲਬ ਹੈ ਕਿ ਪਾਣੀ ਦਾ ਪੱਧਰ ਇਸ ਸਮੇਂ ਖ਼ਤਰੇ ਦੇ ਨਿਸ਼ਾਨ ਤੋਂ ਲਗਭਗ 92 ਫੁੱਟ ਹੇਠਾਂ ਹੈ। 46,585 ਕਿਊਸਿਕ ਪਾਣੀ ਆ ਰਿਹਾ ਹੈ ਅਤੇ 24,474 ਕਿਊਸਿਕ ਛੱਡਿਆ ਜਾ ਰਿਹਾ ਹੈ, ਇਸ ਲਈ ਡੈਮ ਵਿੱਚ ਪਾਣੀ ਇਕੱਠਾ ਹੋ ਰਿਹਾ ਹੈ।

ਦੂਜੇ ਪਾਸੇ, ਪੌਂਗ ਡੈਮ ਦਾ ਪਾਣੀ ਦਾ ਪੱਧਰ 1325.78 ਫੁੱਟ ਹੈ, ਅਤੇ ਇਸ ਦਾ ਖ਼ਤਰੇ ਦਾ ਪੱਧਰ 1390 ਫੁੱਟ ਹੈ। ਇਸ ਦਾ ਮਤਲਬ ਹੈ ਕਿ ਇਹ ਖ਼ਤਰੇ ਦੇ ਨਿਸ਼ਾਨ ਤੋਂ ਲਗਭਗ 64 ਫੁੱਟ ਹੇਠਾਂ ਹੈ। 50,809 ਕਿਊਸਿਕ ਪਾਣੀ ਆ ਰਿਹਾ ਹੈ, ਅਤੇ ਸਿਰਫ 8,148 ਕਿਊਸਿਕ ਛੱਡਿਆ ਜਾ ਰਿਹਾ ਹੈ, ਇਸ ਲਈ ਇੱਥੇ ਵੀ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਦੱਸ ਦਈਏ ਕਿ ਪਾਣੀ ਦਾ ਪੱਧਰ ਤਾਂ ਜ਼ਰੂਰ ਵੱਧ ਰਿਹਾ ਹੈ ਪਰ ਹਾਲੇ ਕੋਈ ਖ਼ਤਰਾ ਨਹੀਂ ਹੈ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget